
ਸੁਖਬੀਰ ਬਾਦਲ ਦੇ ਕਰੀਬੀਆਂ ਨੇ ਹੁਣ ਫੜਿਆ ਭਾਜਪਾ ਦਾ ਪੱਲਾ
ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਤੁਰੰਤ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਸੂਬਾ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਉਹਨਾਂ ਦਾ ਸੁਵਾਗਤ ਕੀਤਾ।
Manjinder Singh Sirsa
ਉਨ੍ਹਾਂ ਕਿਹਾ ਕਿ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਕਿਹਾ ਜਾ ਰਿਹਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਸਾ ਪੰਜਾਬ ਤੋਂ ਭਾਜਪਾ ਦੇ ਲਈ ਚੋਣਾਂ ਵੀ ਲੜ ਸਕਦੇ ਹਨ।
Manjinder Singh Sirsa
ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਪਰਮਿੰਦਰ ਬਰਾੜ ਵੀ ਭਾਜਪਾ ਦੇ ਵਿੱਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਸਿਰਸਾ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਹਨ ਤੇ ਉਹ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਦਿੱਲੀ ਵਿਚ ਵਿਧਾਇਕ ਵੀ ਰਹੇ ਹਨ।
Parminder brar