ਗੰਨੇ ਦੇ ਵਧੇ ਹੋਏ ਭਾਅ ਦਾ 70 ਫੀਸਦੀ ਹਿੱਸਾ ਸੂਬਾ ਸਰਕਾਰ ਸਹਿਣ ਕਰੇਗੀ
Published : Nov 1, 2021, 9:45 pm IST
Updated : Nov 1, 2021, 9:45 pm IST
SHARE ARTICLE
STATE GOVERNMENT TO BEAR 70 PERCENT OF INCREASED SAP OF SUGARCANE
STATE GOVERNMENT TO BEAR 70 PERCENT OF INCREASED SAP OF SUGARCANE

ਗੰਨੇ ਦੇ ਸਟੇਟ ਐਗਰੀਡ ਪ੍ਰਾਈਸ ਵਿਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫ਼ੀਸਦੀ ਸੂਬਾ ਸਰਕਾਰ ਸਹਿਣ ਕਰੇਗੀ।

ਚੰਡੀਗੜ੍ਹ: ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਦੌਰਾਨ ਫੈਸਲਾ ਲਿਆ ਕਿ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਵਿਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫ਼ੀਸਦੀ ਸੂਬਾ ਸਰਕਾਰ ਸਹਿਣ ਕਰੇਗੀ।

CM ChanniCM Channi

ਜ਼ਿਕਰਯੋਗ ਹੈ ਕਿ ਖੰਡ ਮਿੱਲਾਂ ਛੇਤੀ ਤੋਂ ਛੇਤੀ ਚਾਲੂ ਕਰਵਾਉਣ ਲਈ ਕੁਝ ਦਿਨਾਂ ਪਹਿਲਾਂ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਪਰ ਮਿੱਲ ਮਾਲਕ 50 ਰੁਪਏ ਪ੍ਰਤੀ ਕੁਇੰਟਲ ਦਾ ਬੋਝ ਚੁੱਕਣ ਤੋਂ ਇਨਕਾਰ ਕਰ ਰਹੇ ਸਨ। ਇਸ ਖੜ੍ਹੋਤ ਨੂੰ ਖਤਮ ਕਰਨ ਲਈ ਅੱਜ ਮਿੱਲ ਮਾਲਕਾਂ ਨਾਲ ਮੀਟਿੰਗ ਤੈਅ ਕੀਤੀ ਗਈ।  ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਂਝੇ ਰੂਪ ਵਿਚ ਭਾਅ ਦਾ 70 ਫੀਸਦੀ ਬੋਝ ਸੂਬਾ ਸਰਕਾਰ ਅਤੇ 30 ਫੀਸਦੀ ਪ੍ਰਾਈਵੇਟ ਸ਼ੂਗਰ ਮਿੱਲ ਮਾਲਕਾਂ ਦੁਆਰਾ ਸਹਿਣ ਕੀਤਾ ਜਾਵੇਗਾ।

sukhjinder RandhawaSukhjinder Randhawa

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਮਿੱਲਾਂ ਛੇਤੀ ਕਾਰਜਸ਼ੀਲ ਕਰਨ ਵਾਸਤੇ ਤਿਆਰੀ ਕਰਨ ਦੇ ਹੁਕਮ ਦਿੱਤੇ ਜਿਸ 'ਤੇ ਮਿੱਲ ਮਾਲਕਾਂ ਨੇ ਮਿੱਥੇ ਸਮੇਂ 'ਤੇ ਕੰਮ ਸ਼ੁਰੂ ਕਰਨ ਲਈ ਸਹਿਮਤੀ ਪ੍ਰਗਟਾਈ। ਦੱਸਣਯੋਗ ਹੈ ਕਿ ਸਾਲ 2021-22 ਵਿਚ ਗੰਨੇ ਦਾ ਭਾਅ 310 ਤੋਂ ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ  360 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ।

Sugar Mills Sugar Mills

ਹੁਣ ਗੰਨੇ ਦੇ 360 ਰੁਪਏ ਪ੍ਰਤੀ ਕੁਇੰਟਲ ਦੇ ਕੁੱਲ ਭਾਅ ਵਿੱਚੋਂ 325 ਰੁਪਏ ਪ੍ਰਤੀ ਕੁਇੰਟਲ ਪ੍ਰਾਈਵੇਟ ਖੰਡ ਮਿੱਲਾਂ ਅਦਾ ਕਰਨਗੇ ਜਦਕਿ ਬਾਕੀ ਰੁਪਏ  35 ਰੁਪਏ ਪ੍ਰਤੀ ਕੁਇੰਟਲ ਸਰਕਾਰੀ ਖਜ਼ਾਨੇ ਵੱਲੋਂ ਸਹਿਣ ਕੀਤਾ ਜਾਵੇਗਾ।   ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸ਼ਨਰ (ਸਹਿਕਾਰਤਾ) ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ.  ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਸ਼ੂਗਰਫੈੱਡ ਦੇ ਐਮਡੀ ਰਾਜੀਵ ਗੁਪਤਾ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement