ਕਿਸਾਨ ਨਹੀਂ,ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋ ਗਏ ਹਨ ਗੁੰਮਰਾਹ-ਭਗਵੰਤ ਮਾਨ
Published : Dec 1, 2020, 7:50 pm IST
Updated : Dec 1, 2020, 7:50 pm IST
SHARE ARTICLE
Bhagwant mann
Bhagwant mann

ਵਾਪਸ ਨਾ ਲਏ ਤਾਂ ਇਤਿਹਾਸਕ ਗਲਤੀ ਸਾਬਤ ਹੋਣਗੇ ਕਾਲੇ ਕਾਨੂੰਨ- 'ਆਪ'

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਕਿਸੇ ਹੱਥੋਂ ਗੁੰਮਰਾਹ ਨਹੀਂ ਹੋ ਰਹੇ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਗੁੰਮਰਾਹ ਹੋ ਗਏ ਹਨ ਅਤੇ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਲਈ ਅੰਨਦਾਤਾ ਨੂੰ ਬਲੀ ਚੜ੍ਹਾ ਰਹੇ ਹਨ। ਜਿਸ ਕਰਕੇ ਆਪਣੀ ਹੋਂਦ ਬਚਾਉਣ ਲਈ ਪੰਜਾਬ ਸਮੇਤ ਦੇਸ਼ ਦਾ ਅੰਨਦਾਤਾ ਆਪਣੇ ਘਰਾਂ-ਖੇਤਾਂ ਤੋਂ ਸੈਂਕੜੇ ਮੀਲ ਦੂਰ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦੀ ਸੜਕਾਂ 'ਤੇ ਬੈਠਣ ਲਈ ਮਜਬੂਰ ਹਨ।

bhagwant mannbhagwant mannਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਪ੍ਰਧਾਨ ਮੰਤਰੀ ਮੋਦੀ ਇਸ ਕਦਰ ਅੰਨ੍ਹੇ ਹੋ ਚੁੱਕੇ ਹਨ ਕਿ ਉਨ੍ਹਾਂ (ਪ੍ਰਧਾਨ ਮੰਤਰੀ) ਨੂੰ ਕਾਰਪੋਰੇਟ ਘਰਾਣਿਆਂ ਤੋਂ ਬਿਨਾਂ ਦੇਸ਼ ਦੇ ਕਿਸਾਨ,ਮਜ਼ਦੂਰ ਤੇ ਵਪਾਰੀ-ਕਾਰੋਬਾਰੀ ਸਮੇਤ ਆਮ ਆਦਮੀ ਦਿਖਾਈ ਹੀ ਨਹੀਂ ਦਿੰਦਾ।  ਉਨ੍ਹਾਂ ਕਿਹਾ ਕਿ ਮੋਦੀ ਕਿਆ ਵੱਲੋਂ ਜੋ ਨਵੇਂ ਖੇਤੀ ਕਾਨੂੰਨਾਂ ਲਈ ਕ੍ਰਾਂਤੀਕਾਰੀ-ਕ੍ਰਾਂਤੀਕਾਰੀ ਦਾ ਪਾਠ ਕੀਤਾ ਜਾ ਰਿਹਾ ਹੈ, ਜੇਕਰ ਸੱਚੀ ਕਿਸਾਨ ਪੱਖੀ ਹੁੰਦੀ ਤਾਂ ਕੋਈ ਕਿਸਾਨ ਤਾਂ ਇਸ ਦੀ ਹਿਮਾਇਤ ਉੱਤੇ ਆਉਂਦਾ। 

pm modipm modiਉਨ੍ਹਾਂ ਕਿਹਾ ਕਿ ਆਰ. ਐਸ. ਐਸ. ਨਾਲ ਸਬੰਧਿਤ ਭਾਰਤੀ ਕਿਸਾਨ ਸੰਘ ਵੱਲੋਂ ਵੀ ਖੇਤੀ ਕਾਨੂੰਨਾਂ ਦੀ ਖ਼ਿਲਾਫ਼ਤ ਅਤੇ ਕਿਸਾਨੀ ਅੰਦੋਲਨ ਦੀ ਹਿਮਾਇਤ ਕੀਤੇ ਜਾਣ ਤੋਂ ਮੋਦੀ ਸਰਕਾਰ ਨੂੰ ਸਬਕ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਬਾਰੇ ਜਿੰਨਾ ਕਾਨੂੰਨਾਂ ਨੂੰ ਪ੍ਰਧਾਨ ਮੋਦੀ ਇਤਿਹਾਸਕ ਕਰਾਰ ਦੇ ਰਹੇ ਹਨ ਅਸਲ 'ਚ ਇਹ ਕਾਲੇ ਕਾਨੂੰਨ ਇਤਿਹਾਸਕ ਗ਼ਲਤੀ ਸਿੱਧ ਹੋਣਗੇ ਇਸ ਲਈ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਇਹ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ।

farmer leaderfarmer leader

ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਤੋਂ ਬੁਰੀ ਤਰ੍ਹਾਂ ਬੁਖਲਾਹਟ 'ਚ ਗਈ ਹੈ ਅਤੇ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਬਦਲੇ ਦੀ ਭਾਵਨਾ ਨਾਲ ਭਰੇ ਫੈਸਲੇ ਲੈ ਰਹੀ ਹੈ। ਚਲਦੇ ਸੀਜਨ ਦੌਰਾਨ ਨਰਮੇ ਦੀ ਐਮ.ਐਸ.ਪੀ 'ਚ 'ਕਵਾਲਿਟੀ ਕੱਟ' ਦੇ ਨਾਮ 'ਤੇ ਕੀਤੀ ਕਟੌਤੀ ਅਤੇ ਪਰਾਲੀ ਦੀ ਸਮੱਸਿਆ ਦਾ ਸਥਾਈ ਹੱਲ ਦੇਣ ਦੀ ਥਾਂ ਭਾਰੀ ਭਰਕਮ ਜੁਰਮਾਨੇ ਅਤੇ 5 ਸਾਲ ਦੀ ਸਜਾ ਬਾਰੇ ਜਾਰੀ ਕੀਤਾ ਆਰਡੀਨੈਂਸ ਇਸਦੀਆਂ ਪ੍ਰਤੱਖ ਮਿਸਾਲਾਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement