ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਅਗਲੀ ਮੀਟਿੰਗ 8 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗੀ : ਕੁਲਵੀ
Published : Nov 1, 2020, 12:48 am IST
Updated : Nov 1, 2020, 12:48 am IST
SHARE ARTICLE
image
image

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਅਗਲੀ ਮੀਟਿੰਗ 8 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗੀ : ਕੁਲਵੀਰ

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਅਗਲੀ ਮੀਟਿੰਗ 8 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗੀ : ਕੁਲਵੀਰ

ਸੰਦੌੜ, 31 ਅਕਤੂਬਰ (ਕੁਲਵੰਤ ਸੰਦੌੜਵੀ) ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਾਥੀ ਕੁਲਬੀਰ ਸਿੰਘ ਮੋਗਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਗੁਲਜ਼ਾਰ ਖਾਨ ਨੇ ਦੱਸਿਆ ਕੇ ਮੀਟਿੰਗ  ਵਿੱਚ 27 ਅਕਤੂਬਰ 2020 ਨੂੰ ਹੋਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਾਵਾ ਨਾਲ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਦੀ ਰਿਪੋਰਟਿੰਗ ਕੀਤੀ ਗਈ। ਸਬ ਕਮੇਟੀ ਦੇ ਮੈਂਬਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦੇ ਨਾਲ ਹੋਈ ਵਿਚਾਰ ਵਟਾਂਦਰੇ ਤੋਂ ਬਾਅਦ ਹਾਜ਼ਰ ਸਾਥੀਆਂ ਨੇ ਪ੍ਰਣ ਕੀਤਾ ਕਿ ਜਦੋਂ ਤੱਕ ਕੱਚੇ ਕਾਮੇ ਪੱਕੇ ਨਹੀਂ ਹੁੰਦੇ,ਨਵ ਨਿਯੁਕਤ ਮਲਟੀਪਰਪਜ਼ ਕਾਮਿਆਂ ਦਾ ਪ੍ਰਬੇਸ਼ਨ ਪੀਰੀਅਡ ਦੋ ਸਾਲ ਨਹੀਂ ਹੁੰਦਾ, ਕੋਵਿਡ ਦੌਰਾਨ ਕੰਮ ਕਰਨ ਵਾਲੇ ਸਿਹਤ ਕਾਮਿਆਂ ਨੂੰ ਸਪੈਸ਼ਲ ਇੰਨਕਰੀਮੈਂਟ ਨਹੀਂ ਮਿਲ ਜਾਂਦਾ ਅਤੇ ਸੰਘਰਸ਼ ਦੌਰਾਨ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਤੇ ਬਠਿੰਡਾ ਪੁਲੀਸ ਵੱਲੋਂ ਦਰਜ਼ ਕੀਤੇ ਝੂਠੇ ਪੁਲੀਸ ਮੁਕੱਦਮੇ ਰੱਦ ਨਹੀਂ ਕੀਤੇ ਜਾਂਦੇ ਤਦ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਲੋੜ ਪੈਣ ਤੇ ਹੋਰ ਤਿੱਖਾ ਕੀਤਾ ਜਾਵੇਗਾ ।
ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 8 ਨਵੰਬਰ 2020 ਨੂੰ ਹੋਣ ਵਾਲੀ ਲੁਧਿਆਣਾ ਮੀਟਿੰਗ ਵਿਚ ਫੈਸਲਾ ਲਿਆ ਜਾਵੇਗਾ। ਅੱਜ ਦੀ ਇਸ ਮੀਟਿੰਗ ਵਿੱਚ ਕੁਲਬੀਰ ਸਿੰਘ ਮੋਗਾ, ਗਗਨਦੀਪ ਸਿੰਘ ਬਠਿੰਡਾ, ਸੁਖਵਿੰਦਰ ਸਿੰਘ ਮੁਕਤਸਰ, ਗੁਰਮੀਤ ਕੌਰ ਫਰੀਦਕੋਟ, ਭੁਪਿੰਦਰ ਕੌਰ ਬਠਿੰਡਾ, ਕਮਲਜੀਤ ਕੌਰ ਮੋਗਾ, ਜਸਵਿੰਦਰ ਸ਼ਰਮਾ, ਚਰਨਜੀਤ ਸਿੰਘ ਫਰੀਦਕੋਟ, ਅਮਨਦੀਪ ਸਿੰਘ ਲੁਧਿਆਣਾ,ਮੁਨੀਸ਼ ਕੁਮਾਰ ਆਦਿ ਆਗੂ ਹਾਜ਼ਰ ਸਨ।
ਫੋਟੋ ਨੰ: 31 ਐਸਐਨਜੀ 20

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement