ਕੈਪਟਨ ਸੂਬੇ ਦੇ ਦੇਣਦਾਰ, ਪੰਜਾਬ ਦੇ ਲੋਕ ਕੈਪਟਨ ਤੇ BJP ਨੂੰ 2022 ਵਿਚ ਸਬਕ ਸਿਖਾਉਣਗੇ: ਰਾਜਾ ਵੜਿੰਗ
Published : Dec 1, 2021, 6:12 pm IST
Updated : Dec 1, 2021, 6:12 pm IST
SHARE ARTICLE
Amarinder Singh Raja Warring
Amarinder Singh Raja Warring

ਘਨੌਰ ਵਿਖੇ 'ਖੁੱਲ੍ਹੀ ਚਰਚਾ ਵੜਿੰਗ ਦੇ ਸੰਗ' ਦਾ ਪਹਿਲਾ ਸੈਸ਼ਨ, ਪੰਜਾਬੀਆਂ ਨੇ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣ ਦਾ ਮਨ ਬਣਾਇਆ: ਰਾਜਾ ਵੜਿੰਗ

ਘਨੌਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਅਪਰਾਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਪਾਰਟੀ ਅਤੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦਾ ਦੇਣਦਾਰ ਹੈ ਅਤੇ ਲੋਕ ਆਗਾਮੀ ਚੋਣਾਂ ਵਿੱਚ ਕੈਪਟਨ ਅਤੇ ਭਾਜਪਾ ਦੋਵਾਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀਆਂ ਗਈਆਂ ਮਹਤਵਪੂਰਨ ਪਹਿਲਕਦਮੀਆਂ 'ਤੇ ਭਰੋਸਾ ਜਤਾਉਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਣ ਲਿਆ ਹੈ ਕਿ ਸੱਚੇ ਸਿਆਸੀ ਇਰਾਦੇ ਨਾਲ ਕੀ ਹਾਸਲ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੇ 2022 ਦੀਆਂ ਚੋਣਾਂ 'ਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। 

Amarinder Singh Raja WarringAmarinder Singh Raja Warring

ਸੂਬੇ ਵਿੱਚ ਕਾਂਗਰਸ ਤੋਂ ਬਿਨਾਂ ਕਿਸੇ ਹੋਰ ਪਾਰਟੀ ਦੇ ਸੱਤਾ ਵਿੱਚ ਆਉਣ ਲਈ ਸਾਰੀਆਂ ਵਿਰੋਧੀ ਧਿਰਾਂ ਦੇ ਦਾਅਵਿਆਂ ਨੂੰ ਨਕਾਰਦਿਆਂ  ਸ. ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ 'ਤੇ ਕੇਜਰੀਵਾਲ ਦੇ ਹੈਰਾਨ ਕਰਨ ਵਾਲੇ ਦੋਹਰੇ ਮਾਪਦੰਡਾਂ ਨੇ ਉਸ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ 3 ਕਾਲੇ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਪਾਸ ਕਰਕੇ ਸਾਡੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਪੰਜਾਬ ਵਾਸੀ ਕੇਜਰੀਵਾਲ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਇੱਥੇ ਘਨੌਰ ਬੱਸ ਸਟੈਂਡ ਦੇ ਨਵੀਨੀਕਰਨ ਸਬੰਧੀ ਕੰਮਾਂ ਦੀ ਸ਼ੁਰੂਆਤ ਕਰਨ ਉਪਰੰਤ 'ਖੁੱਲੀ ਚਰਚਾ ਵੜਿੰਗ ਸੰਗ' ਦੇ ਪਹਿਲੇ ਸੈਸ਼ਨ ਦੌਰਾਨ ਪਾਰਟੀ ਕਾਡਰ ਅਤੇ ਸਥਾਨਕ ਵਾਸੀਆਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਡੀ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਕੇ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।ਉਨ੍ਹਾਂ ਦੱਸਿਆ ਕਿ ਆਗਾਮੀ ਚੋਣਾਂ ਤੋਂ ਪਹਿਲਾਂ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਮੰਤਰੀਆਂ ਦੇ ਯੋਜਨਾਬੱਧ ਲੜੀਵਾਰ ਪਬਲਿਕ ਇੰਟਰੈਕਸ਼ਨ ਪ੍ਰੋਗਰਾਮ ਦਾ ਇਸ ਪਹਿਲੇ ਸੈਸ਼ਨ ਤਹਿਤ ਉਹ ਆਮ ਲੋਕਾਂ ਦੇ ਰੂਬਰੂ ਹੋ ਰਹੇ ਹਨ।

Raja Warring Launchers upgradation of Ghanaur bus stand Raja Warring Launchers upgradation of Ghanaur bus stand

ਸ. ਰਾਜਾ ਵੜਿੰਗ ਨੇ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ, ਜਿਸ ਨੇ ਸੱਤਾ ਵਿੱਚ ਆਉਣ ਦੇ 15 ਦਿਨਾਂ ਦੇ ਅੰਦਰ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦਾ ਖੁੱਲ੍ਹੇਆਮ ਵਾਅਦਾ ਕੀਤਾ ਸੀ ਅਤੇ ਫਿਰ ਇੱਕ ਬੇਸ਼ਰਮੀ ਭਰੇ ਢੰਗ ਨਾਲ ਅਖਬਾਰ ਵਿੱਚ ਮੁਆਫੀਨਾਮਾ ਛਪਵਾ ਕੇ ਮੁਆਫ਼ੀ ਮੰਗੀ।  ਪੰਜਾਬ ਨੂੰ ਬਰਬਾਦ ਕਰਨ ਲਈ ਬਾਦਲਾਂ ਨਾਲ ਅਪਰਾਧਿਕ ਤੌਰ 'ਤੇ ਮਿਲੀਭੁਗਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨਾਲ ਗ਼ੈਰ-ਕਾਨੂੰਨੀ ਸਮਝੌਤਾ ਕਰਕੇ ਸਾਢੇ 4 ਸਾਲ ਦਾ ਕੀਮਤੀ ਸਮਾਂ ਬਰਬਾਦ ਕਰ ਦਿਤਾ ਗਿਆ, ਜਿਸ ਦਾ ਲੋਕ ਹਿਸਾਬ ਜਰੂਰ ਲੈਣਗੇ।

Raja Warring Launchers upgradation of Ghanaur bus stand Raja Warring Launchers upgradation of Ghanaur bus stand

ਪਾਰਟੀ ਕਾਡਰ ਨੂੰ ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਮਰਕੱਸੇ ਕਰ ਲੈਣ ਦਾ ਸੱਦਾ ਦਿੰਦਿਆਂ ਵੜਿੰਗ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਟੀਮ ਪੰਜਾਬ ਨੂੰ ਬੇਮਿਸਾਲ ਖੁਸ਼ਹਾਲੀ ਅਤੇ ਵਿਕਾਸ ਦੇ ਰਾਹ ਵੱਲ ਲੈ ਕੇ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਇੰਟਰੈਕਸ਼ਨ ਪ੍ਰੋਗਰਾਮ ਤਹਿਤ ਕੱਲ੍ਹ ਨੂੰ ਖਰੜ, ਰਾਏਕੋਟ ਅਤੇ ਸਾਹਨੇਵਾਲ ਦੇ ਤਿੰਨ ਸਥਾਨਾਂ 'ਤੇ ਜਾਣਗੇ।ਵੱਖ-ਵੱਖ ਮਾਫੀਆ ਰਾਹੀਂ ਪੰਜਾਬ ਨੂੰ ਲੁੱਟਣ ਲਈ ਬਾਦਲਾਂ 'ਤੇ ਵਰ੍ਹਦਿਆਂ ਸ. ਵੜਿੰਗ ਨੇ ਕਿਹਾ ਕਿ ਟੈਕਸ ਚੋਰੀ ਕਰਕੇ ਸੂਬੇ ਦੇ ਉੱਜਵਲ ਭਵਿੱਖ ਨੂੰ ਬਰਬਾਦ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਉਹ ਕਿਸੇ ਤੋਂ ਨਹੀਂ ਡਰਦੇ।

Amarinder Singh Raja WarringAmarinder Singh Raja Warring

ਵੜਿੰਗ ਨੇ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਜਾਂ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਜੰਗ ਦੇ ਨਤੀਜੇ ਬਾਰੇ ਸੋਚਿਆ ਹੁੰਦਾ ਤਾਂ ਅਸੀਂ ਇੱਕ ਮਹਾਨ ਦੇਸ਼ ਨਹੀਂ ਬਣਾ ਸਕਣਾ ਸੀ, ਵੜਿੰਗ ਨੇ ਕਿਹਾ ਕਿ ਇਨ੍ਹਾਂ ਸਾਰੇ ਮਹਾਨ ਸ਼ਹੀਦਾਂ ਦੇ ਨਾਮ ਵਿਸ਼ਵ ਭਰ ਵਿੱਚ ਹਰ ਥਾਂ ਸ਼ਰਧਾ ਅਤੇ ਸਤਿਕਾਰ ਨਾਲ ਲਏ ਜਾਂਦੇ  ਹਨ। ਉਨ੍ਹਾਂ ਕਿਹਾਕਿ  ਭਾਵੇਂ ਬਾਦਲ ਸਭ ਤੋਂ ਅਮੀਰ ਸਿੱਖ ਪਰਿਵਾਰ ਹਨ, ਪਰ ਪੰਜਾਬ ਤੋਂ ਬਾਹਰ ਕਿੰਨੇ ਲੋਕ ਉਨ੍ਹਾਂ ਨੂੰ ਜਾਣਦੇ ਹਨ ? ਵੜਿੰਗ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਖੇਤੀ ਦੀ ਆਤਮਾ ਦਾ ਕਤਲ ਕਰਨ ਦਾ ਦੋਸ਼ੀ ਠਹਿਰਾਉਂਦਿਆਂ ਕਿਹਾਕਿ ਇਹ ਲੋਕ ਬੇਸ਼ਰਮੀ ਨਾਲ ਆਪਣੇ ਆਪ ਨੂੰ ਕਿਸਾਨੀ ਤੇ ਖੇਤੀ ਦੇ ਰਖਵਾਲੇ ਹੋਣ ਦਾ ਦਾਅਵਾ ਕਿਹੜੇ ਮੂੰਹ ਨਾਲ ਕਰਦੇ ਹਨ।

Amarinder Singh Raja WarringAmarinder Singh Raja Warring

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਰਾਜ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸਾਡੀ ਸਮੂਹਿਕ ਵਚਨਬੱਧਤਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ  ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹੇਠਲੇ ਪੱਧਰ ਤੱਕ ਸਰਗਰਮੀ ਨਾਲ ਲਿਜਾਣ ਦੀ ਅਪੀਲ ਕੀਤੀ। ਦਸਣਾ ਬਣਦਾ ਹੈ ਕਿ ਸ. ਰਾਜਾ ਵੜਿੰਗ, ਜੋ ਰਾਜ ਦੇ ਟਰਾਂਸਪੋਰਟ ਵਿਭਾਗ ਦੀ ਵਿੱਤੀ ਪੁਨਰ ਸੁਰਜੀਤੀ ਨੂੰ ਯਕੀਨੀ ਬਣਾਉਣ ਲਈ ਮਿਸ਼ਨ ਮੋਡ 'ਤੇ ਹਨ, ਨੇ 29 ਸਤੰਬਰ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਨੇ ਆਪਣੇ ਅਧੀਨ ਪਿਛਲੇ ਦੋ ਮਹੀਨਿਆਂ ਦੌਰਾਨ ਟਰਾਂਸਪੋਰਟ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਆਪਣੇ ਨਿੱਜੀ ਮੁਫ਼ਾਦਾਂ ਲਈ ਸੂਬੇ ਨੂੰ ਲੁੱਟਣ ਵਾਲੇ ਬਾਦਲਾਂ ਸਮੇਤ ਟੈਕਸ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਕਰਕੇ ਹੀ ਵਿਭਾਗ ਦੇ ਮਾਲੀਏ ਵਿੱਚ ਰੋਜ਼ਾਨਾ 1 ਕਰੋੜ ਰੁਪਏ ਦਾ ਵਾਧਾ ਸੰਭਵ ਹੋਇਆ ਹੈ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement