
Gurdaspur News: 50 ਫੀਸਦੀ ਝੁਲਸੀ ਲੜਕੀ
Gurdaspur News: ਗੁਰਦਾਸਪੁਰ ਦੇ ਮਿਲਕ ਪਲਾਂਟ ਨੇੜੇ ਇਕ ਇਕ ਦਿਮਾਗੀ ਤੌਰ 'ਤੇ ਕਮਜ਼ੋਰ ਲੜਕੀ ਰੇਲਵੇ ਦੀਆਂ ਹਾਈ ਵੋਲਟੇਜ ਤਾਰਾਂ ਦੇ ਬ੍ਰਿਜ਼ 'ਤੇ ਚੜ੍ਹ ਗਈ। ਇਸ ਤੋਂ ਪਹਿਲਾਂ ਕੇ ਕੋਈ ਉਸ ਨੂੰ ਬਚਾਉਂਦਾ, ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ ਅਤੇ ਉਹ 50 ਫੀਸਦੀ ਤੱਕ ਝੁਲਸ ਗਈ।
ਇਹ ਵੀ ਪੜ੍ਹੋ: Flights Time Change in Chandigarh : ਸਰਦੀਆਂ ਦੇ ਮੌਸਮ ਨੂੰ ਲੈ ਕੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣਾਂ ਦਾ ਬਦਲਿਆ ਸਮਾਂ
ਮੌਕੇ 'ਤੇ ਪਹੁੰਚੇ ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਆਪਣੀ ਗੱਡੀ 'ਚ ਬਿਠਾ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ। ਜਿਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿਤਾ। ਫਿਲਹਾਲ ਲੜਕੀ ਦਾ ਕੋਈ ਵੀ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਉਸ ਦੀ ਪਛਾਣ ਹੋ ਸਕੀ ਹੈ। ਹਾਲਾਂਕਿ ਉਕਤ ਲੜਕੀ ਦੇ ਇਲਾਜ ਦੀ ਜ਼ਿੰਮੇਵਾਰੀ ਮਾਝਾ ਫਾਊਂਡੇਸ਼ਨ ਦੇ ਅਧਿਕਾਰੀਆਂ ਨੇ ਲਈ ਹੈ।
ਇਹ ਵੀ ਪੜ੍ਹੋ: Ferozepur Gangster Murder news: : ਫਿਰੋਜ਼ਪੁਰ 'ਚ ਗੈਂਗਸਟਰ ਗੁਰਪ੍ਰੀਤ ਉਰਫ ਲਾਡੀ ਸ਼ੂਟਰ ਦਾ ਗੋਲੀਆਂ ਮਾਰ ਕੇ ਕਤਲ
ਰੇਲਵੇ ਪੁਲਿਸ ਦੇ ਏਐਸਆਈ ਭੁਪਿੰਦਰ ਸਿੰਘ ਨੇ ਦਸਿਆ ਕਿ ਦੁਪਹਿਰ ਵੇਲੇ ਸੂਚਨਾ ਮਿਲੀ ਸੀ ਕਿ ਮਿਲਕ ਪਲਾਂਟ ਨੇੜੇ ਇਕ ਲੜਕੀ ਅਚਾਨਕ ਬਿਜਲੀ ਦੇ ਖੰਭੇ 'ਤੇ ਚੜ੍ਹ ਗਈ ਜਦੋਂ ਉਹ ਲੜਕੀ ਨੂੰ ਬਚਾਉਣ ਪਹੁੰਚੇ ਤਾਂ ਆਰਮੀ ਦੇ ਜਵਾਨਾਂ ਨੇ ਪਹਿਲਾਂ ਹੀ ਲੜਕੀ ਨੂੰ ਹਸਪਤਾਲ ਪਹੁੰਚਾ ਦਿਤਾ ਸੀ। ਉਨ੍ਹਾਂ ਦਸਿਆ ਕਿ ਲੜਕੀ ਦੀ ਦਿਮਾਗੀ ਹਾਲਤ ਠੀਕ ਨਹੀਂ ਦੱਸੀ ਜਾ ਰਹੀ।