
Fazilka News : ਜਾਨੀ ਨੁਕਸਾਨ ਤੋਂ ਰਿਹਾ ਬਚਾਓ, ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀ ਗੱਡੀਆਂ
Fazilka News : ਜ਼ਿਲ੍ਹਾ ਫਾਜ਼ਿਲਕਾ ਦੇ ਚੌਕ ਘੰਟਾਘਰ ਨੇੜੇ ਇਕ ਮਿਠਾਈ ਦੀ ਦੁਕਾਨ ਸਮੇਤ ਕਰੀਬ 3 ਦੁਕਾਨਾਂ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਉਥੇ ਹੀ ਅੰਦਰ ਫਸੀ ਇੱਕ ਔਰਤ ਸਮੇਤ 4 ਲੋਕਾਂ ਨੂੰ ਬਚਾ ਕੇ ਬਾਹਰ ਕੱਢਿਆ ਗਿਆ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜਾਨੀ ਮਾਲੀ ਨੁਕਸਾਨ ਹੋਇਆ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਜੱਗਾ ਰਾਮ ਅਤੇ ਡੀ.ਐਸ.ਪੀ ਫਾਜ਼ਿਲਕਾ ਤਰਸੇਮ ਮਸੀਹ ਨੇ ਦੱਸਿਆ ਕਿ ਘੰਟਾਘਰ ਚੌਂਕ ਨੇੜੇ ਮਿਠਾਈ ਦੀ ਦੁਕਾਨ ਹੈ, ਜਿੱਥੇ ਸਾਮਾਨ ਤਿਆਰ ਕੀਤਾ ਜਾ ਰਿਹਾ ਸੀ ਉੱਥੇ ਅਚਾਨਕ ਅੱਗ ਲੱਗ ਗਈ।
ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਆਸ-ਪਾਸ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ, ਜਦਕਿ ਆਸ-ਪਾਸ ਦੀਆਂ ਦੁਕਾਨਾਂ 'ਚ ਮੌਜੂਦ ਲੋਕ ਅੰਦਰ ਫਸ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਜਦਕਿ ਦੁਕਾਨਾਂ ਦੇ ਅੰਦਰ ਫਸੇ ਇਕ ਔਰਤ ਸਮੇਤ 4 ਲੋਕਾਂ ਨੂੰ ਪੌੜੀ ਰਾਹੀਂ ਬਾਹਰ ਕੱਢਿਆ ਗਿਆ।
ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜਿਸ ਕਾਰਨ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦਕਿ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਕੂਟਰ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਅੱਗ ਫੈਲ ਗਈ, ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from terrible fire broke out in 3 shops in Fazilka, 4 people including a woman were taken out safely News in Punjabi, stay tuned to Rozana Spokesman)