
ਕਰਤਾਰਪੁਰ ਕਾਰੀਡੋਰ ਦੇ ਨੀਂਹ ਪੱਥਰ ਸਮਾਰੋਹ ਵਿਚ ਪਾਕਿਸਤਾਨ ਜਾਣ ਤੋਂ ਬਾਅਦ ਵਿਵਾਦਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ...
ਚੰਡੀਗੜ੍ਹ (ਭਾਸ਼ਾ) : ਕਰਤਾਰਪੁਰ ਕਾਰੀਡੋਰ ਦੇ ਨੀਂਹ ਪੱਥਰ ਸਮਾਰੋਹ ਵਿਚ ਪਾਕਿਸਤਾਨ ਜਾਣ ਤੋਂ ਬਾਅਦ ਵਿਵਾਦਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਹਮਣੇ ਇਕ ਹੋਰ ਮੁਸ਼ਕਿਲ ਖੜੀ ਹੋ ਗਈ ਹੈ। ਸਿੱਧੂ ਦੁਆਰਾ ਖੁਲ੍ਹੇ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅਸਹਿਮਤੀ ਜਤਾਉਣ ਤੋਂ ਬਾਅਦ ਹੁਣ ਪੰਜਾਬ ਵਿਚ ਉਹਨਾਂ ਦੇ ਨਾਲ ਕੈਬਨਿਟ ਮੰਤਰੀਆਂ ਨੇ ਵੀ ਅਸਤੀਫ਼ਾ ਮੰਗਣਾ ਸ਼ੁਰੂ ਕਰ ਦਿਤਾ ਹੈ। ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤ ਬਾਜਵਾ ਨੇ ਕਿਹਾ ਹੈ ਕਿ ਜੇਕਰ ਸਿੱਧੂ ਅਮਰਿੰਦਰ ਸਿੰਘ ਨੂੰ ਅਪਣੇ ਨੇਤਾ ਨਹੀਂ ਮੰਨਦੇ ਤਾਂ ਉਹਨਾਂ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦੈ।
Navjot Sidhu
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਤੇਲੰਗਨਾ ਦੀਆਂ ਚੋਣਾਂ ਦੇ ਪ੍ਰਚਾਰ ਲਈ ਹੈਦਰਾਬਾਦ ਪਹੁੰਚੇ ਸਿੱਧੂ ਨੇ ਇਥੇ ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਣਾ ਕੈਪਟਨ ਆਖਿਆ ਹੈ। ਹੈਦਰਾਬਾਦ ਵਿਚ ਤੇਲੰਗਨਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਬੈਠਕ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ, ਮੈਨੂੰ ਰਾਹੁਲ ਗਾਂਧੀ ਨੇ ਪਾਕਿਸਤਾਨ ਜਾਣ ਨੂੰ ਕਿਹਾ ਸੀ। ਸੀ.ਐਮ ਕੈਪਟਨ ਅਮਰਿੰਦਰ ਸਿੰਘ ਨੇ ਮੈਨੂੰ ਰੋਕਿਆ ਸੀ, ਪਰ ਮੇਰੇ ਕੈਪਟਨ ਤਾਂ ਰਾਹੁਲ ਗਾਂਧੀ ਹਨ। ਕੈਪਟਨ ਅਮਰਿੰਦਰ ਸਿੰਘ ਦੇ ਵੀ ਕੈਪਟਨ ਰਾਹੁਲ ਗਾਂਧੀ ਹੀ ਹਨ।
Navjot Sidhu
ਪਾਕਿਸਤਾਨ ਤੋਂ ਵਾਪਸ ਆਉਣ ਉਤੇ ਸ਼ਸ਼ੀ ਥਰੂਰ, ਹਰੀਸ਼ ਰਾਵਤ, ਰਣਦੀਪ ਸੁਰਜੇਵਾਲਾ ਵਰਗੇ ਨੇਤਾਵਾਂ ਨੇ ਮੇਰੀ ਪਿੱਠ ਥਾਪੀ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਕਰਤਾਰਪੁਰ ਕਾਰੀਡੋਰ ਵਿਚ ਕਾਰੀਡੋਰ ਬਣਾਉਣ ਦਾ ਕੰਮ ਸ਼ੁਰੂ ਕਰ ਦਿਤਾ ਹੈ। ਜਿਸ ਦੇ ਨੀਂਹ ਪੱਥਰ ਲਈ ਸਿੱਧੂ ਨੂੰ ਵੀ ਸੱਦਾ ਦਿਤਾ ਗਿਆ ਸੀ। ਉਹ ਉਥੇ ਗਏ ਵੀ ਸੀ। ਸਿੱਧੂ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਲਈ ਪਾਕਿਸਤਾਨ ਜਾਣ ਉਤੇ ਜਿਹੜੇ ਲੋਕਾਂ ਨੇ ਉਹਨਾਂ ਦਾ ਮਜਾਕ ਉਠਾਇਆ ਸੀ, ਹੁਣ ਉਹੀ ਲੋਕ ਯੂਟਰਨ ਲੈ ਰਹੇ ਹਨ। ਮੈਂ ਪਾਕਿਸਤਾਨ ਦੇ ਨੇਤਾਵਾਂ ਨਾਲ ਵਾਅਦਾ ਕੀਤਾ ਸੀ ਕਿ ਦੁਬਾਰਾ ਆਉਂਗਾ ਅਤੇ ਮੈਂ ਅਪਣਾ ਵਾਅਦਾ ਨਿਭਾਇਆ ਹੈ।