ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਨੂੰ ਜਵਾਬ, ‘‘ਦਿੱਲੀ ਦਾ ਸਿੱਖਿਆ ਮਾਡਲ ਸਿਰਫ਼ ਪਾਣੀ ਦਾ ਬੁਲਬੁਲਾ’’
Published : Dec 1, 2021, 7:20 pm IST
Updated : Dec 1, 2021, 7:20 pm IST
SHARE ARTICLE
Pargat Singh
Pargat Singh

PGI ਸਕੋਰ ਵਿੱਚ ਪੰਜਾਬ ਤੇ ਦਿੱਲੀ ਦੀ ਦਰਜਾਬੰਦੀ ਨੇ `ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ’

 

ਚੰਡੀਗੜ੍ਹ: ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ਼ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਆਸਾਮੀਆਂ ਖਾਲੀ ਕਿਉਂ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪ੍ਰਿੰਸੀਪਲ ਦੀਆਂ ਆਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀਚਿੰਗ ਸਟਾਫ ਦੀਆਂ ਅਸਾਮੀਆਂ ਖਾਲੀ ਹਨ?

 

Pargat SinghPargat Singh

 

ਇੱਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਮਾਡਲ ਨੂੰ ਪਾਣੀ ਦਾ ਬੁਲਬੁਲਾ ਦੱਸਦਿਆਂ ਆਖਿਆ ਕਿ ਸਰਹੱਦੀ ਸੂਬੇ ਪੰਜਾਬ ਦਾ ਕੌਮੀ ਰਾਜਧਾਨੀ ਦਿੱਲੀ ਨਾਲ ਮੁਕਾਬਲਾ ਹੀ ਗਲਤ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਪੇਂਡੂ ਸੂਬਾ ਹੈ। ਦਿੱਲੀ ਇੱਕ ਮਿਊਂਸਿਪਲਟੀ ਸ਼ਹਿਰ ਹੈ। ਪਿੰਡਾਂ ਖਾਸ ਕਰਕੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਮਿਆਰੀ ਸਿੱਖਿਆ ਪਹੁੰਚਾਉਣਾ ਹਮੇਸ਼ਾ ਇੱਕ ਚੁਣੌਤੀ ਰਿਹਾ ਹੈ। ਦੋਵਾਂ ਦਾ ਮੁਕਾਬਲਾ ਹੀ ਤਰਕਸੰਗਤ ਨਹੀਂ। ਪੰਜਾਬ ਦਾ ਮੁਕਾਬਲਾ ਹਰਿਆਣਾ ਅਤੇ ਰਾਜਸਥਾਨ ਆਦਿ ਸੂਬਿਆਂ ਨਾਲ ਕਰਨਾ ਬਣਦਾ ਹੈ। ਫੇਰ ਵੀ ਦਿੱਲੀ ਦੇ ਸਿੱਖਿਆ ਮੰਤਰੀ ਮਾਪਦੰਡਾਂ ਅਨੁਸਾਰ ਮੰਗੀ ਸੂਚੀ ਨੂੰ ਜਨਤਕ ਨਾ ਕਰਕੇ ਕੀ ਲੁਕਾਉਣਾ ਚਾਹੁੰਦੇ ਹਨ?

 

Pargat SinghPargat Singh

 

ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹੁਰੀਂ ਲਗਾਤਾਰ ਪੰਜਾਬ ਦੇ ਸਰਕਾਰੀ ਸਿੱਖਿਆ ਸਿਸਟਮ ਨੂੰ ਭੰਡ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੇ ਸਿੱਖਿਆ ਮੰਤਰੀ ਵੱਲੋਂ ਜਿਸ ਤਰੀਕੇ ਨਾਲ ਇਕ ਸਕੂਲ ਅੰਦਰ ਦਾਖਲ ਹੋ ਕੇ ਸਟੋਰ ਰੂਮ ਨੂੰ ਦਿਖਾ ਕੇ ਰਾਜਸੀ ਰੋਟੀਆਂ ਸੇਕਣ ਦੀ ਕੋਝੀ ਸਾਜਿਸ਼ ਰਚੀ ਗਈ, ਉਸ ਦੀ ਉਹ ਆਸ ਨਹੀਂ ਕਰਦੇ ਸਨ। ਉਹ ਤਾਂ ਇਕ ਸਿਹਤਮੰਦ ਬਹਿਸ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਮੌਕੇ ਆਪ ਆਗੂਆਂ ਦੇ ਹਜ਼ੂਮ ਨੇ ਅੱਜ ਸਕੂਲੀ ਬੱਚਿਆਂ ਦੀ ਸਿਹਤ ਨੂੰ ਖਤਰੇ ਵਿੱਚ ਪਾ ਦਿੱਤਾ ਜਿਸ ਨੂੰ ਭਵਿੱਖ ਵਿੱਚ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

 

Pargat SinghPargat Singh

 

ਪਰਗਟ ਸਿੰਘ ਨੇ ਕਿਹਾ ਕਿ ਪਿਛਲੇ 5 ਸਾਲਾਂ ਦੀਆਂ ਪੰਜਾਬ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਕਰੀਬ 13000 ਸਕੂਲਾਂ ਵਿੱਚ 41000 ਕਮਰੇ ਸਮਾਰਟ ਕਲਾਸ ਰੂਮ ਬਣ ਚੁੱਕੇ ਹਨ। ਇਸ ਦੇ ਮੁਕਾਬਲੇ ਦਿੱਲੀ ਦੇ ਕੁੱਲ ਸਕੂਲ ਹੀ 1000 ਹਨ। ਪੰਜਾਬ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ 24:1 ਹੈ, ਜਦੋਂ ਕਿ ਇਸ ਦੇ ਮੁਕਾਬਲੇ ਦਿੱਲੀ ਦਾ ਅਨੁਪਾਤ 35:1 ਦਾ ਹੈ। ਪੰਜਾਬ ਵਿੱਚ ਸਿਰਫ਼ 4 ਫੀਸਦੀ ਸਕੂਲਾਂ ਵਿੱਚ ਆਰ.ਟੀ.ਈ. ਦੇ ਸਿਫ਼ਾਰਸ਼ਾਂ ਦੇ ਅਨੁਪਾਤ ਤੋਂ ਘੱਟ ਅਧਿਆਪਕ ਹਨ, ਜਦੋਂ ਕਿ ਦਿੱਲੀ ਵਿੱਚ ਇਹ ਸੰਖਿਆ 15 ਫੀਸਦੀ ਹੈ।

 

 

Pargat SinghPargat Singh

 

ਪਰਗਟ ਸਿੰਘ ਨੇ ਆਖਿਆ ਕਿ ਪੰਜਾਬ ਵਿੱਚ ਪਿਛਲੇ 3 ਸਾਲਾਂ ਵਿੱਚ ਲਗਾਤਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸੰਖਿਆ ਵਿੱਚ ਰਿਕਾਰਡ ਤੋੜ ਵਾਧਾ (ਕ੍ਰਮਵਾਰ 5 ਫੀਸਦੀ, 14 ਫੀਸਦੀ ਅਤੇ 14 ਫੀਸਦੀ) ਹੋਇਆ ਹੈ, ਜੋ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਵਾਧਾ ਹੈ। ਬੱਚਿਆਂ ਦੀ ਵੱਧ ਰਹੀ ਤਾਦਾਦ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ  ਦਸਵੀਂ ਅਤੇ ਬਾਰ੍ਹਵੀਂ ਦੇ ਬੱਚਿਆਂ ਦਾ ਨਤੀਜਾ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਬਿਹਤਰ ਆ ਰਿਹਾ ਹੈ। 

 

Pargat SinghPargat Singh

 

ਤਰਨ ਤਾਰਨ ਵਰਗੇ ਸਰਹੱਦੀ ਜ਼ਿਲ੍ਹੇ ਵਾਸਤੇ ਵੱਖਰਾ ਕਾਡਰ ਬਣਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਸਕੂਲਾਂ ਨੂੰ ਪੂਰਾ ਸਟਾਫ਼ ਦਿੱਤਾ ਗਿਆ ਹੈ। ਪੰਜਾਬ ਭਾਰਤ ਦਾ ਇਕੱਲਾ ਸੂਬਾ ਹੈ, ਜਿਸ ਨੇ ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ। ਪੰਜਾਬ ਨੇ ਪਿਛਲੇ 4 ਸਾਲ ਵਿੱਚ 9000 ਦੇ ਕਰੀਬ ਨਵੇਂ ਅਧਿਆਪਕ ਭਰਤੀ ਕੀਤੇ ਹਨ ਅਤੇ ਦਸੰਬਰ ਅੰਤ ਤੱਕ ਇਹ ਭਰਤੀ 20000 ਹੋ ਜਾਵੇਗੀ ।

 

 

Pargat SinghPargat Singh

ਪੰਜਾਬ ਦੇ ਅਧਿਆਪਕਾਂ ਦੀ ਸਿੱਖਿਆ ਦੀ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਅਧਿਆਪਕਾਂ ਨੂੰ ਸਿਖਲਾਈ ਵਾਸਤੇ ਇੰਡੀਅਨ ਸਕੂਲ ਆਫ ਬਿਜ਼ਨਸ ਅਤੇ ਕੈਨੇਡਾ ਭੇਜਿਆ ਹੈ। ਪੰਜਾਬ ਵਿੱਚ ਅਧਿਆਪਕਾਂ ਦੀਆਂ ਬਦਲੀਆਂ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਅਤੇ ਆਨਲਾਈਨ ਤਰੀਕੇ ਨਾਲ ਹੋਈਆਂ। ਕਰੀਬ 29000 ਅਧਿਆਪਕਾਂ ਦੀਆਂ ਬਦਲੀਆਂ ਘਰ ਬੈਠੇ ਹੀ ਹੋਈਆਂ। ਪ੍ਰਸ਼ਾਸਕੀ ਸੁਧਾਰ ਵਿੱਚ ਬਹੁਤ ਸਾਰੀਆਂ ਸਹੂਲਤਾਂ ਜਿਵੇਂ ਛੁੱਟੀ ਲਈ ਬਿਨੈ ਪੱਤਰ, ਸਰਟੀਫਿਕੇਟ ਆਦਿ ਪੂਰੀ ਤਰ੍ਹਾਂ ਨਾਲ ਆਨਲਾਈਨ ਹਨ। ਇਨ੍ਹਾਂ ਸਾਰੇ ਸੁਧਾਰਾਂ ਕਾਰਨ ਹੀ ਪੰਜਾਬ ਕੌਮੀ ਦਰਜਾਬੰਦੀ (ਪੀ.ਜੀ.ਆਈ.) ਵਿੱਚ 2021 ਵਿੱਚ ਪਹਿਲੇ ਨੰਬਰ ਉਤੇ ਆਇਆ ਹੈ, ਜਦੋਂ ਕਿ ਦਿੱਲੀ ਛੇਵੇਂ ਨੰਬਰ ਉਤੇ ਹੈ। ਇਸ ਤੋਂ ਪਹਿਲੇ ਸਰਵੇਖਣ ਵਿੱਚ ਪੰਜਾਬ 13ਵੇਂ ਨੰਬਰ ਉਤੇ ਸੀ, ਜਦੋਂ ਕਿ ਦਿੱਲੀ ਚੌਥੇ ਨੰਬਰ ਉਤੇ ਸੀ।

 

 

Pargat SinghPargat Singh

 

ਪਰਗਟ ਸਿੰਘ ਨੇ ਆਖਿਆ ਕਿ ਦਿੱਲੀ ਨਾਲ ਜੇ ਮੁਕਾਬਲਾ ਕਰਨਾ ਹੀ ਹੈ ਤਾਂ ਪੰਜਾਬ ਦੇ ਪਿਛਲੇ ਪੰਜ ਸਾਲਾਂ ਅਤੇ ਦਿੱਲੀ ਦੇ ਪਿਛਲੇ 8 ਸਾਲਾਂ ਦੇ ਸਮੇਂ ਵਿੱਚ ਹੋਏ ਸਿੱਖਿਆ ਸੁਧਾਰਾਂ ਵਿਚਕਾਰ ਮੁਕਾਬਲਾ ਕਰਨਾ ਬਣਦਾ ਹੈ। ਪਿਛਲੇ ਪੰਜ ਸਾਲ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਪ੍ਰਾਈਵੇਟ ਸਕੂਲਾਂ ਵਿਚਕਾਰ ਮੁਕਾਬਲਾ ਕਰਨਾ ਬਣਦਾ ਹੈ।ਪੰਜਾਬ ਅਤੇ ਦਿੱਲੀ ਦੇ ਹਾਲਾਤ ਵੱਖੋ-ਵੱਖਰੇ ਹਨ। ਪੰਜਾਬ ਕੋਲ ਅਮਨ ਕਾਨੂੰਨ, ਖੇਤੀਬਾੜੀ, ਉਦਯੋਗ, ਸ਼ਹਿਰੀ ਅਤੇ ਪੇਂਡੂ ਵਿਕਾਸ ਵਰਗੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਹਨ ਜਦੋਂ ਕਿ ਦਿੱਲੀ ਕੋਲ ਸਿਰਫ ਸਿੱਖਿਆ ਅਤੇ ਸਿਹਤ ਹੀ ਹੈ।

Pargat SinghPargat Singh

 

ਸਿੱਖਿਆ ਮੰਤਰੀ ਨੇ ਆਖਿਆ ਕਿ ਦਿੱਲੀ ਇੱਕ ਮਾਲੀਆ ਸਰਪਲਸ ਸਟੇਟ ਹੈ, ਜਿਸ ਨੂੰ ਅਮਨ ਕਾਨੂੰਨ, ਖੇਤੀਬਾੜੀ ਆਦਿ ਉਤੇ ਕੋਈ ਖਰਚਾ ਨਹੀਂ ਕਰਨਾ ਪੈਂਦਾ। ਉੱਥੋਂ ਦੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਕੇਂਦਰ ਸਰਕਾਰ ਦਿੰਦੀ ਹੈ। ਪੰਜਾਬ ਸਿਰ 2.75 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਪੰਜਾਬ ਵਿੱਚ ਕਰੀਬ 20,000 ਦੇ ਕਰੀਬ ਸਕੂਲ ਹਨ, ਜਦੋਂ ਕਿ ਦਿੱਲੀ ਵਿੱਚ ਕਰੀਬ 1000 ਸਕੂਲ ਹਨ। ਪੰਜਾਬ ਵਰਗੇ ਸੂਬੇ ਜਿਸ ਦੀ ਬਹੁਗਿਣਤੀ ਵਸੋਂ ਪੇਂਡੂ ਹੈ, ਵਿੱਚ ਲੋਕਾਂ ਤੱਕ ਮਿਆਰੀ ਸਿੱਖਿਆ ਲੈ ਕੇ ਜਾਣਾ ਵੱਡਾ ਚੁਣੌਤੀ ਹੈ। ਦੂਰ-ਦੁਰੇਡੇ ,ਪਿੰਡਾਂ-ਢਾਣੀਆਂ, ਸਰਹੱਦ, ਦਰਿਆਵਾਂ ਦੇ ਪਾਰ, ਨੀਮ ਪਹਾੜੀ, ਕੰਢੀ ਦੇ ਇਲਾਕੇ ਵਿੱਚ ਬੱਚਿਆਂ ਨੂੰ ਪੜ੍ਹਾਉਣਾ, ਉਨ੍ਹਾਂ ਨੂੰ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ, ਅਧਿਆਪਕਾਂ ਨੂੰ ਤਾਇਨਾਤ ਕਰਨਾ ਅਤੇ ਉਨ੍ਹਾਂ ਉਤੇ ਨਿਗਰਾਨੀ ਕਰਨਾ ਕਾਫੀ ਮੁਸ਼ਕਲ ਕੰਮ ਹੁੰਦਾ ਹੈ। ਇਸ ਦੇ ਮੁਕਾਬਲੇ ਦਿੱਲੀ ਵਰਗੇ ਵੱਡੇ ਸ਼ਹਿਰਾਂ ਵਿੱਚ ਸਿੱਖਿਆ ਮੁਹੱਈਆ ਕਰਨਾ ਕਿਤੇ ਸੌਖਾ ਹੈ।

ਪਰਗਟ ਸਿੰਘ ਵੱਲੋਂ ਕੇਜਰੀਵਾਲ ਤੇ ਸਿਸੋਦੀਆ ਨੂੰ ਪੁੱਛੇ ਗਏ ਸਵਾਲ
ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਸ਼ੀਲਾ ਦੀਕਸ਼ਤ ਅਤੇ ਕੇਜਰੀਵਾਲ ਦੇ ਸਮੇਂ ਵਿੱਚ ਦਿੱਲੀ ਦੀ ਸਿੱਖਿਆ ਦਾ ਕੀ ਮੁਕਾਬਲਾ ਸੀ? ਜੇ ਦਿੱਲੀ ਮਾਡਲ ਇੰਨਾ ਵਧੀਆ ਹੈ ਤਾਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟ ਕਿਉਂ ਰਹੀ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੱਧ ਕਿਉਂ ਰਹੀ ਹੈ? ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦਸਵੀਂ ਦਾ ਨਤੀਜਾ ਸ਼ੀਲਾ ਦੀਕਸ਼ਿਤ ਦੀ ਸਰਕਾਰ ਨਾਲੋਂ ਮਾੜਾ ਕਿਉਂ ਆਉਂਦਾ ਹੈ? ਦਿੱਲੀ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਕਿੰਨੇ ਨਵੇਂ ਸਰਕਾਰੀ ਸਕੂਲ ਖੋਲ੍ਹੇ ਹਨ ਕਿਉਂਕਿ ਉਹ ਦਿੱਲੀ ਤਾਂ 500 ਨਵੇਂ ਸਰਕਾਰੀ ਖੋਲ੍ਹਣ ਦੀ ਗੱਲ ਕਰਦੇ ਹੁੰਦੇ ਸਨ? ਪੰਜਾਬ ਵਿੱਚ ਸਾਰੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਦੱਸਣਗੇ ਕਿ ਦਿੱਲੀ ਵਿੱਚ 22 ਹਜ਼ਾਰ ਤੋਂ ਵੱਧ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਦੋਂ ਪੱਕਾ ਕਰਨਗੇ?

ਦਿੱਲੀ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ 42 ਫੀਸਦੀ ਪੱਕੀਆਂ ਪੋਸਟਾਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਦਾ ਅਨੁਪਾਤ (35:1) ਇੰਨਾ ਘੱਟ ਕਿਉਂ ਹੈ? ਦਿੱਲੀ ਵਿੱਚ ਜਦੋਂ ਆਪ ਸਰਕਾਰ ਬਣੀ ਹੈ, ਉਸ ਨੇ ਇੱਕ ਵੀ ਨਵਾਂ ਅਧਿਆਪਕ ਕਿਉਂ ਭਰਤੀ ਨਹੀਂ ਕੀਤਾ? ਦਿੱਲੀ ਨੇ ਕਿੰਨੇ ਸਰਵ ਸਿੱਖਿਆ ਅਭਿਆਨ ਵਾਲੇ ਅਧਿਆਪਕ ਪੱਕੇ ਕੀਤੇ ਹਨ? ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪ੍ਰਿੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀਚਿੰਗ ਸਟਾਫ਼ ਦੀਆਂ ਆਸਾਮੀਆਂ ਖਾਲੀ ਹਨ ? ਦਿੱਲੀ ਦੀ ਆਨਲਾਈਨ ਤਬਾਦਲਾ ਨੀਤੀ ਕੀ ਹੈ ਅਤੇ ਉਸ ਦੇ ਅਧੀਨ ਕਿੰਨੇ ਅਧਿਆਪਕਾਂ ਨੇ ਫਾਇਦਾ ਲਿਆ ਹੈ?

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement