ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਅਕਾਲ ਚਲਾਣਾ
Published : Nov 1, 2025, 2:35 pm IST
Updated : Nov 1, 2025, 2:35 pm IST
SHARE ARTICLE
Captain Harcharan Singh Rode, elder brother of Sant Jarnail Singh Bhindranwale, passes away
Captain Harcharan Singh Rode, elder brother of Sant Jarnail Singh Bhindranwale, passes away

ਮੋਗਾ ਜ਼ਿਲ੍ਹੇ ਪਿੰਡ ਰੋਡੇ 'ਚ ਭਲਕੇ ਐਤਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ

ਰੋਡੇ  : ਸਵਰਗਵਾਸੀ ਸਤਿਕਾਰਯੋਗ ਬਾਬਾ ਜੋਗਿੰਦਰ ਸਿੰਘ ਜੀ ਦੇ ਸਪੁੱਤਰ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਅੱਜ ਪਹਿਲੀ ਨਵੰਬਰ ਨੂੰ ਸਵੇਰੇ ਲਗਭਗ ਸਾਡੇ ਛੇ ਵਜੇ ਅਕਾਲ ਚਲਾਣਾ ਕਰ ਗਏ।

ਉਹ ਸਿੱਖ ਸਿਆਸਤ ਅਤੇ ਸਿੱਖ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਅਤੇ ਅੰਮ੍ਰਿਤਧਾਰੀ ਨਿਤਨੇਮੀ ਤੇ ਉਦਮੀ ਸਨ ਤੇ ਹਮੇਸ਼ਾਂ ਚੜ੍ਹਦੀ ਕਲਾ ਨਾਲ ਪੰਥ ਵਿੱਚ ਵਿਚਰਦੇ ਰਹੇ। ਕੈਪਟਨ ਹਰਚਰਨ ਸਿੰਘ ਰੋਡੇ ਦਾ ਅੰਤਿਮ ਸੰਸਕਾਰ ਭਲਕੇ 2 ਨਵੰਬਰ ਐਤਵਾਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਜ਼ਿਲਾ ਮੋਗਾ ਵਿਖੇ ਕੀਤਾ ਜਾਵੇਗਾ। ਕੈਪਟਨ ਹਰਚਰਨ ਸਿੰਘ ਰੋਡੇ ਦੇ ਦੇਹਾਂਤ ਮਗਰੋਂ ਪੰਥਕ ਹਲਕਿਆਂ ਵਿਚ ਸੋਗ ਦੀ ਲਹਿਰ ਛਾ ਗਈ ਅਤੇ ਸਿੱਖ ਬੁੱਧੀਜੀਵੀਆਂ ਵੱਲੋਂ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement