
ਕਿਹਾ- ਮੇਰੀ ਸਰਕਾਰ ਯਕੀਨੀ ਬਣਾ ਰਹੀ ਹੈ ਕਿ ਪੰਜਾਬ 'ਚ ਬੱਚੇ ਨੂੰ ਜਨਮ ਦੇਣ ਵੇਲੇ ਮਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਕਿਉਂਕਿ ਮਾਂ ਇਸ ਧਰਤੀ 'ਤੇ ਰੱਬ ਬਰਾਬਰ ਹੈ
ਜਗਰਾਉਂ : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਪਹੁੰਚੇ ਜਿੱਥੇ ਉਨ੍ਹਾਂ ਨੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੀ ਉਨ੍ਹਾਂ ਨਾਲ ਮੌਜੂਦ ਸਨ। ਸੀਐਮ ਮਾਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, ''ਜਗਰਾਉਂ 'ਚ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ।
ਹਸਪਤਾਲ ਨੂੰ ਨਵੀਆਂ ਅਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ। ਜਲਦੀ ਹੀ ਅਸੀਂ ਹੋਰ ਹਸਪਤਾਲਾਂ ਨੂੰ ਅਪਗ੍ਰੇਡ ਕਰਾਂਗੇ।'' ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਵਿੱਚ ਜਨਮ ਦੇਣ ਸਮੇਂ ਮਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਕਿਉਂਕਿ ਮਾਂ ਇਸ ਧਰਤੀ 'ਤੇ ਰੱਬ ਬਰਾਬਰ ਹੈ।