ਕਿਸਾਨਾਂ ਦੇ ਹੱਕ 'ਚ ਉਤਰਿਆ ਇਹ ਵਕੀਲ, ਦਰਜ ਮਾਮਲਿਆਂ ਦਾ ਮੁਫ਼ਤ 'ਚ ਕਰਵਾਏਗਾ ਨਿਪਟਾਰਾ 
Published : Dec 1, 2020, 11:18 am IST
Updated : Dec 1, 2020, 11:18 am IST
SHARE ARTICLE
File Photo
File Photo

ਵਕੀਲ ਦਾ ਨਾਮ ਸਾਹਿਲ ਬਾਂਸਲ ਹੈ

ਚੰਡੀਗੜ੍ਹ - ਕਿਸਾਨ ਆਪਣਾ ਦਿੱਲੀ ਅੰਦੋਲਨ ਪੂਰੇ ਜੋਰਾਂ ਸ਼ੋਰਾਂ 'ਤੇ ਕਰ ਰਹੇ ਹਨ ਤੇ ਉਹਨਾਂ ਦੇ ਹੌਂਸਲੇ ਬੁਲੰਦ ਹਨ। ਕਿਸਾਨਾਂ ਦੇ ਇਸ ਅੰਦੋਲਨ ਵਿਚਕਾਰ ਕਈ ਦਾਨੀ ਵੀਰ ਕਿਸਾਨਾਂ ਦੇ ਇਸ ਸੰਘਰਸ਼ ਵਿਚ ਕਿਸਾਨਾਂ ਦੀ ਮਦਦ ਕਰਨ ਲਈ ਹੱਥ ਵਧਾ ਰਹੇ ਹਨ ਤੇ ਹੁਣ ਇਕ ਵਕੀਲ ਨੇ ਐਲਾਨ ਕੀਤਾ ਹੈ ਜੇ ਕਿਸੇ ਵੀ ਕਿਸਾਨ 'ਤੇ ਐੱਫਆਰਆਈ ਦਰਜ ਹੁੰਦੀ ਹੈ ਤਾਂ ਉਹ ਬਿਨ੍ਹਾਂ ਫੀਸ ਦੇ ਹੀ ਉਸ ਦੀ ਜ਼ਮਾਨਤ ਕਰਾਉਣ ਲਈ ਵਚਨਬੰਦ ਹੈ। ਦੱਸ ਦਈਏ ਕਿ ਇਸ ਵਕੀਲ ਦਾ ਨਾਮ ਸਾਹਿਲ ਬਾਂਸਲ ਹੈ। ਉਹਨਾਂ ਨੇ ਆਪਣਾ ਨੰਬਰ ਵੀ ਸਾਂਝਾ ਕੀਤਾ ਹੈ - 9569596369 

ਇਸ ਦੇ ਨਾਲ ਹੀ ਦੱਸ ਦਈਏ ਕਿ ਇੱਕ ਕਿਸਾਨ ਨੌਜਵਾਨ ਨੇ ਵੀ ਮੋਰਚੇ ‘ਚ ਸ਼ਾਮਲ ਟਰੈਕਟਰਾਂ ਵਿਚ ਮੁਫ਼ਤ ਡੀਜ਼ਲ ਪਾਉਣ ਦਾ ਐਲਾਨ ਕੀਤਾ ਹੈ। ਫ਼ਰੀਦਕੋਟ ਦੇ ਪਿੰਡ ਔਲਖ ਦੇ ਨੌਜਵਾਨ ਪ੍ਰਿਤਪਾਲ ਸਿੰਘ ਸਪੁੱਤਰ ਜੋਗਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਪੋਸਟ ਪਾ ਕੇ ਕਿਸਾਨਾਂ ਦੀ ਮਦਦ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਵਿਚ ਲਿਖਿਆ ਹੈ ਕਿ ਦਿੱਲੀ ਗਏ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿਸੇ ਦੇ ਵੀ ਟਰੈਕਟਰ ਵਿਚ ਡੀਜ਼ਲ ਖ਼ਤਮ ਹੁੰਦਾ ਹੈ, ਉਹ ਮੈਨੂੰ ਵੀਡੀਓ ਕਾਲ ਕਰ ਕੇ ਟੈਂਕੀ ਫੁੱਲ ਕਰਵਾ ਸਕਦਾ ਹੈ। ਮੇਰਾ ਮੋਬਾਈਲ ਨੰਬਰ 9501300525

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement