
21 ਅਕਤੂਬਰ ਨੂੰ ਪਿੰਡ ਦੇ ਕਿਸਾਨ ਜਥੇ ਨਾਲ ਦਿੱਲੀ ਦੀਆਂ ਬਰੂਹਾਂ ’ਤੇ ਆਪਣੀ ਪਤਨੀ ਸਮੇਤ ਪਹੁੰਚੇ ਸਨ।
ਸ਼ੇਰਪੁਰ (ਅਬਦੁਲ ਗੁਫਾਰ): ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ’ਤੇ ਗਏ ਸ਼ੇਰਪੁਰ ਬਲਾਕ ਦੇ ਨੇੜਲੇ ਪਿੰਡ ਗੋਬਿੰਦਪੁਰਾ ਦੇ ਕਿਸਾਨ ਚਰਨ ਸਿੰਘ (67) ਪੁੱਤਰ ਸੁਰਜੀਤ ਸਿੰਘ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 21 ਅਕਤੂਬਰ ਨੂੰ ਪਿੰਡ ਦੇ ਕਿਸਾਨ ਜਥੇ ਨਾਲ ਦਿੱਲੀ ਦੀਆਂ ਬਰੂਹਾਂ ’ਤੇ ਆਪਣੀ ਪਤਨੀ ਸਮੇਤ ਪਹੁੰਚੇ ਸਨ।
Farmer Death
ਪਿਛਲੇ ਹਫਤੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
Farmers Protest
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਗੋਬਿੰਦਪੁਰਾ ਦੇ ਪ੍ਰਧਾਨ ਹਰਬੰਸ ਸਿੰਘ ਸਿੱਧੂ, ਭਲਵਿੰਦਰ ਸਿੰਘ, ਜਸਪਾਲ ਸਿੰਘ ਬੜਿੰਗ, ਜਗਦੀਸ਼ ਸਿੰਘ ਬੜਿੰਗ, ਨੰਬਰਦਾਰ ਸੁਖਦੇਵ ਸਿੰਘ, ਦਵਿੰਦਰ ਸਿੰਘ, ਹਰਦੀਪ ਸਿੰਘ, ਜਸਦੇਵ ਸਿੰਘ ਅੱਤਰੀ ਆਦਿ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਚਰਨ ਸਿੰਘ ਬੇਜ਼ਮੀਨੇ ਕਿਸਾਨ ਪਰਿਵਾਰ ਨਾਲ ਸਬੰਧਿਤ ਸਨ ਪਰ ਉਨ੍ਹਾਂ ਦੀ ਜ਼ਮੀਰ ਜਾਗਦੀ ਸੀ,
Farmer Death
ਜਿਸ ਕਾਰਨ ਉਹ ਸਾਥੀ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਸ਼ਹੀਦ ਹੋਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਜਾਵੇ ਅਤੇ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।