ਲੁਧਿਆਣਾ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 'ਰੈੱਡ ਨੋਟਿਸ’, ਹੁਣ ਤੱਕ ਸਾਹਮਣੇ ਆਏ ਪਰਾਲੀ ਸਾੜਨ ਦੇ 750 ਮਾਮਲੇ
Published : Nov 1, 2022, 11:18 am IST
Updated : Nov 1, 2022, 11:31 am IST
SHARE ARTICLE
ludhiana
ludhiana

ਜ਼ਿਲ੍ਹੇ ’ਚ ਕਿਸਾਨਾਂ ਨੂੰ ਹੁਣ ਤੱਕ 1.92 ਲੱਖ ਦਾ ਜੁਰਮਾਨਾ ਤੇ 57 ਕਿਸਾਨਾਂ ਦੇ ਰਿਕਾਰਡ ’ਚ ਰੈੱਡ ਐਂਟਰੀ

 

ਲੁਧਿਆਣਾ: ਪਰਾਲੀ ਜਲਾਉਣ ਵਾਲੇ ਕਿਸਾਨਾਂ ਨੂੰ ਰੈੱਡ ਨੋਟਿਸ ਜਾਰੀ ਕੀਤੇ ਗਈ ਹਨ, ਨਾਲ ਹੀ 1 ਲੱਖ 92 ਹਜ਼ਾਰ  ਜੁਰਮਾਨਾ ਵੀ ਭਰਨਾ ਪਵੇਗਾ। ਹੁਣ ਤੱਕ ਪਰਾਲੀ ਜਲਾਉਣ ਦੇ 750 ਮਾਮਲੇ ਸਾਹਮਣੇ ਆਏ ਹਨ। ਵਿਭਾਗ ਵਲੋਂ ਵੱਖ-ਵੱਖ ਟੀਮਾਂ ਦਾ ਗਠਨ  ਕੀਤਾ ਗਿਆ ਹੈ। ਜੋ ਇਸ ਕੰਮ ਦੀ ਦੇਖ ਰੇਖ ਕਰਨਗੀਆਂ। 
ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਗਿੱਲ ਦਾ ਵੀ ਦਾਅਵਾ ਹੈ ਕਿ ਪਟਾਕੇ ਅਤੇ ਪਰਾਲੀ ਜਲਾਉਣ ਨਾਲ ਏਅਰ ਇੰਡੈਕਸ ਕੁਆਲਿਟੀ ਵਿਚ ਵੀ ਵਾਧਾ ਹੋਇਆ ਹੈ। ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਦੇ ਚਲਦਿਆਂ ਲੋਕਾਂ ਨੂੰ ਅੱਖਾਂ ਵਿੱਚ ਜਲਣ ਅਤੇ ਪ੍ਰਦੂਸ਼ਿਤ ਵਾਤਾਵਰਣ ’ਚ ਸਾਹ ਲੈਣ ਦੀ ਦਿੱਕਤ ਆ ਰਹੀ ਹੈ। ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਦੀ ਵਜ੍ਹਾ ਦੀਵਾਲੀ ਦੇ ਦਿਨ ਪਟਾਕੇ ਅਤੇ ਪਰਾਲੀ ਜਲਾਉਣਾ ਦੱਸਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਕੁਲਵਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਹੈ ਕਿ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਨਾਲ ਜਿਥੇ ਏਅਰ ਇੰਡੈਕਸ ਕੁਆਲਿਟੀ ਦੇ ਵਿਚ ਵਾਧਾ ਹੋਇਆ ਹੈ ਤਾਂ ਉਥੇ ਹੀ ਪਿਛਲੇ ਦਿਨਾਂ ਨਾਲੋਂ ਇਸ ਵਾਰ ਪ੍ਰਦੂਸ਼ਣ ਵੀ ਵੱਧ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਕਤੂਬਰ ਦੇ ਮਹੀਨੇ ਵਿੱਚ ਆ ਕੇ ਦੀਵਾਲੀ ’ਤੇ ਲੋਕ ਪਟਾਕੇ ਚਲਾਉਂਦੇ ਨੇ ਤੇ ਕਿਸਾਨ ਪਰਾਲੀ ਨੂੰ ਜਲਾਉਂਦੇ ਹਨ ਜਿਸ ਕਾਰਨ ਪ੍ਰਦੂਸ਼ਣ ’ਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਹਤ ਲਈ ਵੀ ਹਾਨੀਕਾਰਕ ਹੈ, ਜਿਸ ਦੀ ਮਨੁੱਖੀ ਜਨਜੀਵਨ ਅਤੇ ਪਸ਼ੂਆਂ ਤੋਂ ਇਲਾਵਾ ਜਾਨਵਰਾਂ ’ਤੇ ਵੀ ਕਾਫੀ ਅਸਰ ਪਿਆ ਹੈ ਉਨ੍ਹਾਂ ਕਿਹਾ ਕਿ ਚਾਰ ਤੋਂ ਪੰਜ ਦਿਨਾਂ ਬਾਅਦ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ  

ਉਧਰ ਇਸ ਸੰਬੰਧ ਵਿਚ ਜਦੋਂ ਮੁੱਖ ਖੇਤੀਬਾੜੀ ਅਫਸਰ ਅਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹੁਣ ਤੱਕ 750 ਮਾਮਲੇ ਪਰਾਲੀ ਜਲਾਉਣ ਦੇ ਸਾਹਮਣੇ ਆਏ ਹਨ ਅਤੇ ਇਸ ਦੇ ਲਈ ਕਿਸਾਨਾਂ ਨੂੰ ਰੈੱਡ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਇਸ ’ਤੇ 1 ਲੱਖ 92 ਹਜ਼ਾਰ ਪਿਆ ਜੁਰਮਾਨਾ ਹੋਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਜੋ ਇਸ ਦੀ ਦੇਖਰੇਖ ਕਰ ਰਹੇ ਹਨ।

SHARE ARTICLE

Amanjot Singh

Mr. Amanjot Singh is Special Correspondent for more than 10 years, He has been associated with "Rozana Spokesman" group since 7 years. he is one of reliable name in the field of Journalism. Email- AmanjotSingh@rozanaspokesman.in

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement