ਕਪੂਰਥਲਾ 'ਚ ਨਾਬਾਲਿਗ ਲੜਕੀ ਨਾਲ ਬਲਾਤਕਾਰ, ਦੋਸ਼ੀ ਫ਼ਰਾਰ 
Published : Nov 1, 2022, 5:12 pm IST
Updated : Nov 1, 2022, 5:12 pm IST
SHARE ARTICLE
 Minor girl raped in Kapurthala, accused absconding
Minor girl raped in Kapurthala, accused absconding

ਦੁਆਬੇ 'ਚ 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਬੱਚੀ ਦਾ ਪਰਿਵਾਰ ਦੋਸ਼ੀ ਦੇ ਘਰ ਦਾ ਕਿਰਾਏਦਾਰ

 

ਕਪੂਰਥਲਾ - ਪੰਜਾਬ ਦੇ ਕਪੂਰਥਲਾ ਵਿੱਚ 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ ਲੜਕੀ ਦਾ ਪਰਿਵਾਰ ਮੁਲਜ਼ਮ ਦੇ ਘਰ ਕਿਰਾਏ ’ਤੇ ਰਹਿੰਦਾ ਹੈ। ਮੁਲਜ਼ਮ ਨੇ 30 ਅਕਤੂਬਰ ਨੂੰ ਲੜਕੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਲੜਕੀ ਦੇ ਮਾਤਾ-ਪਿਤਾ ਘਰ ਨਹੀਂ ਸਨ। ਉਨ੍ਹਾਂ ਦੱਸਿਆ ਕਿ ਜਦੋਂ ਮਾਤਾ-ਪਿਤਾ ਘਰ ਵਾਪਸ ਆਏ ਤਾਂ ਲੜਕੀ ਨੇ ਉਨ੍ਹਾਂ ਨੂੰ ਸਾਰੀ ਆਪ-ਬੀਤੀ ਸੁਣਾਈ।

ਇਸ ਤੋਂ ਬਾਅਦ ਸੋਮਵਾਰ ਨੂੰ ਲੜਕੀ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਲੜਕੀ ਦਾ ਪਰਿਵਾਰ ਪਿਛਲੇ ਚਾਰ ਸਾਲਾਂ ਤੋਂ ਉਸ ਮਕਾਨ ਵਿੱਚ ਕਿਰਾਏ ’ਤੇ ਰਹਿ ਰਿਹਾ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement