ਕੈਪਟਨ ਹਰਚਰਨ ਸਿੰਘ ਰੋਡੇ ਕਰੜੀ ਜੀਵਨ ਘਾਲਣਾ ਵਾਲੇ ਗੁਰਸਿੱਖ ਸਨ: ਜਥੇਦਾਰ ਗੜਗੱਜ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਮਦਮੀ ਟਕਸਾਲ ਦੇ 14ਵੇਂ ਮੁਖੀ, ਕੌਮੀ ਸ਼ਹੀਦ ਤੇ 20ਵੀਂ ਸਦੀ ਦੇ ਮਹਾਨ ਸਿੱਖ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਹਰਚਰਨ ਸਿੰਘ ਰੋਡੇ ਕਰੜੀ ਜੀਵਨ ਘਾਲਣਾ ਵਾਲੇ ਗੁਰਸਿੱਖ ਸਨ, ਜਿਨ੍ਹਾਂ ਦੇ ਚਲਾਣੇ ਨਾਲ ਪਰਿਵਾਰ ਅਤੇ ਖ਼ਾਲਸਾ ਪੰਥ ਨੂੰ ਵੱਡਾ ਘਾਟਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਕੈਪਟਨ ਹਰਚਰਨ ਸਿੰਘ ਰੋਡੇ ਜਿਨ੍ਹਾਂ ਨੇ ਫ਼ੌਜ ਅੰਦਰ ਵੱਡੀਆਂ ਸੇਵਾਵਾਂ ਨਿਭਾਈਆਂ ਹਨ, ਜਿਹੀਆਂ ਸਿੱਖ ਸ਼ਖ਼ਸੀਅਤਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇ। ਜਥੇਦਾਰ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
