ਟਾਈਟਲਰ ਦੀ ਨਿਯੁਕਤੀ ਕਰ ਕੇ ਕਾਂਗਰਸ ਨੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਅਕਾਲੀ ਦਲ
Published : Nov 1, 2021, 12:06 am IST
Updated : Nov 1, 2021, 12:06 am IST
SHARE ARTICLE
image
image

ਟਾਈਟਲਰ ਦੀ ਨਿਯੁਕਤੀ ਕਰ ਕੇ ਕਾਂਗਰਸ ਨੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ : ਅਕਾਲੀ ਦਲ

ਗਾਂਧੀ ਪਰਵਾਰ ਵਾਰ-ਵਾਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅਹੁਦੇ ਦੇ ਕੇ 

ਪਟਿਆਲਾ, 31 ਅਕਤੂਬਰ (ਜਗਤਾਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਦਾ  ਪਰਮਾਨੈਂਟ ਇਨਵਾਇਟੀ ਬਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਅਜਿਹਾ ਕਰ ਕੇ ਕਾਂਗਰਸ ਪਾਰਟੀ ਖਾਸ ਤੌਰ ’ਤੇ ਗਾਂਧੀ ਪਰਵਾਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਤੇ ਜ਼ਿਲ੍ਹਾ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਰਖੜਾ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜਗਦੀਸ਼ ਟਾਈਟਲਰ ਦੀ ਇਹ ਨਿਯੁਕਤੀ ਉਸ ਵੇਲੇ ਹੋਈ ਹੈ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਤੋਂ ਕੁਝ ਘੰਟਿਆਂ ਮਗਰੋਂ ਹੀ ਟਾਈਟਲਰ ਦੀ ਨਿਯੁਕਤੀ ਦਾ ਐਲਾਨ ਹੋ ਗਿਆ।
ਸਾਬਕਾ ਐਮ.ਸੀ. ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਦੋਂ ਵੀ ਚੰਨੀ ਗਾਂਧੀ ਪਰਵਾਰ ਨੂੰ ਮਿਲਦਾ ਹੈ ਉਦੋਂ ਹੀ ਪੰਜਾਬ ਨੂੰ ਝਟਕਾ ਲਗਦਾ ਹੈ ਪਹਿਲਾਂ ਬੀ.ਐਸ.ਐਫ਼. ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ’ਤੇ ਮੋਹਰ ਲਾਈ। ਉਨ੍ਹਾਂ ਕਿਹਾ ਕਿ ਕੁੱਲ ਹਿੰਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੂੰ ਪੰਜਾਬੀਆਂ ਨੂੰ ਇਹ ਦਸਣਾ ਚਾਹੀਦਾ ਹੈ ਕਿ ਗਾਂਧੀ ਪਰਵਾਰ ਵਾਰ ਵਾਰ ਸਿੱਖਾਂ ਦੇ ਕਾਤਲਾਂ ਨੂੰ ਅਹੁਦੇ ਕੇ ਕਿਉਂ ਨਿਵਾਜਦਾ ਹੈ? ਉਨ੍ਹਾਂ ਪੰਜਾਬ ਸਮੇਤ ਕਾਂਗਰਸ ਦੇ ਲੀਡਰਾਂ ਨੂੰ ਸਵਾਲ ਕੀਤਾ ਕਿ ਕੀ ਉਹ ਅਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਇਸ ਫੈਸਲੇ ’ਤੇ ਪ੍ਰਤੀਕਰਮ ਦੇਣਗੇ। ਇਸ ਮੌਕੇ ਕੁਲਦੀਪ ਸਿੰਘ ਨੱਸੂਪੁਰ, ਕਪੂਰ ਚੰਦ ਬਾਂਸਲ, ਅਮਰਜੀਤ ਸਿੰਘ ਗੁਰਾਇਆ, ਨਿਸਾਨ ਸਿੰਘ, ਰਾਣਾ ਸੇਖੋਂ, ਵੜੈਚ ਅਤੇ ਹੋਰ ਆਗੂ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement