ਮੰਤਰੀ ਮੰਡਲ ਵੱਲੋਂ ਵਪਾਰੀਆਂ ਦੇ ਹਿੱਤ ਵਿਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਹਰੀ ਝੰਡੀ
Published : Dec 1, 2021, 5:59 pm IST
Updated : Dec 1, 2021, 5:59 pm IST
SHARE ARTICLE
Punjab Cabinet
Punjab Cabinet

ਵਾਧੂ ਮੰਗ ਦਾ 70 ਫੀਸਦੀ ਭਰਨ ਤੋਂ ਵੀ ਵਪਾਰੀਆਂ ਨੂੰ ਛੋਟ ਦਿੱਤੀ , ਹੁਣ ਸਿਰਫ 30 ਫੀਸਦੀ ਹਿੱਸਾ ਹੀ ਜਮ੍ਹਾਂ ਕਰਵਾਉਣਾ ਹੋਵੇਗਾ

ਚੰਡੀਗੜ੍ਹ: ਸੂਬਾ ਭਰ ਦੇ ਕਾਰੋਬਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਸਾਲ 2014-15 ਤੋਂ ਲੈ ਕੇ 2017-18 ਤੱਕ ਦੇ ਚਾਰ ਸਾਲਾਂ ਦੇ ‘ਸੀ’ ਫਾਰਮ ਨਾਲ ਸਬੰਧਤ ਕੇਸਾਂ ਵਿਚੋਂ ਲਗਪਗ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਕੈਟਾਗਰੀ ਅਧੀਨ ਹਰੇਕ ਸਾਲ ਹੁਣ ਸਿਰਫ 8500 ਦੇ ਲਗਪਗ ਕੇਸਾਂ ਦਾ ਹੀ ਮੁਲਾਂਕਣ ਹੋਵੇਗਾ। ਵਪਾਰੀਆਂ ਦੇ ਪੱਖੀ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ 200 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ।ਇਹ ਫੈਸਲੇ ਅੱਜ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Punjab Cabinet meeting will be held at Punjab Bhawan on MondayPunjab Cabinet meeting 

ਸੂਬੇ ਵਿਚ ਵਪਾਰਕ ਅਤੇ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਕਿਸੇ ਕੇਸ ਵਿਚ ਨਿਰਧਾਰਤ ਕੀਤੀ ਗਈ ਵਾਧੂ ਮੰਗ ਦਾ 70 ਫੀਸਦੀ ਹਿੱਸਾ ਭਰਨ ਤੋਂ ਛੋਟ ਦੇ ਦਿੱਤੀ ਹੈ ਅਤੇ ਵਪਾਰੀ ਨੂੰ ਹੁਣ ਵਾਧੂ ਮੰਗ ਦਾ 30 ਫੀਸਦੀ ਹੀ ਜਮ੍ਹਾਂ ਕਰਵਾਉਣਾ ਹੋਵੇਗਾ। ਇਸ ਫੈਸਲੇ ਨਾਲ ਖਜ਼ਾਨੇ ਉਤੇ ਲਗਪਗ 940 ਕਰੋੜ ਰੁਪਏ ਦਾ ਵਿੱਤੀ ਖਰਚਾ ਸਹਿਣ ਕਰਨਾ ਪਵੇਗਾ। ਇਸ ਦੇ ਨਾਲ ਉਨ੍ਹਾਂ ਨੂੰ ਹੁਣ ਵਾਧੂ ਮੰਗ ਦੇ 30 ਫੀਸਦੀ ਹਿੱਸੇ ਦੀ 20 ਫੀਸਦੀ ਰਾਸ਼ੀ ਭਰਨੀ ਹੋਵੇਗੀ ਅਤੇ ਬਾਕੀ ਦਾ 80 ਫੀਸਦੀ 31 ਮਾਰਚ, 2023 ਤੱਕ ਭਰਨਾ ਹੋਵੇਗਾ।

Punjab Cabinet MeetingPunjab Cabinet Meeting

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਹਾਲ ਹੀ ਵਿਚ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਾਰੋਬਾਰੀਆਂ ਦੇ ਹਿੱਤ ਵਿਚ ਕਈ ਅਹਿਮ ਫੈਸਲੇ ਲਏ ਹਨ। ਭਾਵੇਂ ਕਿ ਵੈਟ ਦੇ ਦੌਰ ਨੂੰ ਖਤਮ ਹੋਏ ਨੂੰ ਲਗਪਗ ਸਾਢੇ ਚਾਰ ਸਾਲ ਹੋ ਚੁੱਕੇ ਹਨ ਪਰ ਵਪਾਰੀਆਂ ਉਤੇ ਵੈਟ ਦੇ ਮੁਲਾਂਕਣ ਦਾ ਕਾਫੀ ਬੋਝ ਸੀ ਅਤੇ ‘ਸੀ’ ਫਾਰਮ ਆਦਿ ਨੂੰ ਮੁਹੱਈਆ ਕਰਵਾਉਣ ਵਿਚ ਵੀ ਕਾਫੀ ਦਿੱਕਤਾਂ ਆ ਰਹੀਆਂ ਸਨ।

Punjab Cabinet Punjab Cabinet

ਪੀ.ਐਸ.ਆਈ.ਡੀ.ਸੀਪੀ.ਐਫ.ਸੀ ਅਤੇ ਪੀ.ਏ.ਆਈ.ਸੀ. ਦੇ ਬਕਾਏ ਦੇ ਨਿਪਟਾਰੇ ਲਈ ਯਕਮੁਸ਼ਤ ਨਿਬੇੜਾ ਨੀਤੀ-2021 ਨੂੰ ਮਨਜ਼ੂਰੀ

ਉੱਦਮੀ ਅਤੇ ਕਰਜ਼ਦਾਰ ਕੰਪਨੀਆਂ ਦੇ ਉਦਯੋਗਪਤੀਆਂ ਨੂੰ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਕੇ ਸੂਬੇ ਵਿੱਚ ਉਦਯੋਗਾਂ ਦੀ ਪੁਨਰ ਸਥਾਪਤੀ ਅਤੇ ਬਹਾਲੀ ਲਈ ਮੰਤਰੀ ਮੰਡਲ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ (ਪੀ.ਐਸ.ਆਈ.ਡੀ.ਸੀ.), ਪੰਜਾਬ ਵਿੱਤ ਨਿਗਮ (ਪੀ.ਐਫ.ਸੀ.) ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਲਈ ਯਕਮੁਸ਼ਤ ਨਿਬੇੜਾ (ਓ.ਟੀ.ਐਸ.) ਨੀਤੀ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਉਹ ਇਸ ਨਵੀਂ ਨੀਤੀ ਰਾਹੀਂ ਆਪਣੇ ਬਕਾਏ ਦਾ ਨਿਪਟਾਰਾ ਕਰ ਸਕਣ। ਇਹ ਨੀਤੀ ਇਨ੍ਹਾਂ ਨਿਗਮਾਂ ਅਤੇ ਨਿੱਜੀ ਨਿਵੇਸ਼ਕਾਂ ਦਰਮਿਆਨ ਲੰਬੇ ਸਮੇਂ ਤੋਂ ਲਟਕਦੇ ਮੁਕੱਦਮੇ ਨੂੰ ਸੁਲਝਾਉਣ ਅਤੇ ਨਿਪਟਾਰੇ ਤੋਂ ਇਲਾਵਾ ਰਾਜ ਵਿੱਚ ਕਾਰੋਬਾਰ ਅਨੁਕੂਲ ਮਾਹੌਲ ਸਿਰਜਣ ਵਿੱਚ ਮਦਦ ਕਰੇਗੀ।

PUNJAB CABINET OKAYS PUNJAB STATE SAND AND GRAVEL MINING POLICYPunjab Cabinet

ਘੜੂੰਆਂਰਾਜਾਸਾਂਸੀ ਅਤੇ ਦੋਰਾਂਗਲਾ ਨੂੰ ਸਬ-ਤਹਿਸੀਲਾਂ ਵਜੋਂ ਅੱਪਗ੍ਰੇਡ ਕਰਨ ਨੂੰ ਹਰੀ ਝੰਡੀ

ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਨੇੜਲੇ ਖੇਤਰਾਂ ਵਿੱਚ ਸੁਚਾਰੂ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਘੜੂੰਆਂ (ਐਸ.ਏ.ਐਸ. ਨਗਰ), ਰਾਜਾਸਾਂਸੀ (ਅੰਮ੍ਰਿਤਸਰ) ਅਤੇ ਦੋਰਾਂਗਲਾ (ਗੁਰਦਾਸਪੁਰ) ਨੂੰ ਸਬ-ਤਹਿਸੀਲਾਂ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਘੜੂੰਆਂ ਨੂੰ ਸਬ-ਤਹਿਸੀਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਜਿਸ ਵਿੱਚ ਇੱਕ ਕਾਨੂੰਗੋ ਸਰਕਲ, 11 ਪਟਵਾਰ ਸਰਕਲ ਅਤੇ 36 ਪਿੰਡ ਹੋਣਗੇ, ਦੋਰਾਂਗਲਾ ਵਿੱਚ 2 ਕਾਨੂੰਗੋ ਸਰਕਲ, 16 ਪਟਵਾਰ ਸਰਕਲ ਅਤੇ 94 ਪਿੰਡ ਹੋਣਗੇ, ਜਦਕਿ ਰਾਜਾਸਾਂਸੀ ਵਿੱਚ 3 ਕਾਨੂੰਗੋ ਸਰਕਲ, 18 ਪਟਵਾਰ ਸਰਕਲ ਅਤੇ 4 ਪਿੰਡ ਸ਼ਾਮਲ ਹੋਣਗੇ।

ਲਖੀਮਪੁਰ ਖੀਰੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਕਾਰਜ-ਬਾਅਦ ਪ੍ਰਵਾਨਗੀ  

ਮੰਤਰੀ ਮੰਡਲ ਨੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ, ਜਿਨ੍ਹਾਂ ਦੀ 2 ਅਕਤੂਬਰ, 2021 ਨੂੰ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਵਿੱਚ ਵਾਪਰੀ ਮੰਦਭਾਗੀ ਘਟਨਾ ਵਿੱਚ ਮੌਤ ਹੋ ਗਈ ਸੀ, ਦੇ ਪਰਿਵਾਰਾਂ/ਕਾਨੂੰਨੀ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ `ਚੋਂ ਪਹਿਲਾਂ ਜਾਰੀ ਕੀਤੇ ਗਏ ਕੁੱਲ 2 ਕਰੋੜ ਰੁਪਏ ਵਿੱਚੋਂ 50-50 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement