ਗੰਨਾ ਕਿਸਾਨਾਂ ਨਾਲ ਧੋਖ਼ਾ, ਕਾਂਗਰਸ ਨੇ ਮਾਰਿਆ ਕਿਸਾਨਾਂ ਦੀ ਪਿੱਠ ’ਚ ਛੁਰਾ: ਕੁਲਤਾਰ ਸੰਧਵਾਂ
Published : Nov 1, 2021, 6:46 pm IST
Updated : Nov 1, 2021, 6:46 pm IST
SHARE ARTICLE
Kultar Singh Sandhwan
Kultar Singh Sandhwan

-ਮਾਮਲਾ ਨਿੱਜੀ ਖੰਡ ਮਿੱਲਾਂ ਨੇ 360 ਪ੍ਰਤੀ ਕੁਇੰਟਲ ਮੁੱਲ ਦੇਣ ਤੋਂ ਕੀਤਾ ਇਨਕਾਰ

 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ ’ਤੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨਾਲ ਧੋਖ਼ਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ, ‘‘ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਗੰਨੇ ਦਾ ਮੁੱਲ 360 ਪ੍ਰਤੀ ਕੁਇੰਟਲ ਦੇਣ ਦਾ ਐਲਾਨ ਤਾਂ ਜ਼ਰੂਰ ਕੀਤਾ ਸੀ, ਪਰ ਇਸ ਦੇ ਲਈ ਲੋੜੀਂਦੀ ਨੋਟੀਫ਼ਿਕੇਸ਼ਨ ਅਤੇ ਬਜਟ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸ ਕਾਰਨ ਸੂਬੇ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦਾ ਗੰਨਾ ਖ਼ਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਗੰਨਾ ਉਤਪਾਦਕ ਭਾਰੀ ਸਦਮੇ ਵਿੱਚ ਹਨ।’’

SugarcaneSugarcane

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਬਾਦਲਾਂ -ਭਾਜਪਾ ਵਾਂਗ ਕਾਂਗਰਸ ਸਰਕਾਰਾਂ ਦੇ ਦਾਅਵੇ ਕਦੇ ਵੀ ਸੱਚ ਨਹੀਂ ਹੋਏ। ਸੰਧਵਾਂ ਨੇ ਕਿਹਾ, ‘‘ਕਾਂਗਰਸ ਦੇ ਤਤਕਾਲੀ ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ 360 ਰੁਪਏ ਪ੍ਰਤੀ ਕੁਇੰਟਲ ਗੰਨੇੇ ਦਾ ਮੁੱਲ ਅਤੇ ਹਰਿਆਣਾ ਮਾਡਲ ਲਾਗੂ ਕਰ ਦਿੱਤਾ ਜਾਵੇਗਾ। ਇਸ ਵਾਅਦੇ ਦਾ ਜਸ਼ਨ ਮਨਾਉਂਦਿਆਂ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਲੱਡੂ ਵੀ ਖਵਾਏ, ਪਰ ਇਹ ਲੱਡੂ ਗੰਨਾ ਉਤਪਾਦਕਾਂ ਲਈ ਮਿੱਠੀ ਜ਼ਹਿਰ ਹੀ ਸਾਬਤ ਹੋਏ ਹਨ।’’ 

Kultar Singh SandhwanKultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਗੰਨਾ ਦੇ ਮੁੱਲ ਵਿੱਚ ਕੀਤੇ ਵਾਧੇ ਅਤੇ ਹਰਿਆਣਾ ਮਾਡਲ ਲਾਗੂ ਕਰਨ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਨਹੀਂ ਕੀਤਾ ਗਿਆ, ਜਿਸ ਕਾਰਨ ਘਾਟੇ ਵਿੱਚ ਚੱਲ ਰਹੀਆਂ ਸੂਬੇ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦਾ ਗੰਨਾ ਖ਼ਰੀਦਣ ਅਤੇ ਅੱਗਲੇ ਸਾਲ ਲਈ ਗੰਨਾ ਬਾਂਡ ਕਰਨ ਤੋਂ ਸਾਫ਼ ਮਨਾ ਕਰ ਦਿੱਤਾ ਹੈ। ਐਨਾ ਹੀ ਨਹੀਂ, ਸਗੋਂ ਪ੍ਰਾਈਵੇਟ ਖੰਡ ਮਿੱਲਾਂ ਦੀ ਯੂਨੀਅਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਆਪਣਾ ਪੱਖ ਕਿਸਨਾਂ ਅੱਗੇ ਰੱਖਦਿਆਂ ਕਿਹਾ, ‘‘ਪੰਜਾਬ ਦੀਆਂ ਘਾਟੇ ਵਿੱਚ ਚੱਲ ਰਹੀਆਂ ਪ੍ਰਾਈਵੇਟ ਖੰਡ ਮਿੱਲਾਂ ਪਿਛਲੇ ਸਾਲਾਂ ਦੇ ਗੰਨਾ ਮੁੱਲ 310 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਨਹੀਂ ਕਰ ਪਾ ਰਹੀਆਂ ਅਤੇ ਕਈ ਮਿੱਲਾਂ ਵੱਲ ਕਿਸਾਨਾਂ ਦੀ ਬਕਾਇਆ ਰਕਮ ਖੜ੍ਹੀ ਹੈ।

PM ModiPM Modi

ਇਸ ਲਈ ਇਹ ਮਿੱਲਾਂ 360 ਰੁਪਏ ਦਾ ਮੁੱਲ ਕਿਸਾਨਾਂ ਨੂੰ ਨਹੀਂ ਦੇ ਸਕਦੀਆਂ, ਕਿਉਂਕਿ ਹਰਿਆਣਾ ਮਾਡਲ ਦੇ ਤਹਿਤ ਭਾਰਤ ਸਰਕਾਰ ਦੇ ਖ਼ਰੀਦ ਮੁੱਲ (ਐਫ਼.ਆਰ.ਪੀ.) ਅਤੇ ਸੂਬੇ ਦੇ ਖ਼ਰੀਦ ਮੁੱਲ ਵਿੱਚਲੇ ਅੰਤਰ ਵਾਲਾ ਪੈਸਾ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤਾ ਜਾ ਰਿਹਾ। ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਤੋਂ ਮੰਗ ਕੀਤੀ ਕਿ ਗੰਨਾ ਉਤਪਾਦਕਾਂ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਲੋੜੀਂਦਾ ਪੈਸਾ ਜਾਰੀ ਕੀਤਾ ਜਾਵੇ, ਗੰਨੇ ਦੀ ਖ਼ਰੀਦ ਲਈ ਅਤੇ ਅਗਲੇ ਵਰ੍ਹੇ ਲਈ ਗੰਨਾ ਬਾਂਡ ਸ਼ੁਰੂ ਕਰਨ ਦੇ ਆਦੇਸ਼ ਪ੍ਰਾਈਵੇਟ ਖੰਡ ਮਿੱਲਾਂ ਦਿੱਤੇ ਜਾਣ।

sugarcanesugarcane

ਸੰਧਵਾਂ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਵੱਲੋਂ ਗੰਨਾ ਖਰੀਦੇ ਜਾਣ ਤੋਂ ਹੱਥ ਖੜ੍ਹੇ ਕਰਨ ਦਾ ਕਾਰਨ ਨਿੱਜੀ ਖੰਡ ਮਿੱਲ ਮਾਫ਼ੀਆ ਹੈ, ਜਿਨਾਂ ਦਾ ਪ੍ਰਮੁੱਖ ਨੁਮਾਇੰਦਾ ਰਾਣਾ ਗੁਰਜੀਤ ਸਿੰਘ ਖੁਦ ਚੰਨੀ ਵਜਾਰਤ ਵਿੱਚ ਵਜੀਰ ਹੈ। ਸੰਧਵਾਂ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਮਿੱਲ ਮਾਫੀਆ ਅੱਗੇ ਗੋਡੇ ਟੇਕ ਦਿੱਤੇ ਹਨ, ਨਤੀਜੇ ਵਜੋਂ ਇਸ ਵਾਰ ਵੀ ਕਿਸਾਨਾਂ ਦਾ ਸ਼ੋਸਣ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement