
ਪਾਕਿਸਤਾਨੀ ਸਮੱਗਲਰਾਂ ਨਾਲ ਸੀ ਸਿੱਧਾ ਸੰਪਰਕ
ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ 1 ਕਿਲੋ ਆਰ.ਡੀ.ਐਕਸ ਬਰਾਮਦ ਹੋਇਆ ਹੈ।
Punjab Police
ਆਰਡੀਐਕਸ ਮਿਲਣ ਤੋਂ ਬਾਅਦ ਪੁਲਿਸ ਮਹਿਕਮਾ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ।
Handcuff
ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਦਾ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਿੱਧਾ ਸੰਪਰਕ ਹੈ। ਸੂਤਰਾਂ ਮੁਤਾਬਕ ਨੌਜਵਾਨ ਨੇ ਪਾਕਿਸਤਾਨ ਤੋਂ ਆਰਡੀਐਕਸ ਮੰਗਵਾਇਆ ਸੀ।