
ਇਸ ਖੇਤਰ 'ਚ ਸਿਨੇਮਾ ਹਾਲ 50 ਫੀਸਦੀ ਸਮਰੱਥਾ 'ਤੇ ਖੁੱਲ੍ਹ ਸਕਣਗੇ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਿਨੇਮਾ ਹਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸਰਕਾਰ ਨੇ ਕੰਟੇਨਮੈਂਟ ਜ਼ੋਨ 'ਚ ਸਿਨੇਮਾ ਹਾਲ ਖੋਲ੍ਹਣ ਦੇ ਪੁਰਾਣੇ ਆਦੇਸ਼ 'ਚ ਵਾਧਾ ਕੀਤਾ ਹੈ। ਇਸ ਖੇਤਰ 'ਚ ਸਿਨੇਮਾ ਹਾਲ 50 ਫੀਸਦੀ ਸਮਰੱਥਾ 'ਤੇ ਖੁੱਲ੍ਹ ਸਕਣਗੇ। ਪਰ ਇਹ ਅਜੇ ਆਦੇਸ਼ 30 ਨਵੰਬਰ ਤਕ ਲਾਗੂ ਰਹਿਣਗੇ।
ਇਸੇ ਤਰ੍ਹਾਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਮਐਚਐਚ ਅਤੇ ਐੱਫਡਬਲਯੂ), ਭਾਰਤ ਸਰਕਾਰ ਦੁਆਰਾ ਜਾਰੀ ਐਸਓਪੀਜ਼ ਅਨੁਸਾਰ ਮਨੋਰੰਜਨ ਪਾਰਕਾਂ ਅਤੇ ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ਵਿਚ ਆਗਿਆ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਸਕੂਲ ਮੁੜ ਖੋਲ੍ਹਣ ਦਾ ਐਲਾਨ ਕਰ ਦਿੱਤਾ ਸੀ।
ਗੌਰਤਲਬ ਹੈ ਕਿ ਕੇਂਦਰ ਸਰਕਾਰ ਪਹਿਲਾਂ 15 ਅਕਤੂਬਰ ਤੋਂ ਸਿਨੇਮਾ ਹਾਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਨਾਲ ਹੀ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਿਨੇਮਾਹਾਲ ਜਾਣ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਸਨ। ਪਰ ਬਾਅਦ 'ਚ ਪੰਜਾਬ ਦੇ ਮੁੱਖ ਮੰਤਰੀ ਨੇ ਇਕ ਟਵੀਟ 'ਚ ਲਿਖਿਆ ਸੀ ਕਿ ਸਿਨੇਮਾ ਹਾਲ, ਮਲਟੀਪਲੈਕਸਾਂ, ਮਨੋਰੰਜਨ ਪਾਰਕ ਆਦਿ ਨਹੀਂ ਖੋਲ੍ਹੇ ਜਾਣਗੇ।