ਕੈਪਟਨ 'ਤੇ ਵਰ੍ਹੇ ਨਵਜੋਤ ਕੌਰ ਸਿੱਧੂ, ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੋਣ ਲੜਨ ਲਈ ਕੀਤਾ ਚੈਲੰਜ
Published : Nov 1, 2021, 4:48 pm IST
Updated : Nov 1, 2021, 5:03 pm IST
SHARE ARTICLE
Navjot Kaur Sidhu
Navjot Kaur Sidhu

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੇ ਮਨੋਂ ਲੱਥ ਗਏ ਸਨ ਜਿਸ ਕਰਕੇ ਉਨ੍ਹਾਂ ਨੂੰ ਬਦਲਣਾ ਜ਼ਰੂਰੀ ਹੋ ਗਿਆ ਸੀ।

ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਨਵਜੋਤ ਕੌਰ ਸਿੱਧੂ ਨੇ ਇਕ ਵਾਰੀ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੈਪਟਨ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ਼ ਚੋਣ ਲੜਨ ਲਈ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਤੱਕ ਸਿਰਫ਼ ਅਰੂਸਾ ਮੈਡਮ ਦੇ ਨਾਲ ਪਾਰਟੀਆਂ ਹੀ ਕੀਤੀਆਂ ਹਨ, ਉਹ ਆਪਣੇ ਮਹਿਲ ’ਚੋਂ ਬਾਹਰ ਵੀ ਨਹੀਂ ਨਿਕਲੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੇ ਮਨੋਂ ਲੱਥ ਗਏ ਸਨ ਜਿਸ ਕਰਕੇ ਉਨ੍ਹਾਂ ਨੂੰ ਬਦਲਣਾ ਜ਼ਰੂਰੀ ਹੋ ਗਿਆ ਸੀ।

Navjot Kaur Sidhu Navjot Kaur Sidhu

ਹੋਰ ਪੜ੍ਹੋ: ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਮਨਜੀਤ ਸਿੰਘ ਦਾ ਅੰਤਿਮ ਸਸਕਾਰ, ਭੁੱਬਾਂ ਮਾਰ-ਮਾਰ ਰੋਈ ਮਾਂ

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜਿਹੜਾ ਚੰਗਾ ਹੈ ਉਹੀ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਹੱਕਦਾਰ ਹੈ ਬਾਕੀ ਕਿਸੇ ਵੀ ਚੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਅੱਜ ਤੱਕ ਪੰਜਾਬ ਨੂੰ ਜਿੰਨੇ ਵੀ ਮੁੱਖ ਮੰਤਰੀ ਮਿਲੇ, ਤਕਰੀਬਨ ਚੋਰ ਹੀ ਮਿਲੇ। ਨਵਜੋਤ ਸਿੰਘ ਸਿੱਧੂ ਖਿਲਾਫ਼ ਚੋਣ ਲੜਨ ਸਬੰਧੀ ਕੈਪਟਨ ਵਲੋਂ ਦਿੱਤੇ ਬਿਆਨ ’ਤੇ ਜਵਾਬ ਦਿੰਦਿਆਂ ਬੀਬੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਕੈਪਟਨ ਨੂੰ ਖੁੱਲ੍ਹਾ ਚੈਲੇਂਜ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਖਿਲਾਫ਼ ਚੋਣ ਲੜਨ।

Captain Amarinder SinghCaptain Amarinder Singh

ਹੋਰ ਪੜ੍ਹੋ: ਗੁਰਮਤਿ ਸਮਾਗਮ 'ਚ CM Yogi ਸਾਹਮਣੇ ਬਾਬਾ ਬੰਤਾ ਸਿੰਘ ਨੇ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ

ਉਨ੍ਹਾਂ ਕਿਹਾ ਕਿ ਕੈਪਟਨ ਨੂੰ ਕੋਈ ਵੀ ਫਿਕਰ ਕਰਨ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਉਹ ਖੁਦ ਕਰ ਦੇਣਗੇ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਦੇ ਵਿਰੋਧੀਆਂ ਕੋਲ ਉਨ੍ਹਾਂ ਨੂੰ ਕਹਿਣ ਲਈ ਕੁਝ ਵੀ ਨਹੀਂ ਕਿਉਂਕਿ ਉਨ੍ਹਾਂ ਦੀ ਸਰਕਾਰ ਬਿਜਲੀ ਦੀ ਰਫ਼ਤਾਰ ਨਾਲ ਕੰਮ ਕਰ ਰਹੀ ਹੈ। ਮੈਡਮ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੰਮ ਕਰ ਰਹੀ ਹੈ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਪੰਜਾਬ ਰੋਡਵੇਜ਼ ਤੋਂ ਰੋਜ਼ਾਨਾ ਇਕ ਕਰੋੜ ਦੀ ਕਮਾਈ ਕਰਨ ਦਾ ਦਾਅਵਾ ਕੀਤਾ ਹੈ, ਇਹ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਿਹਾ।

Captain Amarinder Singh and Navjot SidhuCaptain Amarinder Singh and Navjot Sidhu

ਹੋਰ ਪੜ੍ਹੋ: ਲਾਲੂ ਯਾਦਵ ਦਾ ਬਿਆਨ, ‘2-4 ਸਾਲ ਬਾਅਦ ਦਿਖੇਗਾ ਕਾਲੇ ਖੇਤੀ ਕਾਨੂੰਨਾਂ ਦਾ ਅਸਰ’

ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਸੱਤਾ ਵਿਚ ਸਨ ਤਾਂ ਵਿਰੋਧੀਆਂ ਨੂੰ ਪਤਾ ਸੀ ਕਿ ਇਨ੍ਹਾਂ ਕੋਈ ਕੰਮ ਨਹੀਂ ਕੀਤਾ ਹੈ ਅਤੇ ਉਹ ਘਰ ਬੈਠੇ ਹੀ ਇਸ ਵਾਰ ਪੰਜਾਬ ਦੀਆਂ ਚੋਣਾਂ ਜਿੱਤ ਜਾਣਗੇ ਪਰ ਜਿਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਤਾਂ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਆ ਗਈ ਜਿਸ ਨੂੰ ਵੇਖ ਕੇ ਹੁਣ ਵਿਰੋਧੀ ਧਿਰਾਂ ਦੀ ਨੀਂਦ ਉੱਡੀ ਹੋਈ ਹੈ ਕਿ ਆਖ਼ਰ ਉਹ ਚੋਣ ਕਿਸ ਮੁੱਦੇ ’ਤੇ ਚੋਣ ਲੜਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement