
ਪ੍ਰਦੂਸ਼ਣ ਬਾਰੇ ਅਜੀਬੋ ਗ਼ਰੀਬ ਆਰਡੀਨੈਂਸ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ : ਢੀਂਡਸਾ
ਚੰਡੀਗੜ੍ਹ, 31 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਹਵਾ ਪ੍ਰਦੂਸ਼ਣ ਦੇ ਅਜੀਬੋ-ਗਰੀਬ ਆਰਡੀਨੈਸਾਂ ਨੂੰ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੀ ਕਾਰਵਾਈ ਦੱਸਦਿਆਂ ਕਿਹਾ ਕਿ ਇਹ ਆਰਡੀਨੈਂਸ ਰਾਜਾਂ ਦੇ ਵੱਧ ਅਧਿਕਾਰਾਂ 'ਤੇ ਕੇਂਦਰ ਦਾ ਇੱਕ ਹੋਰ ਹੱਲਾ ਹੈ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਮੱਸਿਆਵਾਂ ਦਾ ਹੱਲ ਲੱਭਣ ਦੀ ਬਜਾਏ ਲੋਕਾਂ ਨੂੰ ਡਰ ਤੇ ਸਹਿਮ ਦਾ ਦਬਾਅ ਬਣਾ ਕੇ ਦਬਕਾਉਣ ਲੱਗੀ ਹੋਈ ਹੈ।ਸ੍ਰ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਬਾਰੇ ਰਾਜ਼ਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ, ਨਾ ਹੀ ਸਲਾਹ ਮਸ਼ਵਰਾ ਕੀਤਾ ਅਤੇ ਨਾ ਹੀ ਕਿਸਾਨਾਂ ਦਾ ਪੱਖ ਸੁਣਿਆ ਹੈ।ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਰਾਜਾਂ ਦੇ ਪ੍ਰਦੂਸ਼ਣ ਬੋਰਡਾਂ ਦਾ ਭੋਗ ਪੈ ਗਿਆ ਹੈ।ਖੇਤੀ ਪ੍ਰਬੰਧ ਤੋਂ ਬਾਅਦ ਦੂਸਰਾ ਪ੍ਰਬੰਧ ਹੈ ਜੋ ਰਾਜ ਸਰਕਾਰਾਂ ਤੋਂ ਖੋਹ ਲਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਵਾਤਾਵਰਣ ਮੰਤਰੀ ਨੇ ਪਰਾਲੀ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਸਿਰਫ਼ ਚਾਰ ਫੀਸਦੀ ਮੰਨਿਆ ਹੈ।ਸਿਤਮ ਦੀ ਗੱਲ ਹੈ ਕਿ ਕੇਂਦਰ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਕੇ ਲੋਕਾਂ ਸਿਰ ਦੋਸ਼ ਮੜਨ ਦੇ ਰਾਹ ਪੈ ਗਈ ਹੈ। ਕਿਸਾਨਾਂ ਕੋਲ ਯੋਗ ਸਾਧਨ ਨਾ ਹੋਣ ਕਾਰਨ ਮਜ਼ਬੂਰੀ ਵੀ ਨਹੀਂ ਸਮਝੀ ਜਾ ਰਹੀ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਸਾਧਨ ਨਾ ਜਟਾਉਣ ਤੇ ਬੇਧਿਆਨੀ ਪ੍ਰਦੂਸ਼ਣ ਦੀ ਮੁੱਖ ਵਜ੍ਹਾ ਬਣ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਖ਼ੁਦ ਦੋਸ਼ ਮੁਕਤ ਹੋਣ ਦੀ ਸੋਚ ਮੰਦਭਾਗੀ ਹੈ। ਢੀਂਡਸਾ ਨੇ ਮੰਗ ਕੀਤੀ ਕਿ ਸਰਕਾਰ ਪਰਾਲੀ ਮਿੱਟੀ 'ਚ ਗਾਲਣ ਦੀ ਖੋਜ ਤੇ ਜੋਰ ਦੇਵੇ ਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਆਰਥਿਕ ਮਦਦ ਦਾ ਤੁਰੰਤ ਐਲਾਨ ਕਰੇ।ਸ੍ਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਦਾ ਡੱਟ ਕੇ ਵਿਰੋਧ ਕਰਦੀ ਹੈ।ਢੀਂਡਸਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਗੰਭੀਰ ਸੰਕਟ 'ਚੋਂ ਲੰਘ ਰਿਹਾ ਹੈ।ਕਿਸਾਨ ਰੇਲ ਪਟੜੀਆਂ ਤੇ ਸੜਕਾਂ 'ਤੇ ਬੈਠਾ ਹੈ। ਸਿਤਮ ਦੀ ਗੱਲ ਹੈ ਕਿ ਕੇਂਦਰ ਦੀ ਤਾਨਸ਼ਾਹ ਸਰਕਾਰ ਕਿਸਾਨਾਂ ਉੱਪਰ ਨਵੇਂ-ਨਵੇਂ ਫੈਸਲੇ ਥੋਪ ਰਹੀ ਹੈ।ਉਨ੍ਹਾਂ ਕਿਸਾਨਾਂ ਦੇ ਏਕੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਚੁੱਕਾ ਹੈ। ਉਨ੍ਹਾਂ 5 ਨਵੰਬਰ ਦੇ ਬੰਦ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸਮੁੱਚੇ ਵਰਕਰ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਲਈ ਸੜਕਾਂ ਉੱਤੇ ਆimage ਜਾਣਗੇ।