
ਟਰੇਨਾਂ ਦੇ ਰੁੱਕਣ ਨਾਲ ਕਸ਼ਮੀਰ ਅਤੇ ਲੱਦਾਖ 'ਚ ਤਾਇਨਾਤ ਫ਼ੌਜੀਆਂ ਨੂੰ ਵੀ ਹੋਵੇਗਾ ਭਾਰੀ ਨੁਕਸਾਨ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਮਾਲਗੱਡੀਆਂ ਰੋਕੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੇ ਨਾਂ 'ਤੇ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਦੀ ਪੁਸ਼ਟੀ ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਵੱਲੋਂ ਟਵਿੱਟਰ ਜ਼ਰੀਏ ਕੀਤੀ ਗਈ ਹੈ। ਲਿਖੀ ਚਿੱਠੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਅਣਦੇਖਾ ਕਰ ਰਹੀ ਹੈ ।
Captian Amrinder singh
ਉਨ੍ਹਾਂ ਕਿਹਾ ਕਿ ਟਰੇਨਾਂ ਦੇ ਰੁੱਕਣ ਨਾਲ ਕਸ਼ਮੀਰ ਅਤੇ ਲੱਦਾਖ 'ਚ ਤਾਇਨਾਤ ਫ਼ੌਜੀਆਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਕਿਸਾਨ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਕਰਨ ਵਾਲੇ ਹਨ । ਕਿਸਾਨਾਂ ਨੂੰ ਬਿਜਾਈ ਲਈ ਖਾਦ ਪਦਾਰਥਾਂ ਦੀ ਲੋੜ ਪਵੇਗੀ , ਮਾਲ ਗੱਡੀਆਂ ਬੰਦ ਹੋਣ ਕਾਰਨ ਕਿਸਾਨਾਂ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ । ਇਸ ਦੇ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ ਦੀ ਮੁਅੱਤਲੀ ਨੂੰ ਲੈ ਕੇ ਪਾਰਟੀ ਦੇ ਕੌਮੀ ਅਤੇ ਪੰਜਾਬ ਦੇ ਭਾਜਪਾ ਆਗੂਆਂ ਦੇ ਤਾਜ਼ਾ ਬਿਆਨਾਂ 'ਤੇ ਦੁੱਖ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਦੁਆਰਾ ਰੇਲ ਲਾਈਨਾਂ ਉਤੇ ਧਰਨਿਆਂ ਵਿੱਚ ਢਿੱਲ ਦਿੱਤੇ ਜਾਣ ਦੇ ਬਾਵਜੂਦ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦੇਣ ਦੇ ਰੇਲਵੇ ਵੱਲੋਂ ਰੇਲ ਕਾਰਜਾਂ ਦੀ ਸੁਰੱਖਿਆ ਅਤੇ ਅਨਿਸ਼ਚਤਿਤਾ ਦੇ ਦਿੱਤੇ ਹਵਾਲੇ `ਤੇ ਹੈਰਾਨੀ ਜ਼ਾਹਰ ਕੀਤੀ। ਉਨ੍ਹਾਂ ਰੇਲਵੇ ਦੇ ਫੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨਾਂ ਦੇ ਵਿੱਚ ਵਿਸ਼ਵਾਸ ਦੀ ਘਾਟ ਦਾ ਮਾਮਲਾ ਦੱਸਿਆ ਜਦਕਿ ਕਿਸਾਨਾਂ ਨੇ ਅਸਲ ਵਿਚ ਰਾਸ਼ਟਰ ਨੂੰ ਨੁਕਸਾਨ ਪਹੁੰਚਾਉਣ ਲਈ ਕਦੇ ਵੀ ਕੁਝ ਨਹੀਂ ਕੀਤਾ”
Protest
ਉਨ੍ਹਾਂ ਲਿਖਿਆ ਕਿ ਇਸ ਸਮੇ ਦੇਸ਼ ਦੇ ਹਾਲਤਾਂ ਚੰਗੀ ਸੂਝ ਨਾਲ ਨਜਿੱਠਣ ਦੀ ਜ਼ਰੂਰਤ ਹੈ । ਅੱਗੇ ਲਿਖਦੇ ਹੋਏ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿਆਸੀ ਫਾਇਦਿਆਂ ਤੋਂ ਉੱਪਰ ਉੱਠ ਕੇ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਉਨ੍ਹਾਂ ਨੇ ਭਾਜਪਾ ਆਗੂਆਂ ਵੱਲੋਂ ਅਰਬਨ ਨਕਸਲ ਕਹਿਣ ਤੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਸਾਰਿਆਂ ਨੂੰ ਇਕੱਠੇ ਹੋ ਕੇ ਉੱਪਰ ਉੱਡ ਕੇ ਸਥਿਤੀ ਨਾਲ ਨਜਿੱਠਣ ਦਾ ਸਮਾਂ ਹੈ।