Zirakpur Encounter Update: ਜ਼ੀਰਕਪੁਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ: 2 ਗ੍ਰਿਫ਼ਤਾਰ, ਬਠਿੰਡਾ ਵਪਾਰੀ ਕਤਲ ਵਿਚ ਸਨ ਸ਼ਾਮਲ
Published : Nov 1, 2023, 4:25 pm IST
Updated : Nov 1, 2023, 4:25 pm IST
SHARE ARTICLE
Zirakpur Encounter Update News
Zirakpur Encounter Update News

ਪੰਜਾਬ ਪੁਲੀਸ ਦੇ ਡੀਐਸਪੀ ਪਵਨ ਕੁਮਾਰ ਜ਼ਖ਼ਮੀ

Zirakpur Encounter Update News: ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿਚ ਮੁਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ ਬਲਟਾਣਾ ਇਲਾਕੇ ਦੇ ਇਕ ਹੋਟਲ ਵਿਚ ਤਿੰਨ ਨੌਜਵਾਨ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਦੋ ਗੈਂਗਸਟਰਾਂ ਨੂੰ ਲੱਤਾਂ ਵਿਚ ਗੋਲੀ ਲੱਗੀ ਹੈ। ਪੁਲਿਸ ਨੇ ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਸੂਤਰਾਂ ਅਨੁਸਾਰ ਤਿੰਨੇ ਮੁਲਜ਼ਮ ਸ਼ਨਿਚਰਵਾਰ ਨੂੰ ਬਠਿੰਡਾ ਵਿਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿਚ ਸ਼ਾਮਲ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਮਾਮਲੇ ਵਿਚ ਪੰਜਾਬ ਪੁਲੀਸ ਦੇ ਡੀਐਸਪੀ ਪਵਨ ਕੁਮਾਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੀ ਲੱਤ ਵਿਚ ਗੋਲੀ ਲੱਗੀ ਹੈ, ਉਨ੍ਹਾਂ ਨੂੰ ਵੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਪੁਲਿਸ ਕਰਮੀਆਂ ਦੇ ਵੀ ਸੱਟਾਂ ਲੱਗਣ ਦੀ ਸੂਚਨਾ ਹੈ। ਪੁਲਿਸ ਅਜੇ ਵੀ ਜਾਂਚ ਕਰ ਰਹੀ ਹੈ। ਜ਼ਖਮੀ ਪੁਲਿਸ ਕਰਮਚਾਰੀਆਂ ਦੀ ਸਹੀ ਗਿਣਤੀ ਦਾ ਅਜੇ ਤਕ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ।

ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦਸਿਆ ਕਿ ਫੜਿਆ ਗਿਆ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹੈ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement