
Nangal Accident News: ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
Nangal Accident News: ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਜਵਾਹਰ ਮਾਰਕੀਟ ਨੰਗਲ ਦੇ ਨਜ਼ਦੀਕ ਇਕ ਐਕਟਿਵਾ ਸਵਾਰ ਦੀ ਟਿੱਪਰਾਂ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਦੋ ਟਿੱਪਰ ਆਪਸ ਦੇ ਵਿਚ ਰੇਸ ਲਗਾ ਰਹੇ ਸਨ ਤੇ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੇ ਚਲਦਿਆਂ ਸੜਕ 'ਤੇ ਐਕਟਿਵਾ ਸਵਾਰ ਨੌਜਵਾਨ ਨੂੰ ਇੱਕ ਟਿੱਪਰ ਦੀ ਫੇਟ ਵੱਜੀ, ਜਿਸ ਨਾਲ ਇਸ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: Uttar Pardesh Cobra News: ਕੋਬਰਾ ਨੂੰ ਭਜਾਉਣ ਲਈ ਘਰ 'ਚ ਲਗਾਈ ਅੱਗ, ਇਸ ਤੋਂ ਬਾਅਦ ਜੋ ਹੋਇਆ ਉਸ ਨੂੰ ਵੇਖ ਕੇ ਹਰ ਕਿਸੇ ਦੀ ਅੱਖ ਹੋਈ ਨਮ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕ ਨੇ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆ ਕੇ ਵਿਆਹ ਕਰਵਾਇਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ। ਉਧਰ ਮੌਕੇ ਤੋਂ ਟਿੱਪਰ ਸਵਾਰ ਆਪਣਾ ਟਿੱਪਰ ਲੈ ਕੇ ਦੌੜ ਗਿਆ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਐਕਸੀਡੈਂਟ ਵਾਲੇ ਸਥਾਨ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਪੁਲਿਸ ਪ੍ਰਸ਼ਾਸਨ ਗੌਰ ਨਾਲ ਖੰਗਾਲੇ ਤੇ ਇਸ ਘਟਨਾ ਦੇ ਲਈ ਦੋਸ਼ੀ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ।
ਇਹ ਵੀ ਪੜ੍ਹੋ: Uttar Pradesh News: ਪਤੀ ਨਾਲ Shopping ਕਰਨ ਤੋਂ ਬਾਅਦ ਜੀਜੇ ਨਾਲ ਫਰਾਰ ਹੋਈ ਪਤਨੀ, ਪੀੜਤ ਮਦਦ ਦੀ ਲਗਾ ਰਿਹਾ ਗੁਹਾਰ
ਉੱਧਰ ਮੌਕੇ ਤੇ ਪਹੁੰਚੇ ਪਿੰਡ ਵਾਲਿਆਂ ਨੇ ਦੱਸਿਆ ਕਿ ਇਹ ਮ੍ਰਿਤਕ ਨੌਜਵਾਨ ਕੁੱਝ ਸਮੇਂ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ। ਕੁਝ ਸਾਲ ਪਹਿਲਾਂ ਹੀ ਇਸ ਦਾ ਵਿਆਹ ਹੋਇਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ।