ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼
Published : Nov 1, 2021, 6:23 pm IST
Updated : Nov 1, 2021, 6:23 pm IST
SHARE ARTICLE
Rana Gurjeet
Rana Gurjeet

ਆਰ.ਕੇ.ਵੀ.ਵਾਈ. ਲਈ 95.78 ਕਰੋੜ ਰੁਪਏ ਅਤੇ  ਸੀਡੀਪੀ ਲਈ 7.58 ਕਰੋੜ ਦੀ ਰਾਸ਼ੀ ਸ਼ਾਮਲ ਹੈ।

 

ਚੰਡੀਗੜ੍ਹ : ਸੂਬੇ ਵਿੱਚ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਵਾਸਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੱਦੇਨਜ਼ਰ ਬਾਗਬਾਨੀ, ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ ਨੂੰ ਆਰ.ਕੇ.ਵੀ.ਵਾਈ ਅਤੇ ਸੀ.ਡੀ.ਪੀ. ਅਧੀਨ ਸਿੰਚਾਈ ਲਈ ਧਰਤੀ ਹੇਠ ਪਾਈਪ ਲਾਈਨ ਵਿਛਾਉਣ ਲਈ ਪ੍ਰਵਾਨਿਤ ਪ੍ਰੋਜੈਕਟਾਂ ਨੂੰ ਤੁਰੰਤ ਲਾਗੂ ਕਰਨ ਲਈ ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੂੰ 10 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। 

Rana GurjeetRana Gurjeet

ਅੱਜ ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿੱਤ ਕਮਿਸ਼ਨਰ (ਖੇਤੀਬਾੜੀ) ਰਾਹੀਂ ਵਿੱਤ ਵਿਭਾਗ ਦੇ ਵਿਚਾਰ ਲਈ ਆਰਕੇਵੀਵਾਈ ਅਤੇ ਸੀਡੀਪੀ ਫੰਡਾਂ ਨੂੰ ਤੁਰੰਤ ਜਾਰੀ ਕਰਨ ਲਈ ਪ੍ਰਸਤਾਵ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਪ੍ਰਵਾਨਿਤ ਪ੍ਰਾਜੈਕਟਾਂ ਲਈ ਬਕਾਇਆ ਫੰਡ ਵੀ ਜਲਦ ਤੋਂ ਜਲਦ ਜਾਰੀ ਕੀਤੇ ਜਾਣਗੇ। ਮੰਤਰੀ ਨੇ ਹਦਾਇਤ ਕੀਤੀ ਕਿ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਆਰ.ਕੇ.ਵੀ.ਵਾਈ./ਸੀ.ਡੀ.ਪੀ. ਤਹਿਤ ਪ੍ਰਵਾਨਿਤ ਬਾਗਬਾਨੀ ਪ੍ਰਾਜੈਕਟ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇ ਅਤੇ ਇਸ ਲਈ ਲੋੜੀਂਦੇ ਫੰਡ ਬਾਗਬਾਨੀ ਵਿਭਾਗ ਨੂੰ ਜਾਰੀ ਕੀਤੇ ਜਾਣ।

Rana Gurjeet

Rana Gurjeet

ਰਾਜੇਸ਼ ਵਸ਼ਿਸ਼ਟ, ਚੀਫ਼ ਕੰਜ਼ਰਵੇਟਰ ਆਫ਼ ਸੁਆਇਲ, ਪੰਜਾਬ ਨੇ ਮੰਤਰੀ ਨੂੰ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ 2007-08 ਤੋਂ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ (ਐਸਐਲਐਸਸੀ) ਵੱਲੋਂ ਸਿੰਚਾਈ ਲਈ ਧਰਤੀ ਹੇਠਾਂ ਪਾਈਪ ਲਾਈਨ ਵਿਛਾਉਣ ਸਬੰਧੀ ਵੱਖ-ਵੱਖ ਪ੍ਰਵਾਨਿਤ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਕੁੱਲ 103.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਣੀ ਹੈ ਜਿਸ ਵਿੱਚ ਆਰ.ਕੇ.ਵੀ.ਵਾਈ. ਲਈ 95.78 ਕਰੋੜ ਰੁਪਏ ਅਤੇ  ਸੀਡੀਪੀ ਲਈ 7.58 ਕਰੋੜ ਦੀ ਰਾਸ਼ੀ ਸ਼ਾਮਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement