
''ਜੇਕਰ ਹਾਈਕਮਾਨ ਪੰਜਾਬ ਮਾਡਲ ਨੂੰ ਲਾਗੂ ਨਹੀਂ ਕਰਦੀ ਤਾਂ ਨਹੀਂ ਲੜਾਂਗਾ ਚੋਣਾਂ''
ਲੁਧਿਆਣਾ ਵਿਖੇ ਵਪਾਰੀਆਂ ਨਾਲ ਮਿਲਣੀ ਦੌਰਾਨ ਕਿਹਾ -ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਸਹੀ ਢੰਗ ਨਾਲ ਨਹੀਂ ਹੋਇਆ ਕੰਮ
ਲੁਧਿਆਣਾ : ਪੰਜਾਬ ਵਿਚ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ 2022 ਵਿਚ ਜਿਵੇਂ ਜਿਵੇਂ ਸਮਾਂ ਘੱਟਦਾ ਜਾ ਰਿਹਾ ਹੈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਆਪਣੀ ਪਾਰਟੀ ਪ੍ਰਤੀ ਰੁਖ਼ ਵੀ ਸਖ਼ਤ ਹੁੰਦਾ ਜਾ ਰਿਹਾ ਹੈ।
Rahul and Priyanka Gandhi
ਬੀਤੇ ਦਿਨ ਲੁਧਿਆਣਾ ਵਿਖੇ ਵਪਾਰੀਆਂ ਨਾਲ ਮਿਲਣੀ ਦੌਰਾਨ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਸਪਸ਼ਟ ਕਹਿ ਦਿਤਾ ਹੈ ਕਿ ਜੇਕਰ ਹਾਈਕਮਾਨ ਉਸਦੇ ਪੰਜਾਬ ਮਾਡਲ ਨੂੰ ਲਾਗੂ ਨਹੀਂ ਕਰਦੀ ਤਾਂ ਉਹ ਚੋਣਾਂ ਨਹੀਂ ਲੜੇਗਾ। ਇੰਨਾ ਹੀ ਨਹੀਂ ਉਨ੍ਹਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਕਿਸੇ ਗੱਲ ਲਈ ਜਿੰਮੇਵਾਰ ਨਹੀਂ ਹੋਵੇਗਾ।
navjot singh sidhu
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਆਪਣੀ ਸਰਕਾਰ ਨੂੰ ਨਸ਼ਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਰਿਪੋਰਟ ਜਨਤਕ ਨਾ ਕਰਨ ਤੇ ਮਰਨ ਵਰਤ ਦੀ ਧਮਕੀ ਦੇ ਚੁੱਕੇ ਹਨ। ਇੰਨਾ ਹੀ ਨਹੀਂ ਸਗੋਂ ਸਿੱਧੂ ਨੇ ਕਾਰੋਬਾਰੀਆਂ ਨੂੰ ਦੱਸਿਆ ਕਿ ਉਸਦੇ ਪੰਜਾਬ ਮਾਡਲ ਰਾਹੀਂ ਹੀ ਸੂਬਾ ਦੇ ਵਿਕਾਸ ਦਾ ਰਾਹ ਖੁੱਲ ਸਕਦਾ ਤੇ ਆਤਮ ਨਿਰਭਰ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਦਸ ਸਾਲਾਂ ਵਿੱਚ ਪੰਜਾਬ ਵਿੱਚ ਨਿਵੇਸ਼ ਦੇ ਵੱਡੇ-ਵੱਡੇ ਦਾਅਵਾ ਕੀਤੇ ਪਰ ਇੱਕ ਵੀ ਨਿਵੇਸ਼ ਨਹੀਂ ਹੋਇਆ।
Navjot Singh Sidhu
2015 ਦੇ ਨਿਵੇਸ਼ ਸੰਮੇਲਨ ਵਿੱਚ 1 ਲੱਖ 20 ਹਜ਼ਾਰ ਕਰੋੜ ਰੁਪਏ ਦਾ ਵਾਅਦਾ ਕੀਤਾ ਗਿਆ ਸੀ ਪਰ ਸਿਰਫ਼ 6 ਹਜ਼ਾਰ ਕਰੋੜ ਰੁਪਏ ਹੀ ਆ ਸਕੇ। ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਇਹ ਕੰਮ ਸਹੀ ਢੰਗ ਨਾਲ ਨਹੀਂ ਹੋਇਆ।
Charanjit Singh Channi
ਸਿੰਗਲ ਵਿੰਡੋ ਰਾਹੀਂ ਮੁੱਖ ਮੰਤਰੀਆਂ ਨੇ ਸਾਰੇ ਵਿਭਾਗ ਆਪਣੇ ਹੱਥਾਂ ਵਿੱਚ ਰੱਖੇ ਸਨ, ਜਿਨ੍ਹਾਂ ਨੂੰ ਹੁਣ ਬਦਲਿਆ ਜਾਵੇਗਾ। ਸਿੱਧੂ ਨੇ ਵਪਾਰੀਆਂ ਨੂੰ ਵਾਰ-ਵਾਰ ਕਿਹਾ ਕਿ ਉਹ ਪੰਜਾਬ ਮਾਡਲ ਨੂੰ ਸੂਬੇ ਵਿੱਚ ਲਾਗੂ ਕਰਨਗੇ ਅਤੇ ਹਾਈਕਮਾਨ ਤੋਂ ਇਸ ਦੀ ਪ੍ਰਵਾਨਗੀ ਲੈਣਗੇ।