ਰੋਪੜ-ਲੁਧਿਆਣਾ ਨਹਿਰ ਨੇੜੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਮੌਤ 5 ਗੰਭੀਰ ਜ਼ਖਮੀ
Published : Dec 1, 2020, 10:06 am IST
Updated : Dec 1, 2020, 10:06 am IST
SHARE ARTICLE
road accident
road accident

ਜ਼ਖਮੀਆਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਰੋਪੜ: ਪੰਜਾਬ ਵਿੱਚ ਸੜਕ ਹਾਦਸੇ ਰੋਜਾਨਾ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਰੋਪੜ-ਲੁਧਿਆਣਾ ਨਹਿਰ ਨੇੜਿਓਂ ਸਾਹਮਣੇ ਆਇਆ ਹੈ।  ਨਹਿਰ ਕਿਨਾਰੇ ਵਾਲੀ ਸੜਕ ਤੇ ਬਰਾਤ 'ਚ ਜਾ ਰਹੀ ਇੱਕ ਇਨੋਵਾ ਦੀ ਟਿੱਪਰ ਨਾਲ ਆਹਮਣੇ ਸਾਹਮਣੇ ਟੱਕਰ ਹੋ ਗਈ। ਦੱਸ ਦੇਈਏ ਕਿ ਹਾਦਸਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਪਿੰਡ ਜਲਾਹ ਮਾਜਰਾ ਨੇੜੇ ਹੋਇਆ। ਇਸ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਦੀਪ ਪਾਇਪ ਬੈਂਡ ਦੀ ਟੀਮ ਪਿੰਡ ਰਾਡਾ ਸਾਹਿਬ ਤੋਂ ਇਨੋਵਾ ਕਾਰ 'ਚ ਸਵਾਰ ਹੋ ਰੋਪੜ ਵਿਆਹ 'ਚ ਜਾ ਰਹੇ ਸੀ। ਕਰੀਬ 15 ਕਿਲੋਮੀਟਰ ਦਾ ਸਫਰ ਤੈਅ ਕਰਨ ਮਗਰੋਂ ਹੀ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਮ੍ਰਿਤਕਾਂ ਦੀ ਪਛਾਣ 40 ਸਾਲਾ ਜਸਵੀਰ ਸਿੰਘ ਅਤੇ 30 ਸਾਲਾ ਜਗਪ੍ਰੀਤ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement