
ਕਰਤਾਰਪੁਰ ਲਾਂਘੇ ‘ਤੇ ਪਾਕਿ ਮੰਤਰੀ ਦੇ ਬਿਆਨ ਤੋਂ ਬਾਅਦ ਕੈਪਟਨ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਨੂੰ ਸਿੱਧੂ ਨੂੰ ਅਪਣੀ ਦੋਸਤੀ ਨੂੰ ਲੈ ਕੇ ਸਾਵਧਾਨ ਰਹਿਣ ਲਈ ਕਿਹਾ ਹੈ।
ਚੰਡੀਗੜ੍ਹ : ਕਰਤਾਰਪੁਰ ਲਾਂਘੇ ‘ਤੇ ਪਾਕਿ ਮੰਤਰੀ ਦੇ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਨੂੰ ਸਿੱਧੂ ਨੂੰ ਅਪਣੀ ਦੋਸਤੀ ਨੂੰ ਲੈ ਕੇ ਸਾਵਧਾਨ ਰਹਿਣ ਲਈ ਕਿਹਾ ਹੈ। ਸ਼ਨੀਵਾਰ ਨੂੰ ਪਾਕਿਸਤਾਨ ਰੇਲ ਮੰਤਰੀ ਨੇ ਦਾਅਵਾ ਕੀਤਾ ਕਿ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਪਿੱਛੇ ਪਾਕਿ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਦਿਮਾਗ ਹੈ।
Pak minister’s disclosure that #KartarpurCorridor brainchild of @AsimBajwaISPR exposed their nefarious designs, says @capt_amarinder. Warns of strong Indian retaliation against any Pak misadventure. Urges @sherryontopp to exercise caution in dealing with @ImranKhanPTI govt pic.twitter.com/t4cxL6Lirt
— Raveen Thukral (@RT_MediaAdvPbCM) December 1, 2019
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਗੱਲ ਹਮੇਸ਼ਾਂ ਭਾਰਤ ਨੂੰ ਚੁੱਭਦੀ ਰਹੇਗੀ। ਉਹਨਾਂ ਦੇ ਇਸ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। ਪਾਕਿ ਰੇਲ ਮੰਤਰੀ ਸ਼ੇਖ ਰਾਸ਼ਿਦ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸ਼ੇਖ ਰਾਸ਼ਿਦ ਦੇ ਖੁਲਾਸੇ ਨਾਲ ਪਾਕਿਸਤਾਨ ਦੀ ਹਕੀਕਤ ਸਾਹਮਣੇ ਆ ਗਈ ਹੈ।
Captain Amarinder Singh
ਕੈਪਟਨ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਕਹਿ ਰਹੇ ਸੀ ਕਿ ਪਾਕਿਸਤਾਨ ਦੇ ਇਸ ਪਿੱਛੇ ਕੁਝ ਹੋਰ ਹੀ ਮਨਸੂਬੇ ਹਨ। ਅੱਜ ਪਾਕਿਸਤਾਨੀ ਮੰਤਰੀ ਨੇ ਖੁਦ ਹੀ ਇਸ ਦਾ ਖੁਲਾਸਾ ਕਰਕੇ ਉਸ ਉੱਪਰ ਮੋਹਰ ਲਾ ਦਿੱਤੀ ਹੈ। ਇਸ ਮਾਮਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਖ਼ਬਰਦਾਰ ਰਹਿਣ ਤੇ ਇਮਰਾਨ ਖਾਨ ਦੀ ਦੋਸਤੀ ਦੇ ਅਧਾਰ 'ਤੇ ਪਾਕਿਸਤਾਨ ਦੀ ਫੈਸਲਿਆਂ ਨੂੰ ਨਾ ਵੇਖਣ।
Pak Minister
ਉਨ੍ਹਾਂ ਕਿਹਾ ਕਿ ਇਕ ਤਰ੍ਹਾਂ ਸਿੱਧੂ ਦੀ ਨਿੱਜੀ ਦੋਸਤੀ ਭਾਰਤ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਦੱਸ ਦਈਏ ਕਿ ਪਾਕਿ ਪੀਐਮ ਇਮਰਾਨ ਖ਼ਾਨ ਨੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਏ ਇਸ ਉਦਘਾਟਨ ਤੋਂ ਬਾਅਦ ਭਾਰਤੀ ਸਿੱਧ ਸ਼ਰਧਾਲੂ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਜਾਣ ਲੱਗੇ। ਪਾਕਿ ਰੇਲ ਮੰਤਰੀ ਨੇ ਇਸ ਬਿਆਨ ਦੇ ਜ਼ਰੀਏ ਹਾਲੇ ਤੱਕ ਕਰਤਾਰਪੁਰ ਲਾਂਘੇ ਲਈ ਪੀਐਮ ਇਮਰਾਨ ਖ਼ਾਨ ਨੂੰ ਦਿੱਤੇ ਜਾਣ ਵਾਲੇ ਸਿਹਰੇ ਦੇ ਉਲਟ ਗੱਲ ਕਹੀ ਹੈ।
Kartarpur Sahib
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।