2 ਮੋਟਰਸਾਈਕਲਾਂ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ
Terrible Road Accident in Jalandhar, 2 Youths Die Latest News in Punjabi ਨੂਰਮਹਿਲ : ਜੰਡਿਆਲਾ-ਨੂਰਮਹਿਲ ਸੜਕ ’ਤੇ ਭਿਆਨਕ ਹਾਦਸਾ ਵਾਪਰਨ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ। 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋਣ ਨਾਲ ਦੋਵੇਂ ਚਾਲਕਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹੋਏ।
ਜਾਣਕਾਰੀ ਅਨੁਸਾਰ ਮਰਨ ਵਾਲਿਆਂ ਦੀ ਪਛਾਣ ਅਮਨਦੀਪ ਪਿੰਡ ਨਾਹਲਾਂ ਥਾਣਾ ਨੂਰਮਹਿਲ ਦਿਹਾਤੀ ਜ਼ਿਲ੍ਹਾ ਜਲੰਧਰ ਅਤੇ ਦੂਜਾ ਤੁਹੀਰ ਆਲਮ ਵਾਸੀ ਜੰਡਿਆਲਾ ਥਾਣਾ ਸਦਰ ਜਮਸ਼ੇਰ ਖਾਸ ਦਿਹਾਤੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਜ਼ਖ਼ਮੀ ਵਿਅਕਤੀਆਂ ਦੀ ਪਛਾਣ ਰਾਹੁਲ ਅਤੇ ਸਾਲੂ ਵਾਸੀ ਜੰਡਿਆਲਾ ਮੰਜਕੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
ਥਾਣਾ ਮੁਖੀ ਨੂਰਮਹਿਲ ਨੇ ਪ੍ਰੈੱਸ ਨੂੰ ਦਸਿਆ ਕਿ ਜ਼ਖ਼ਮੀਆਂ ’ਚੋਂ ਇਕ ਨੂੰ ਜਲੰਧਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਦੂਜੇ ਨੂੰ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਐਸ.ਆਈ. ਗੁਰਨਾਮ ਸਿੰਘ ਨੇ ਦਸਿਆ ਕਿ ਫੱਟੜ ਵਿਅਕਤੀਆਂ ਦੇ ਬਿਆਨ ਲੈਣ ਉਪਰੰਤ ਹੀ ਹਾਦਸੇ ਦੇ ਦੀ ਵਜ੍ਹਾ ਤੇ ਸਪੱਸ਼ਟ ਕਾਰਨਾਂ ਦਾ ਪਤਾ ਚੱਲ ਸਕੇਗਾ।
(For more news apart from Terrible Road Accident in Jalandhar, 2 Youths Die Latest News in Punjabi stay tuned to Rozana Spokesman.)
