ਤਰਨਤਾਰਨ: ਜ਼ਮੀਨੀ ਝਗੜੇ ਨੇ ਲਈ ਇਕ ਹੋਰ ਜਾਨ, ਭਤੀਜੇ ਨੇ ਚਾਚੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Nov 1, 2022, 3:58 pm IST
Updated : Nov 1, 2022, 3:58 pm IST
SHARE ARTICLE
Tarn Taran: Land dispute claims another life
Tarn Taran: Land dispute claims another life

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕੀਤੀ ਸ਼ੁਰੂ

 

ਤਰਨਤਾਰਨ: ਪੰਜਾਬ ਦੇ ਤਰਨਤਾਰਨ 'ਚ ਜ਼ਮੀਨੀ ਵਿਵਾਦ ਨੇ ਇਕ ਹੋਰ ਜਾਨ ਲੈ ਲਈ ਹੈ, ਜਦਕਿ ਮ੍ਰਿਤਕ ਦਾ ਪੁੱਤਰ ਹਸਪਤਾਲ 'ਚ ਮੌਤ ਦੀ ਲੜਾਈ ਲੜ ਰਿਹਾ ਹੈ। ਗੋਲੀਆਂ ਚਲਾਉਣ ਵਾਲਾ ਕੋਈ ਹੋਰ ਨਹੀਂ ਮ੍ਰਿਤਕ ਦਾ ਭਤੀਜਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਘਟਨਾ ਤਰਨਤਾਰਨ ਅਧੀਨ ਪੈਂਦੇ ਭਿੱਖੀਵਿੰਡ ਦੇ ਸਰਹੱਦੀ ਪਿੰਡ ਡੱਲ ਦੀ ਹੈ। ਮੰਗਲਵਾਰ ਸਵੇਰੇ ਪਿੰਡ ਦੇ ਨਛੱਤਰ ਸਿੰਘ ਦੀ ਆਪਣੇ ਹੀ ਚਾਚੇ ਨਾਲ ਤਕਰਾਰ ਹੋ ਗਈ। ਦੋਵਾਂ ਪਰਿਵਾਰਾਂ ਵਿੱਚ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਗੁੱਸੇ 'ਚ ਆ ਕੇ ਨਛੱਤਰ ਸਿੰਘ ਨੇ ਆਪਣੇ ਚਾਚੇ ਜਸਬੀਰ ਸਿੰਘ ਉਰਫ਼ ਫ਼ੌਜੀ 'ਤੇ ਸਿੱਧੀ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਜਸਬੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਦੂਜੀ ਗੋਲੀ ਮ੍ਰਿਤਕ ਦੇ ਲੜਕੇ ਦਲੇਰ ਸਿੰਘ ਦੇ ਪੇਟ ਵਿੱਚ ਲੱਗੀ ਅਤੇ ਉਹ ਜ਼ਖ਼ਮੀ ਹੋ ਕੇ ਹੇਠਾਂ ਡਿੱਗ ਪਿਆ।

ਜਸਬੀਰ ਅਤੇ ਉਸ ਦੇ ਪੁੱਤਰ ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਜਸਬੀਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦਲੇਰ ਦੇ ਪੇਟ 'ਚ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੈ ਅਤੇ ਤਰਨਤਾਰਨ ਦੇ ਹੀ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹੈ।

ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇੱਕ ਟੀਮ ਨਛੱਤਰ ਸਿੰਘ ਨੂੰ ਫੜਨ ਲਈ ਭੇਜੀ ਗਈ ਹੈ। ਪਰ ਫਿਲਹਾਲ ਨਛੱਤਰ ਸਿੰਘ ਫਰਾਰ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਨਛੱਤਰ ਸਿੰਘ ਨੂੰ ਫੜ ਲਿਆ ਜਾਵੇਗਾ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement