ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ: ਹਰਜੋਤ ਬੈਂਸ
Published : Nov 1, 2022, 4:36 pm IST
Updated : Nov 1, 2022, 4:36 pm IST
SHARE ARTICLE
Harjot Bains
Harjot Bains

ਸਕੂਲ ਸਿੱਖਿਆ ਮੰਤਰੀ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਲਾਂਚ

ਚਾਲੂ ਸਾਲ ਦੌਰਾਨ ਸੂਬੇ ਦੇ 9 ਜ਼ਿਲ੍ਹਿਆਂ ਦੇ 31 ਸਕੂਲਾਂ ਵਿੱਚ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਸ਼ੁਰੂ ਕੀਤੀ ਗਈ ਸਕੀਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ  ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ।

ਇਸ ਮੌਕੇ ਬੋਲਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ *ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰਦਾਤਾ ਬਣਨਗੇ ।

ਉਹਨਾਂ ਕਿਹਾ ਕਿ ਇਸ ਸਵਾਲ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਪਹਿਲੇ ਪੜਾਅ ਅਧੀਨ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫ਼ਿਰੋਜਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਣਾ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ ਬੱਚਿਆਂ ਤੋਂ ਉਹਨਾਂ ਦੀਆਂ ਵਪਾਰਕ ਤਜਵੀਜ਼ਾਂ ਲਈਆਂ ਜਾਣਗੀਆਂ ਅਤੇ ਫਿਰ ਉਹਨਾਂ ਵਪਾਰਕ ਤਜਵੀਜ਼ਾਂ ਨੂੰ ਸਥਾਪਿਤ ਉਦਯੋਗਪਤੀਆਂ ਨਾਲ ਵਿਚਾਰਿਆ ਜਾਵੇਗਾ ਅਤੇ ਜਿਹੜੀ ਵਪਾਰਕ ਤਜਵੀਜ਼ ਢੁਕਵੀਂ ਪਾਈ ਗਈ ਉਸ ਤਜਵੀਜ਼ ਲਈ 8 ਵਿਦਿਆਰਥੀਆਂ ਦਾ ਦਾ ਇਕ ਮਿਕਸ ਗਰੁੱਪ ਬਣਾ ਕੇ ਉਹਨਾਂ ਨੂੰ ਪੂਰੀ ਸੇਧ ਦਿੰਦੇ ਹੋਏ ਗਰੁੱਪ ਦੇ ਹਰੇਕ ਮੈਂਬਰ ਨੂੰ 2000 ਰੁਪਏ ਦਿੱਤੇ ਜਾਣਗੇ ਜੋ ਕਿ ਇਸ ਪੈਸੇ ਨੂੰ ਆਪਣੀ ਵਪਾਰਕ ਤਜਵੀਜ਼ ਨੂੰ ਸਫ਼ਲ ਬਣਾਉਣ ਲਈ ਲਗਾਉਣਗੇ।

ਉਹਨਾਂ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਕਾਬਿਲ ਬੱਚੇ ਪੜ੍ਹ ਰਹੇ ਹਨ ਜਿਹਨਾਂ ਵਿੱਚ ਦੇਸ਼ ਦਨੀਆ ਨੂੰ ਬਦਲਣ ਦੀ ਸਮਰੱਥਾ ਹੈ ਅਤੇ ਮੈਨੂੰ ਆਸ ਹੈ ਕਿ ਇਹ ਸਕੀਮ ਨਾ ਕੇਵਲ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਾਵੇਗੀ ਸਗੋਂ ਸੂਬੇ ਦੀਆਂ ਕਈ ਸਮੱਸਿਆਵਾਂ ਨੂੰ ਵੀ ਮੁੱਢੋਂ ਖ਼ਤਮ ਕਰ ਦੇਵੇਗੀ।      

ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਪੰਜਾਬ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਐਸ.ਸੀ.ਆਰ.ਟੀ. ਮਨਿੰਦਰ ਸਿੰਘ ਸਰਕਾਰੀਆ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement