
ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਟਕਸਾਲੀ ਅਕਾਲੀ ਆਗੂਆਂ ਨੂੰ ਆਪਣੇ ਨਾਲ ਮਿਲਾਉਣ ਵਿੱਚ ਲੱਗੇ ਹੋਏ ਹਨ। ਦਰਅਸਲ ਸੁਖਪਾਲ....
ਲੁਧਿਆਣਾ (ਭਾਸ਼ਾ) : ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਟਕਸਾਲੀ ਅਕਾਲੀ ਆਗੂਆਂ ਨੂੰ ਆਪਣੇ ਨਾਲ ਮਿਲਾਉਣ ਵਿੱਚ ਲੱਗੇ ਹੋਏ ਹਨ। ਦਰਅਸਲ ਸੁਖਪਾਲ ਸਿੰਘ ਖਹਿਰਾ ਵੱਲੋਂ ਕੁਝ ਦਿਨ ਪਹਿਲਾਂ ਨਵੇਂ ਤੀਜੇ ਫਰੰਟ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਉਸਨੇ ਬੈਂਸ ਭਰਾ, ਧਰਮਵੀਰ ਗਾਂਧੀ ਅਤੇ ਪੰਜਾਬ ਹਿਤੈਸ਼ੀ ਹੋਰ ਆਗੂਆਂ ਦੇ ਹੋਣ ਦੀ ਗੱਲ ਕਹੀ ਸੀ। ਜਿਸਦੇ ਚਲਦੇ ਸਿਮਰਜੀਤ ਸਿੰਘ ਬੈਂਸ ਵਲੋਂ ਨਰਾਜ਼ ਟਕਸਾਲੀ ਆਗੂਆਂ ਨੂੰ ਇੱਕ ਮੰਚ 'ਤੇ ਲਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਸਿਮਰਨਜੀਤ ਬੈਂਸ ਅਤੇ ਸੁਖਪਾਲ ਖਹਿਰਾ
2019 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਬੋਲਦੇ ਹੋਏ ਬੈਂਸ ਨੇ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਪੰਜਾਬ ਦੇ ਹਿਤੈਸ਼ੀਆਂ ਨਾਲ ਮਿਲ ਕੇ ਲੜੀਆਂ ਜਾਣਗੀਆਂ, ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤੇਸ਼ ਜਿੰਨੇ ਵੀ ਲੋਕ ਹਨ ਫਿਰ ਚਾਹੇ ਉਹ ਟਕਸਾਲੀ ਆਗੂ ਹੀ ਹੋਣ ਉਨ੍ਹਾਂ ਸਭ ਨੂੰ ਇੱਕੋ ਮੰਚ 'ਤੇ ਲਿਆਂਦਾ ਜਾਵੇਗਾ। ਖੈਰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਗਏ ਸੁਖਪਾਲ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ ਅਤੇ ਦੇਖਣਾ ਇਹ ਹੈ ਕਿ ਇਸ ਦਲ ਨੂੰ ਹੋਰ ਕਿਹੜੇ ਕਿਹੜੇ ਆਗੂਆਂ ਦਾ ਸਮਰਥਨ ਮਿਲਦਾ ਹੈ।