APS ਦਿਓਲ ਨੇ ਪੰਜਾਬ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Published : Nov 1, 2021, 4:38 pm IST
Updated : Nov 1, 2021, 5:00 pm IST
SHARE ARTICLE
Amarpreet Singh Deol
Amarpreet Singh Deol

ਪੰਜਾਬ ਲਈ ਐਡਵੋਕੇਟ-ਜਨਰਲ ਨਿਯੁਕਤ ਕੀਤੇ ਜਾਣ ਤੋਂ ਮਹਿਜ਼ ਇੱਕ ਮਹੀਨੇ ਬਾਅਦ ਹੀ ਦਿੱਤਾ ਅਸਤੀਫ਼ਾ

 

ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਮਰਪ੍ਰੀਤ ਸਿੰਘ (ਏਪੀਐਸ) ਦਿਓਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਓਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਅਸਤੀਫਾ ਦਿੱਤਾ ਹੈ।

 

Amarpreet Singh Deol Amarpreet Singh Deol

 

ਏ. ਪੀ. ਐੱਸ. ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਸਵੀਕਾਰ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਸਨ ਅਤੇ ਉਹਨਾਂ ਦੀ ਨਿਯੁਕਤੀ ਨੂੰ ਲੈ ਕੇ ਹੀ ਸਿੱਧੂ ਨੇ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ ਦਿੱਤਾ ਸੀ।


Navjot SidhuNavjot Sidhu

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਚੰਨੀ ਸਰਕਾਰ ਨੇ ਦਿਓਲ ਨੂੰ ਏਜੀ ਲਾਇਆ ਸੀ। ਇਸ ਮਗਰੋਂ ਹੀ ਵਿਵਾਦ ਖੜ੍ਹਾ ਹੋ ਗਿਆ ਸੀ। ਨਵਜੋਤ ਸਿੱਧੂ ਨੇ ਇਸ ਦਾ ਵਿਰੋਧ ਕੀਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement