
ਸ਼ਹੀਦ ਭਾਈ ਬੇਅੰਤ ਸਿੰਘ ਦੀ ਬਰਸੀ ਮਨਾਈ
ਅੰਮ੍ਰਿਤਸਰ, 31 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦਵਾਰਾ ਝੰਡੇ-ਬੁੱਗੇ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ ਦੀ 37ਵੀਂ ਸਾਲਾਨਾ ਬਰਸੀ ਮਨਾਈ ਗਈ। ਇਸ ਮੌਕੇ ਰਾਗੀ ਜਥਿਆਂ ਦੁਆਰਾ ਵੈਰਾਗਮਾਈ ਕੀਰਤਨ ਕੀਤਾ ਗਿਆ। ਇਸ ਮੌਕੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਪ੍ਰਵਾਰ ਦਾ ਸਨਮਾਨ ਸ਼੍ਰੋਮਣੀ ਕਮੇਟੀ ਤੇ ਪੰਥਕ ਸੰਗਠਨਾਂ ਦੀ ਲੀਡਰਸ਼ਿਪ ਵਲੋਂ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰੱਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਹਰਬੀਰ ਸਿੰਘ ਸੰਧੂ, ਪੰਥਕ ਨੇਤਾ ਭਾਈ ਨਰਾਇਣ ਸਿੰਘ ਚੌੜਾ, ਦਲ ਖ਼ਾਲਸਾ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਮੰਡ, ਅਮਰੀਕ ਸਿੰਘ ਨੰਗਲ ਮਾਨ ਦਲ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਭਾਈ ਮੋਹਕਮ ਸਿੰਘ ਆਦਿ ਨੇ ਭਾਈ ਬੇਅਤ ਸਿੰਘ ਨੂੰ ਅਕੀਦਤ ਤੇ ਫੁੱਲ ਭੇਟ ਕਰਦਿਆਂ ਕਿਹਾ ਕਿ ਕੌਮ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗੀ।