ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਨੂੰ ਟੱਕਰ ਵੱਜਣ ਨਾਲ ਪ੍ਰਵਾਸੀ ਨੌਜਵਾਨ ਦੀ ਮੌਤ
Published : Nov 1, 2022, 12:30 pm IST
Updated : Nov 1, 2022, 12:30 pm IST
SHARE ARTICLE
A painful accident happened at Sri Goindwal Sahib
A painful accident happened at Sri Goindwal Sahib

ਹਾਦਸੇ ਵਿੱਚ ਮਰਨ ਵਾਲਾ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਹੈ

 


ਸ੍ਰੀ ਗੋਇੰਦਵਾਲ ਸਾਹਿਬ: ਬੀਤੀ ਰਾਤ ਇੱਕ ਅਜਿਹਾ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਨਾਲ ਬੈਠਾ ਨੌਜਵਾਨ ਜ਼ਖਮੀ ਹੋ ਗਿਆ। ਮੌਕੇ ‘ਤੇ ਪਹੁੰਚੇ ਸਬ-ਡਵੀਜ਼ਨ ਖਡੂਰ ਸਾਹਿਬ ਦੇ ਪੁਲਿਸ ਉਪ ਕਪਤਾਨ ਅਰੁਣ ਕੁਮਾਰ ਸ਼ਰਮਾ ਐਸਐਚਓ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਰਨ ਵਾਲਾ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਹੈ, ਜੋ ਗੋਇੰਦਵਾਲ ਸਾਹਿਬ ਸਥਿਤ ਬਰਗਰ ਹੱਟ ‘ਤੇ ਕੰਮ ਕਰਦਾ ਸੀ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਹ ਆਪਣੇ ਦੋਸਤ ਨਾਲ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਜਾ ਰਿਹਾ ਸੀ। ਰਸਤੇ ਵਿਚ ਉਸ ਦੀ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਇਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਇਸ ਹਾਦਸੇ ਵਿੱਚ ਰਿਸ਼ੀ ਦੇਵ ਪੁੱਤਰ ਜਗਨਨਾਥ ਵਾਸੀ ਰਤਨੀਆ ਬਿਹਾਰ ਦੀ ਮੌਤ ਹੋ ਗਈ ਅਤੇ ਉੱਜਵਲ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ।

ਜਾਂਚ ਅਧਿਕਾਰੀ ਐੱਸ.ਆਈ. ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 
 

SHARE ARTICLE

Harman Singh

Harman Singh is born and brought up in Punjab. He is Content Writer in tech, entertainment and sports. He has experience in digital Platforms from 8 years. He has been associated with "Rozana Spokesman" group since 2019. email - HarmanSingh@Rozanaspokesman.in

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement