
Gurdaspur News : ਇਲਾਜ ਲਈ ਲਿਜਾਂਦੇ ਸਮੇਂ ਰਸਤੇ ’ਚ ਹੀ ਤੋੜਿਆ ਦਮ
Gurdaspur News : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਜਾਜਨ ’ਚ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੀਵਾਲੀ ਦੀਆਂ ਖੁਸ਼ੀਆਂ ਗਮਗੀਨ ਮਾਹੌਲ ’ਚ ਬਦਲ ਗਈਆਂ। ਜਦੋਂ ਇੱਕ ਹੱਸਦੇ ਵੱਸਦੇ ਪਰਿਵਾਰ ਦੇ ਨੌਜਵਾਨ ਦੀ ਆਤਿਸ਼ਬਾਜ਼ੀ ਚਲਾਉਂਦੇ ਸਮੇਂ ਜ਼ਖ਼ਮੀ ਹੋ ਜਾਣ ਤੇ ਇਲਾਜ ਲਈ ਲਿਆਂਦੇ ਸਮੇਂ ਰਸਤੇ ’ਚ ਹੀ ਮੌਤ ਹੋ ਗਈ।
ਇਹ ਮਾਮਲਾ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਤੋਂ ਸਾਹਮਣੇ ਆਇਆ ਹੈ। ਮਿ੍ਤਕ ਦੀ ਪਹਿਚਾਣ ਹਰਦੀਪ ਸਿੰਘ ਲਾਲੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦੇਵ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਮ੍ਰਿਤਕ ਨੌਜਵਾਨ ਹਰਦੀਪ ਸਿੰਘ ਆਤਿਸ਼ਬਾਜ਼ੀ ਚਲਾ ਰਿਹਾ ਸੀ, ਆਤਿਸ਼ਬਾਜ਼ੀ ਚਲਾਉਂਦੇ ਸਮੇਂ ਨੌਜਵਾਨ ਹਰਦੀਪ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਲਿਜਾਂਦੇ ਸਮੇਂ ਰਸਤੇ ’ਚ ਹੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਮੌਤ ਖ਼ਬਰ ਸੁਣਦੇ ਸਾਰ ਹੀ ਪਿੰਡ ਅੰਦਰ ਮਾਹੌਲ ਗਮਗੀਨ ਹੋ ਗਿਆ।
(For more news apart from young man died while shooting fireworks on Diwali News in Punjabi, stay tuned to Rozana Spokesman)