7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ 3 ਰੁਪਏ ਪ੍ਰਤੀ ਯੂਨਿਟ ਕਟੌਤੀ ਦਾ ਐਲਾਨ
Published : Nov 1, 2021, 7:07 pm IST
Updated : Nov 1, 2021, 7:07 pm IST
SHARE ARTICLE
 Punjab Cabinet reduces Power Tariff to Domestic Consumers having connected load up to 7 KW by Rs.3 per unit
Punjab Cabinet reduces Power Tariff to Domestic Consumers having connected load up to 7 KW by Rs.3 per unit

ਤਕਰੀਬਨ 69 ਲੱਖ ਖਪਤਕਾਰਾਂ ਨੂੰ ਲਾਭ ਮਿਲੇਗਾ, ਸਰਕਾਰੀ ਖਜ਼ਾਨੇ ਉਤੇ ਸਾਲਾਨਾ 3316 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ

 


 

ਚੰਡੀਗੜ੍ਹ -  ਦੀਵਾਲੀ ਦੇ ਤਿਉਹਾਰ ਉਤੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਸੂਬੇ ਦੇ ਕੁੱਲ 71.75 ਲੱਖ ਘਰੇਲੂ ਖਪਤਕਾਰਾਂ ਵਿੱਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ। ਵੇਰਵੇ ਹੇਠ ਲਿਖੇ ਅਨੁਸਾਰ ਹਨ-

file photo

ਬਿਜਲੀ ਦੀਆਂ ਦਰਾਂ ਤਰਕਸੰਗਤ ਹੋਣ ਨਾਲ ਸੂਬਾ ਸਰਕਾਰ ਉਤੇ ਸਾਲਾਨਾ 3316 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਗਰੀਬੀ ਰੇਖਾ ਤੋਂ ਹੇਠਲੀਆਂ ਸ਼੍ਰੇਣੀਆਂ ਲਈ ਇਕ ਕਿਲੋਵਾਟ ਤੱਕ ਮੁਫ਼ਤ ਬਿਜਲੀ ਦੀ ਮੌਜੂਦਾ ਸਹੂਲਤ ਪਹਿਲਾਂ ਵਾਂਗ ਜਾਰੀ ਰਹੇਗੀ। ਸੂਬਾ ਸਰਕਾਰ ਬਿਜਲੀ ਖਰੀਦ ਦੀ ਕੀਮਤ ਨੂੰ ਘਟਾਏਗੀ ਜਿਸ ਦਾ ਲਾਭ ਅੱਗੇ ਖਪਤਕਾਰਾਂ ਨੂੰ ਦੇ ਦਿੱਤਾ ਜਾਵੇਗਾ।

 Punjab Cabinet reduces Power Tariff to Domestic Consumers having connected load up to 7 KW by Rs.3 per unitPunjab Cabinet reduces Power Tariff to Domestic Consumers having connected load up to 7 KW by Rs.3 per unit

ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਨੇ ਗੋਇੰਦਵਾਲ ਸਾਹਿਬ ਦੇ ਜੀ.ਵੀ.ਕੇ. ਥਰਮਲ ਪਲਾਂਟ ਦੇ ਬਿਜਲੀ ਖਰੀਦ ਸਮਝੌਤੇ ਨੂੰ ਰੱਦ ਕਰਨ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਮਹਿੰਗੀ ਬਿਜਲੀ ਨੂੰ ਸੂਰਜੀ ਊਰਜਾ ਅਤੇ ਹੋਰ ਸਰੋਤਾਂ ਤੋਂ ਘੱਟ ਕੀਮਤ ਵਾਲੀ ਬਿਜਲੀ ਵਿਚ ਤਬਦੀਲ ਕਰ ਲਿਆ ਜਾਵੇਗਾ। ਪੰਜਾਬ ਰਾਜ ਬਿਜਲੀ ਨਿਗਮ ਨੇ ਝੋਨੇ ਦੇ ਬੀਤੇ ਸੀਜ਼ਨ ਦੌਰਾਨ ਢੁਕਵੀਂ ਸਪਲਾਈ ਦੇਣ ਵਿਚ ਨਾਕਾਮ ਰਹਿਣ ਕਰਕੇ ਤਲਵੰਡੀ ਸਾਬੋ ਥਰਮਲ ਪਲਾਂਟ ਨੂੰ ਡਿਫਾਲਟ ਨੋਟਿਸ ਜਾਰੀ ਕੀਤਾ ਹੋਇਆ ਹੈ। ਇਹ ਜੁਰਮਾਨਾ ਰਾਸ਼ੀ 600-800 ਕਰੋੜ ਦੇ ਦਰਮਿਆਨ ਹੋਵੇਗੀ।

PSPCL PSPCL

ਪੀ.ਐਸ.ਪੀ.ਐਸ.ਐਲ. ਨੇ ਦੋ ਸੋਲਰ ਕੰਪਨੀਆਂ ਨੂੰ 2.33 ਰੁਪਏ ਪ੍ਰਤੀ ਯੂਨਿਟ ਦੀ ਰਿਕਾਰਡ ਘੱਟ ਕੀਮਤ ਉਤੇ 250 ਮੈਗਾਵਾਟ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਅਲਾਟ ਕੀਤਾ ਹੈ। ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਵਿਚ ਸਥਾਪਤ ਹੋਣ ਵਾਲੇ 150 ਮੈਗਾਵਾਟ ਦੀ ਸਮਰਥਾ ਵਾਲੇ ਸੋਲਰ ਪਲਾਂਟ 2.69 ਰੁਪਏ ਪ੍ਰਤੀ ਯੂਨਿਟ ਦੀ ਕੀਮਤ ਉਤੇ ਅਲਾਟ ਕੀਤਾ ਹੈ। ਇਹ ਪਲਾਂਟ ਅਗਲੇ 8 ਮਹੀਨਿਆਂ ਵਿਚ ਸਥਾਪਤ ਕੀਤੇ ਜਾਣਗੇ।

CM ChanniCM Channi

ਪੰਜਾਬ ਸਰਕਾਰ ਨੇ 2 ਕਿਲੋਵਾਟ ਤੋਂ ਘੱਟ ਬਿਜਲੀ ਲੋਡ ਵਾਲੇ ਖਪਤਕਾਰਾਂ ਦੀ ਬਕਾਇਆ ਰਾਸ਼ੀ ਪਹਿਲਾਂ ਹੀ ਮੁਆਫ਼ ਕਰ ਦਿੱਤੀ ਹੈ। ਇਸ ਕਦਮ ਨਾਲ ਪੰਜਾਬ ਸਰਕਾਰ 1500 ਕਰੋੜ ਰੁਪਏ ਦਾ ਬੋਝ ਸਹਿਣ ਜਾ ਰਹੀ ਹੈ ਅਤੇ ਇਸ ਨਾਲ ਸੂਬੇ ਦੇ ਗਰੀਬ ਲੋਕਾਂ ਸਣੇ ਕੁੱਲ 15 ਲੱਖ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਦਰਮਿਆਨੇ ਪੱਧਰ ਦੇ ਉਦਯੋਗ ਨੂੰ ਲਾਭ ਦੇਣ ਲਈ ਸਰਕਾਰ ਨੇ ਨਿਰਧਾਰਤ ਦਰਾਂ ਵਿਚ ਪਹਿਲਾਂ ਹੀ 50 ਫੀਸਦੀ ਕਟੌਤੀ ਕਰ ਦਿੱਤੀ ਹੈ। ਇਸ ਨਾਲ 35,000 ਦਰਮਿਆਨੇ ਯੂਨਿਟਾਂ ਨੂੰ ਲਾਭ ਹੋਵੇਗਾ ਅਤੇ 150 ਕਰੋੜ ਰੁਪਏ ਦਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। 

ਇਸ ਤੋਂ ਇਲਾਵਾ ਸੂਬਾ ਸਰਕਾਰ ਵੱਖ-ਵੱਖ ਸ਼੍ਰੇਣੀਆਂ ਨੂੰ ਰਿਆਇਤਾਂ ਦੇਣ ਲਈ ਵਚਨਬੱਧ ਹੈ ਜੋ ਹੇਠ ਦਰਸਾਏ ਅਨੁਸਾਰ ਹੈ-

file photo

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement