Hoshiarpur News:ਗੁੜ-ਸ਼ੱਕਰ ਬਣਾਉਣ ਵਾਲਿਆਂ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੰਨੇ ਦੇ ਰਸ ਨੂੰ ਸਾਫ਼ ਕਰਨ ਲਈ ਕੈਮੀਕਲ ਦੀ ਕੀਤੀ ਜਾਂਦੀ ਵਰਤੋਂ
Hoshiarpur News: ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਨਵੰਬਰ 2023 ਤੋਂ ਪਹਿਲਾਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਗੁੜ-ਸ਼ੱਕਰ ਬਣਾਉਣ ਵੇਲਣੇ ਨੂੰ ਚਾਲੂ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਗੁੜ-ਸ਼ੱਕਰ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ ‘ਤੇ ਵੀ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ : Gurdaspur News: ਗੁਰਦਾਸਪੁਰ 'ਚ ਖੰਭੇ 'ਤੇ ਚੜ੍ਹੀ ਮੰਦਬੁੱਧੀ ਲੜਕੀ, ਬਿਜਲੀ ਦੀ ਲੱਗਿਆ ਜ਼ੋਰਦਾਰ ਝਟਕਾ
ਉਨ੍ਹਾਂ ਕਿਹਾ ਕਿ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ, ਫੂਡ ਸੇਫ਼ਟੀ ਅਫ਼ਸਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਵਲੋਂ ਇਕ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਵਿਚ ਗੁੜ-ਸ਼ੱਕਰ ਬਣਾਉਣ ਵਾਲਿਆਂ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੁੜ-ਸ਼ੱਕਰ ਤਿਆਰ ਕਰਦੇ ਸਮੇਂ ਗੰਨੇ ਦੇ ਰਸ ਨੂੰ ਸਾਫ਼ ਕਰਨ ਲਈ ਕੈਮੀਕਲ/ਖੰਡ ਦੀ ਵਰਤੋਂ ਕੀਤੀ ਜਾਂਦੀ ਹੈ। ਕੈਮੀਕਲ/ਖੰਡ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਗੁੜ ਅਤੇ ਚੀਨੀ ਸਿਹਤ ਲਈ ਬਹੁਤ ਖਤਰਨਾਕ ਹੁੰਦਾ ਹੈ।
ਇਹ ਵੀ ਪੜ੍ਹੋ : Flights Time Change in Chandigarh : ਸਰਦੀਆਂ ਦੇ ਮੌਸਮ ਨੂੰ ਲੈ ਕੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣਾਂ ਦਾ ਬਦਲਿਆ ਸਮਾਂ
ਇਸ ਨੂੰ ਲੈ ਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਫੂਡ ਅਤੇ ਸੇਫਟੀ ਅਫਸਰ ਡਾਕਟਰ ਲਖਵੀਰ ਸਿੰਘ ਨੇ ਦਸਿਆ ਕੀ ਇਹ ਗੁੜ ਵਿਚ ਚੀਨੀ ਮਿਲਾ ਕੇ ਗੁੜ ਬਣਾਉਦੇ ਹਨ ਜੋ ਕੀ ਸਿਹਤ ਲਈ ਬਹੁਤ ਹਾਨੀਕਾਰਕ ਹੈ ।