ਬੇਅਦਬੀ ਦੀਆਂ ਘਟਨਾਵਾਂ ਸਮੇਤ ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ : ਚੰਨੀ
Published : Dec 1, 2021, 6:08 am IST
Updated : Dec 1, 2021, 6:08 am IST
SHARE ARTICLE
image
image

ਬੇਅਦਬੀ ਦੀਆਂ ਘਟਨਾਵਾਂ ਸਮੇਤ ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ : ਚੰਨੀ

ਚੰਨੀ ਨੇ ਆਮ ਆਦਮੀ ਪਾਰਟੀ ਨੂੰ  ਦਸਿਆ ਸਿਰਫ਼ ਇਕ ਡਰਾਮੇਬਾਜ਼ ਪਾਰਟੀ

ਕੋਟਕਪੁਰਾ, 30 ਨਵੰਬਰ (ਗੁਰਿੰਦਰ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ  ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ | ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਹੈ |
ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ  ਯਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਥਾਵਾਂ 'ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਛਾਤੀਆਂ 'ਤੇ ਹੋਈ ਹੈ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾਮਾਫ਼ੀਯੋਗ ਅਪਰਾਧ ਦੇ ਅਸਲ ਦੋਸ਼ੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ  ਲਾਗੂ ਕਰਨ 'ਚ ਜਿਨ੍ਹਾਂ ਦੀ ਵੱਡੀ ਭੂਮਿਕਾ ਰਹੀ ਹੈ, ਨੂੰ  ਬਖਸ਼ਿਆ ਨਹੀਂ ਜਾਵੇਗਾ | ਅਪਣੀ ਸਰਕਾਰ ਦੇ ਰੁਖ਼ ਨੂੰ  ਦੁਹਰਾਉਂਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਰੇ ਵਾਅਦੇ ਸਿਰਫ਼ ਦੋ ਮਹੀਨਿਆਂ ਦੌਰਾਨ ਹਕੀਕਤ ਵਿਚ ਬਦਲ ਗਏ ਹਨ |
ਸਮਾਗਮ ਦੀ ਸ਼ੁਰੂਆਤ ਮੌਕੇ ਮਾਰਕਫ਼ੈੱਡ ਪੰਜਾਬ ਦੇ ਚੇਅਰਮੈਨ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਫ਼ਰੀਦਕੋਟ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਮੰਗ ਕੀਤੀ | ਮੁੱਖ ਮੰਤਰੀ ਨੇ ਨਵੀਂ ਦਾਣਾ ਮੰਡੀ ਵਿਚ ਵੱਡੇ ਇਕੱਠ ਨੂੰ  ਸੰਬੋਧਨ ਕਰਦਿਆਂ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ | ਉਨ੍ਹਾਂ ਕਿਹਾ ਕਿ 'ਹੋਰ ਭਲਾਈ ਸਕੀਮਾਂ ਤੋਂ ਇਲਾਵਾ ਹੁਣ ਅਸੀਂ ਪੰਜਾਬ ਵਿਚ ਬਿਜਲੀ ਅਤੇ ਪਟਰੌਲ ਸੱਭ ਤੋਂ ਘੱਟ ਕੀਮਤ 'ਤੇ ਦੇ ਰਹੇ ਹਾਂ, ਜਿਨ੍ਹਾਂ ਦੀ ਅੱਜ ਸੱਭ ਤੋਂ ਜ਼ਿਆਦਾ ਲੋੜ ਹੈ | ਦੂਜੇ ਪਾਸੇ 'ਆਪ' ਸਿਰਫ਼ ਝੂਠੇ ਵਾਅਦਿਆਂ, ਫ਼ਰਜ਼ੀ ਗਾਰੰਟੀਆਂ ਅਤੇ ਝੂਠ ਦੇ ਪੁਲੰਦਿਆਂ ਨਾਲ ਲੋਕਾਂ ਨੂੰ  ਗੁਮਰਾਹ ਕਰ ਰਹੀ ਹੈ |
ਸ. ਚੰਨੀ ਨੇ ਕਿਹਾ ਕਿ ਕੇਜਰੀਵਾਲ ਇਕ ਧੋਖੇਬਾਜ਼ ਵਿਅਕਤੀ ਹੈ ਅਤੇ ਉਸ ਦੇ ਐਲਾਨ ਅਤੇ ਸਕੀਮਾਂ ਦਾ ਅਸਲ ਵਿਚ ਦਿੱਲੀ ਵਿੱਚ ਵੀ ਲੋਕਾਂ ਨੂੰ  ਕੋਈ ਫਾਇਦਾ ਨਹੀਂ, ਇਸ ਲਈ ਪੰਜਾਬ ਤਾਂ ਬਹੁਤ ਦੂਰ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਚ 400 ਯੂਨਿਟ ਤਕ ਮੁਫ਼ਤ ਬਿਜਲੀ ਦਾ ਐਲਾਨ ਇਕ ਡਰਾਮੇਬਾਜ਼ੀ ਤੋਂ ਇਲਾਵਾ ਹੋਰ ਕੱੁਝ ਨਹੀਂ ਹੈ | ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਰਕਾਰ 400 ਯੂਨਿਟਾਂ ਤੋਂ ਵੱਧ ਖ਼ਪਤ 'ਤੇ ਭਾਰੀ ਰਕਮ ਵਸੂਲਦੀ ਹੈ, ਜੋ ਕਿ ਇੱਕ ਪਰਿਵਾਰ ਦੀ ਆਮ ਖਪਤ ਹੈ |
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਬਾਦਲਾਂ ਦੀਆਂ ਬਸਾਂ ਨੂੰ  ਰੋਕਣ ਦੀ ਕਦੇ ਕਿਸੇ ਨੇ ਹਿੰਮਤ ਨਹੀਂ ਕੀਤੀ ਅਤੇ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ ਸਾਰੀਆਂ ਗੈਰਕਾਨੂੰਨੀ ਬਸਾਂ ਨੂੰ  ਬੰਦ ਕਰ ਦਿਤਾ ਹੈ, ਸਗੋਂ ਅਜਿਹੀਆਂ 135 ਬਸਾਂ ਨੂੰ  ਕਬਜ਼ੇ ਵਿਚ ਲੈ ਕੇ ਸੂਬੇ ਦੇ ਖ਼ਜ਼ਾਨੇ ਨੂੰ  14 ਕਰੋੜ ਰੁਪਏ ਦਾ ਮੁਨਾਫ਼ਾ ਵੀ ਦਿਵਾਇਆ | ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਵੀ ਇਕੱਠ ਨੂੰ  ਸੰਬੋਧਨ ਕੀਤਾ ਅਤੇ ਜੈਤੋ ਦੇ ਇਕ ਹਸਪਤਾਲ ਨੂੰ  ਅਪਗ੍ਰੇਡ ਕਰਨ ਦੀ ਮੰਗ ਕੀਤੀ, ਜਿਸ ਨੂੰ  ਮੁੱਖ ਮੰਤਰੀ ਨੇ ਢੁੱਕਵੀਂ ਪ੍ਰਵਾਨਗੀ ਦੇ ਦਿਤੀ ਹੈ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਫ਼ਿਰੋਜ਼ਪੁਰ (ਦਿਹਾਤੀ) ਤੋਂ ਵਿਧਾਇਕ ਸਤਿਕਾਰ ਕੌਰ, ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਮੰਤਰੀ ਓਪਿੰਦਰ ਸ਼ਰਮਾ, ਬਲਜੀਤ ਸਿੰਘ ਗੋਰਾ ਆਦਿ ਨੇ ਵੀ ਸੰਬੋਧਨ ਕੀਤਾ |
ਫੋਟੋ :- ਕੇ.ਕੇ.ਪੀ.-ਗੁਰਿੰਦਰ-30-4ਡੀ

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement