ਪੰਜਾਬੀ ਨੌਜਵਾਨਾਂ ਲਈ ਸੱਤਾਧਾਰੀਆਂ ਕੋਲ ਨਾ ਰੁਜ਼ਗਾਰ ਹੈ ਅਤੇ ਨਾ ਹੀ ਵਿਸ਼ਵਾਸ਼ ਹੈ: ਹਰਪਾਲ ਸਿੰਘ ਚੀਮਾ
Published : Nov 1, 2021, 5:02 pm IST
Updated : Nov 1, 2021, 5:02 pm IST
SHARE ARTICLE
Harpal Cheema
Harpal Cheema

ਵੀ.ਵੀ.ਆਈ.ਪੀ ਸੁਰੱਖਿਆ ਲਈ ਸਥਾਪਿਤ ਯੂਨਿਟ 'ਚ ਗੈਰ ਪੰਜਾਬੀਆਂ ਨੂੰ ਭਰਤੀ ਕੀਤੇ ਜਾਣ 'ਤੇ ਚੁੱਕੇ ਸਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਕਈ- ਕਈ ਸਾਲਾਂ ਤੋਂ ਸੜਕਾਂ 'ਤੇ ਰੁਲ਼ ਰਹੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਮਸਲੇ ਉਠਾਏ ਹਨ ਅਤੇ ਮੰਗ ਕੀਤੀ ਹੈ ਕਿ ਸੂਬੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ, ਕਿਉਂਕਿ ਕਾਂਗਰਸ 'ਘਰ- ਘਰ ਨੌਕਰੀ' ਦੇ ਵਾਅਦੇ ਨਾਲ ਸੱਤਾ 'ਚ ਆਈ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚੰਨੀ ਸਰਕਾਰ ਨੂੰ ਕਾਂਗਰਸ ਦਾ ਚੋਣ ਮੈਨੀਫ਼ੈਸਟੋ ਯਾਦ ਕਰਾਉਂਦੇ ਹੋਏ ਬੇਰੁਜ਼ਗਾਰਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਭੱਤਾ ਹੁਣ ਤੱਕ ਦੇ ਬਕਾਏ ਸਮੇਤ ਦਿੱਤਾ ਜਾਵੇ।

Harpal CheemaHarpal Cheema

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਮੀਡੀਆ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਜਾਰੀ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀਆਂ ਨੌਜਵਾਨੀ ਵਿਰੋਧੀ ਨੀਤੀਆਂ ਕਾਰਨ ਅੱਜ ਬੇਰੁਜ਼ਗਾਰੀ ਦਰ 'ਤੇ ਪੰਜਾਬ ਨੇ 7.3 ਫ਼ੀਸਦੀ ਨਾਲ 4.8 ਫ਼ੀਸਦੀ ਕੌਮੀ ਬੇਰੁਜ਼ਗਾਰੀ ਦੀ ਦਰ ਨੂੰ ਪਛਾੜ ਦਿੱਤਾ ਹੈ, ਜੋ ਬੇਹੱਦ ਚਿੰਤਾ ਵਾਲਾ ਪੱਖ ਹੈ। ਚੀਮਾ ਨੇ ਕਿਹਾ ਕਿ ਸਭ ਤੋਂ ਮੰਦਭਾਗਾ ਪਹਿਲੂ ਇਹ ਹੈ ਕਿ ਅਕਾਲੀ- ਭਾਜਪਾ ਸਰਕਾਰ ਵਾਂਗ ਸੂਬੇ ਦੀ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਨਾ ਰੁਜ਼ਗਾਰ ਦਿੰਦੀ ਹੈ ਅਤੇ ਨਾ ਹੀ ਆਪਣੇ ਨੌਜਵਾਨਾਂ 'ਤੇ ਵਿਸ਼ਵਾਸ਼ ਕਰਦੀ ਹੈ।

ਇਸ ਦੀ ਮਿਸਾਲ ਪਿਛਲੀ ਬਾਦਲ ਸਰਕਾਰ ਵਲੋਂ 2013 ਵਿੱਚ ਵੀ.ਵੀ.ਆਈ.ਪੀ ਸੁਰੱਖਿਆ ਛਤਰੀ 'ਚ ਇੰਟੀਗ੍ਰੇਟਿਡ ਡਿਗਨਟੀਰੀਜ਼ ਪ੍ਰੋਟੈਕਸ਼ਨ ਯੂਨਿਟ ਸਥਾਪਿਤ ਕਰਨਾ ਹੈ। ਜਿਸ ਵਿੱਚ ਹੁਣ ਤੱਕ ਕਰੀਬ 650 ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਵੱਖ- ਵੱਖ ਰੈਂਕਾਂ ਉਤੇ ਭਰਤੀ ਕੀਤਾ ਜਾ ਚੁੱਕਾ ਹੈ, ਇਹ ਸਾਰੇ ਅਫ਼ਸਰ, ਕਰਮਚਾਰੀ ਪੰਜਾਬ ਤੋਂ ਬਾਹਰ ਦੂਰ- ਦਰਾਜ ਰਾਜਾਂ ਨਾਲ ਸੰਬੰਧਿਤ ਹਨ ਅਤੇ ਵੱਖ- ਵੱਖ ਸੁਰੱਖਿਆ ਏਜੰਸੀਆਂ ਵਿੱਚ ਕੰਮ ਕਰ ਚੁੱਕੇ ਹਨ। ਇਹਨਾਂ ਨੂੰ ਪੰਜਾਬੀ ਭਾਸ਼ਾ ਤੱਕ ਵੀ ਚੰਗੀ ਤਰਾਂ ਨਹੀਂ ਆਉਂਦੀ। ਪ੍ਰੰਤੂ ਇਹਨਾਂ ਦੀ ਭਰਤੀ ਨੇ ਪੰਜਾਬ ਪੁਲੀਸ ਦੀ ਸਾਰੀ ਸਨਿਉਰਿਟੀ ਲਿਸਟ ਬੇਗਾੜ ਦਿੱਤੀ ਹੈ ਅਤੇ ਸੂਬੇ ਦੇ ਸੈਂਕੜੇ ਯੋਗ ਉਮੀਦਵਾਰਾਂ ਦਾ ਹੱਕ ਮਾਰ ਲਿਆ ਹੈ।

Letter
Letter

ਚੀਮਾ ਨੇ ਦੱਸਿਆ ਕਿ ਚੋਣ ਵਰੇ ਕਾਰਨ ਕੱਢੀਆਂ ਛਿੱਟ- ਪੁੱਟ ਅਸਾਮੀਆਂ ਉਤੇ ਵੀ ਬਾਹਰੀ ਰਾਜਾਂ ਦੇ ਉਮੀਦਵਾਰ ਕਾਬਜ਼ਾ ਕਰ ਰਹੇ ਹਨ। ਪੀ.ਐਸ.ਟੀ.ਸੀ.ਐਲ 'ਚ ਭਰਤੀ ਦੀ ਹਾਲੀ ਹੀ ਦੌਰਾਨ ਤਿਆਰ ਹੋਈ ਅੰਤਿਮ ਸੂਚੀ 'ਚ 50 ਤੋਂ 71 ਫ਼ੀਸਦੀ ਤੱਕ ਬਾਹਰੀ ਉਮੀਦਵਾਰਾਂ ਦਾ ਨਾਂਅ ਆਉਣਾ, ਇਸ ਦੀ ਇੱਕ ਹੋਰ ਮਿਸਾਲ ਹੈ। ਚੀਮਾ ਨੇ ਮੰਗ ਕੀਤੀ ਕਿ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਆਪਣੇ ਸਾਰੇ ਵਰਗਾਂ ਦੇ ਉਮੀਦਵਾਰਾਂ ਨੂੰ ਪੰਜਾਬ ਡੋਮੀਸਾਇਲ ਦੇ ਵਾਧੂ ਨੰਬਰ ਨਿਰਧਾਰਤ ਕਰਨਾ ਯਕੀਨੀ ਬਣਾਵੇ। ਇਸੇ ਤਰਾਂ ਹੋਰ ਰਾਜਾਂ ਦੀ ਤਰਜ਼ 'ਤੇ ਸੂਬਾ ਸਰਕਾਰ ਪ੍ਰਾਈਵੇਟ ਨੌਕਰੀਆਂ 'ਚ ਪੰਜਾਬੀ ਨੌਜਵਾਨਾਂ ਲਈ ਘੱਟੋਂ- ਘੱਟ 80 ਫ਼ੀਸਦੀ ਕੋਟਾ ਨਿਸ਼ਚਿਤ ਕਰੇ।

Letter
Letter

ਹਰਪਾਲ ਸਿੰਘ ਚੀਮਾ ਨੇ ਸਰਕਾਰੀ ਭਰਤੀ ਪੀ.ਪੀ.ਐਸ.ਸੀ. ਅਤੇ ਪੀ.ਐਸ.ਐਸ.ਐਸ. ਬੋਰਡ  ਰਾਹੀਂ ਕਰਾਏ ਜਾਣ ਦੀ ਵਕਾਲਤ ਕਰਦੇ ਹੋਏ ਨਿੱਜੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ ਕੰਪਨੀ (ਟੀ.ਸੀ.ਐਸ) ਉਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਟੀ.ਸੀ.ਐਸ ਦਾ ਕੰਮ ਪਾਰਦਰਸ਼ੀ ਨਹੀਂ ਹੈ। ਪੁਲੀਸ ਭਰਤੀਆਂ ਦਾ ਫ਼ਿਜ਼ੀਕਲ ਟਰਾਇਲ ਵੀ ਨਿੱਜੀ ਕੰਪਨੀ ਦੀ ਥਾਂ ਪੰਜਾਬ ਪੁਲੀਸ ਦੇ ਨੋਡਲ ਅਫ਼ਸਰ ਵੱਲੋਂ ਲਿਆ ਜਾਵੇ। ਉਹਨਾਂ ਕਿਹਾ ਸਰਕਾਰੀ ਭਰਤੀਆਂ ਲਈ ਮੁਕਾਬਲਾ ਪ੍ਰੀਖਿਆ (ਕੰਪੀਟੇਟਿਵ ਐਗਜ਼ਾਮ) ਦੀ ਫਾਇਨਲ ਮੈਰਿਟ ਸੂਚੀ ਵਿੱਚ ਵੇਟਿੰਗ ਲਿਸਟ ਲਾਜ਼ਮੀ ਕੀਤੀ ਜਾਵੇ ਅਤੇ ਅਗਲੇ ਸਾਲ -ਛੇ ਮਹੀਨੇ ਦੌਰਾਨ ਖਾਲੀ ਹੁੰਦੀਆਂ ਅਸਾਮੀਆਂ ਇਸ ਵੇਟਿੰਗ ਲਿਸਟ ਮੁਤਾਬਕ ਹੀ ਭਰੀਆਂ ਜਾਣ।

Letter
Letter

ਚੀਮਾ ਨੇ ਬੇਰੁਜ਼ਗਾਰ ਨੌਜਵਾਨਾਂ ਦੀ ਮੰਗ 'ਤੇ ਭਵਿੱਖ ਦੀਆਂ ਸਾਰੀਆਂ ਭਰਤੀ ਪ੍ਰੀਖਿਆਵਾਂ ਆਫ਼ਲਾਇਨ ਅਤੇ ਇੱਕੋ ਸਿਫ਼ਟ 'ਚ ਇੱਕੋ ਦਿਨ ਕਰਵਾਈਆਂ ਜਾਣ। ਚੀਮਾ ਨੇ ਉਮੀਦਵਾਰਾਂ ਨੂੰ ਉਮਰ ਦੀ ਸੀਮਾਂ 'ਚ ਛੋਟ ਅਤੇ ਓਵਰਏਜ਼ ਹੋਣ ਦੀ ਸੀਮਾਂ ਸ਼ਰਤ ਹਟਾਏ ਜਾਣ ਦੀ ਮੰਗ ਕੀਤੀ। ਇਸੇ ਤਰਾਂ ਭਰਤੀ ਪ੍ਰੀਖਿਆਵਾਂ ਲਈ ਬੇਰੁਜ਼ਗਾਰਾਂ ਦੀ ਮੁਕੰਮਲ ਫ਼ੀਸ ਮੁਆਫ਼ ਕੀਤੀ ਜਾਵੇ। ਇਹ ਵੀ ਕਿਹਾ ਕਿ ਕਾਂਗਰਸ ਸੂਬੇ ਦੇ ਬੇਰੁਜ਼ਗਾਰਾਂ ਨੂੰ ਪ੍ਰਤੀ ਮਹੀਨਾ ਭੱਤਾ ਪਿੱਛਲੇ ਸਾਲਾਂ ਦੇ ਬਕਾਏ ਸਮੇਤ ਦੇਵੇ, ਕਿਉਂਕਿ ਕਾਂਗਰਸ ਸਰਕਾਰ ਨੇ ਵਾਅਦੇ ਮੁਤਾਬਿਕ ਕਿਸੇ ਨੂੰ ਵੀ ਭੱਤਾ ਨਹੀਂ ਦਿੱਤਾ।

CM ChanniCM Channi

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਦੇ ਦਾਅਵਿਆਂ ਦੇ ਉਲਟ ਜਲ ਸਰੋਤ ਵਿਭਾਗ ਦੇ ਦਸਤਾਵੇਜ਼ ਦਿਖਾਉਂਦੇ ਹੋਏ ਦੱਸਿਆ ਕਿ ਚੰਨੀ ਸਰਕਾਰ ਕਿਸ ਤਰਾਂ ਸੇਵਾ ਮੁਕਤ ਅਧਿਕਾਰੀਆਂ, ਕਰਮਚਾਰੀਆਂ ਦੇ ਸੇਵਾ ਕਾਲ 'ਚ ਵਾਧਾ ਕਰ ਰਹੀ ਹੈ। ਇਸ ਦੇ ਨਾਲ ਹੀ ਚੀਮਾ ਨੇ ਸਰਕਾਰੀ ਕਾਲਜਾਂ 'ਚ ਪੜਾ ਰਹੇ ਗੈਸਟ ਫ਼ੈਕਿਲਟੀ ਟੀਚਰਾਂ ਦੀਆਂ ਸੇਵਾਵਾਂ ਬਿਨਾਂ ਸ਼ਰਤ ਪਹਿਲ ਦੇ ਆਧਾਰ 'ਤੇ ਪੱਕੀਆਂ ਕਰਨ ਦੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement