ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ
Published : Dec 1, 2021, 6:33 pm IST
Updated : Dec 1, 2021, 6:33 pm IST
SHARE ARTICLE
Charanjit Singh Channi
Charanjit Singh Channi

ਉਚੇਰੀ ਸਿੱਖਿਆ ਲਈ ਜਨਰਲ ਵਰਗ ਦੇ ਹੋਣਹਾਰ ਗਰੀਬ ਵਿਦਿਆਰਥੀਆਂ ਦੀ ਮਦਦ ਕਰਨ ਅਤੇ ਕੁਲ ਦਾਖਲਾ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

 

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਨਾਲ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (ਜੀ.ਈ.ਆਰ.) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ।

 

 

CM ChanniCM Channi

 

ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ। ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫੀਸਦੀ ਰਿਆਇਤ ਦਿੱਤੀ ਜਾਵੇਗੀ।

 

CM ChanniCM Channi

 

ਇਸੇ ਤਰ੍ਹਾਂ 70 ਫੀਸਦੀ ਤੋਂ ਵੱਧ ਅਤੇ 80 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਫੀਸ ਵਿਚ 80 ਫੀਸਦੀ ਰਿਆਇਤ ਮਿਲੇਗੀ। 80 ਫੀਸਦੀ ਤੋਂ ਵੱਧ ਅਤੇ 90 ਫੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫੀਸਦੀ ਰਿਆਇਤ ਜਦਕਿ 90 ਫੀਸਦੀ ਤੋਂ ਵੱਧ ਅਤੇ 100 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 100 ਫੀਸਦੀ ਰਿਆਇਤ ਮਿਲੇਗੀ।

 

Charanjit Singh ChanniCharanjit Singh Channi

 

ਵਿਦਿਆਰਥੀਆਂ ਨੂੰ ਵਜ਼ੀਫਾ ਤਾਂ ਹੀ ਦਿੱਤਾ ਜਾਵੇਗਾ, ਜੇਕਰ ਉਨ੍ਹਾਂ ਨੂੰ ਕੋਈ ਹੋਰ ਵਜ਼ੀਫਾ ਨਾ ਮਿਲਦਾ ਹੋਵੇ। ਜੇਕਰ ਵਿਦਿਆਰਥੀ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੀ ਕਿਸੇ ਸਕੀਮ ਅਧੀਨ ਕੋਈ ਵਜ਼ੀਫਾ ਪ੍ਰਾਪਤ ਕਰ ਰਿਹਾ ਹੋਵੇ ਅਤੇ ਇਸ ਨਵੀਂ ਸਕੀਮ ਅਧੀਨ ਮਿਲਣ ਵਾਲਾ ਲਾਭ ਉਸ ਨਾਲੋਂ ਵੱਧ ਬਣਦਾ ਹੋਵੇ ਤਾਂ ਉਸ ਨੂੰ ਇਸ ਨਵੀਂ ਸਕੀਮ ਅਧੀਨ ਮਿਲਣ ਵਾਲੇ ਵਜ਼ੀਫੇ ਅਤੇ ਪਹਿਲਾਂ ਮਿਲਦੇ ਵਜ਼ੀਫੇ ਦੇ ਅੰਤਰ ਵਾਲੀ ਰਾਸ਼ੀ ਹੀ ਅਦਾਇਗੀਯੋਗ ਹੋਵੇਗੀ।

ਬੁਲਾਰੇ ਨੇ ਦੱਸਿਆ ਕਿ ਇਹ ਵਿਵਸਥਾ ਤਾਂ ਹੀ ਲਾਗੂ ਹੋਵੇਗੀ, ਜੇਕਰ ਵਿਦਿਆਰਥੀ ਸਾਰੇ ਵਿਸ਼ਿਆਂ ਵਿਚ ਇਮਤਿਹਾਨ ਪਾਸ ਕਰਦਾ ਹੈ। ਜੇਕਰ ਕੋਈ ਵਿਦਿਆਰਥੀ ਇਸ ਤੱਥ ਦੇ ਬਾਵਜੂਦ ਕਿਸੇ ਵੀ ਵਿਸ਼ੇ ਦਾ ਇਮਤਿਹਾਨ ਪਾਸ ਨਹੀਂ ਕਰ ਪਾਉਂਦਾ, ਪਰ ਬਾਕੀ ਵਿਸ਼ਿਆਂ ਵਿਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ਉਤੇ ਉਹ ਵਜ਼ੀਫੇ ਦਾ ਪਾਤਰ ਬਣਦਾ ਹੈ ਤਾਂ ਵੀ ਉਸ ਨੂੰ ਵਜ਼ੀਫਾ ਸਕੀਮ ਲਈ ਵਿਚਾਰਿਆ ਨਹੀਂ ਜਾਵੇਗਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਹ ਸਕੀਮ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement