ਰਾਜਾ ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
Published : Dec 1, 2021, 5:27 pm IST
Updated : Dec 1, 2021, 5:27 pm IST
SHARE ARTICLE
Raja Warring Launchers upgradation of Ghanaur bus stand
Raja Warring Launchers upgradation of Ghanaur bus stand

ਵਿਭਾਗ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਵਿੱਚ ਕੰਮ ਪੂਰਾ ਕਰਨ ਦੀ ਹਦਾਇਤ

ਘਨੌਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ। ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਵੜਿੰਗ ਨੇ ਦੱਸਿਆ ਕਿ ਉਹਨਾਂ ਨੇ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰ ਸਕਣ।

ਉਨ੍ਹਾਂ ਦੇ ਨਾਲ ਹਲਕੇ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੀ.ਐਸ.ਪੀ.ਸੀ.ਐਲ ਦੇ ਨਵ ਨਿਯੁਕਤ ਡਾਇਰੈਕਟਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। 

Raja Warring Launchers upgradation of Ghanaur bus stand Raja Warring Launchers upgradation of Ghanaur bus stand

ਘਨੌਰ ਨੂੰ ਅਪਗੇ੍ਰਡ ਕੀਤਾ ਹੋਇਆ ਬੱਸ ਅੱਡਾ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵੜਿੰਗ ਨੇ ਕਿਹਾ ਕਿ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਸੌਂਪਿਆ ਗਿਆ ਹੈ ਅਤੇ ਕਿਹਾਕਿ  ਉਨ੍ਹਾਂ ਨੂੰ ਪਤਾ ਸੀ ਕਿ ਇਹ ਪ੍ਰੋਜੈਕਟ ਪਿਛਲੇ ਦੋ ਸਾਲਾਂ ਤੋਂ ਕਿਸੇ ਨਾ ਕਿਸੇ ਕਾਰਨ ਕਰਕੇ ਲਟਕ ਰਿਹਾ ਸੀ।  ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦਿਵਾਇਆ। ਵੜਿੰਗ ਨੇ ਕਿਹਾ ਕਿ ਇੱਕ ਮੰਤਰੀ ਵਜੋਂ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਬਣਾਵਾਂ।

Amrinder Singh Raja WarringAmrinder Singh Raja Warring

ਵੜਿੰਗ ਨੇ ਕਿਹਾ ਕਿ ਨਵੀਨੀਕਰਨ ਕੀਤੇ ਗਏ ਬੱਸ ਅੱਡੇ ਵਿੱਚ ਹੁਣ ਬੱਸਾਂ ਵਿੱਚ ਯਾਤਰੀਆਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ ਪੰਜ ਬੇਅਜ਼ (ਥੜ੍ਹੇ) ਬਣਾਏ ਗਏ ਹਨ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਵੀਆਂ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਰੌਸ਼ਨੀ ਦੇ ਸੁਚੱਜੇ ਪ੍ਰਬੰਧ ਲਈ ਵੱਡੀਆਂ ਲਾਈਟਾਂ, ਜਨਰੇਟਰ ਸੈੱਟਾਂ ਤੋਂ ਇਲਾਵਾ ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ ਰੈਸਟ ਰੂਮ, ਢੁੱਕਵੀਂ ਜਾਣਕਾਰੀ ਵਾਲੇ ਕੈਬਿਨ ਵੀ ਸ਼ਾਮਲ ਹੋਣਗੇ।

Amarinder Singh Raja WarringAmarinder Singh Raja Warring

ਇਸ ਮੌਕੇ ਬੋਲਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੱਸ ਅੱਡੇ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਦੇ ਨਿੱਜੀ ਦਖਲ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਘਨੌਰ ਦਾ ਹਰ ਨਾਗਰਿਕ ਰਾਜਾ ਵੜਿੰਗ ਦਾ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਸਦਕਾ ਕਾਂਗਰਸ ਪਾਰਟੀ 2022 ਵਿੱਚ ਵੱਡੀ ਜਿੱਤ ਦਰਜ ਕਰਦਿਆਂ ਮੁੜ ਸੱਤਾ ਵਿੱਚ ਆਵੇਗੀ।

ਸ. ਮਦਨ ਲਾਲ ਜਲਾਲਪੁਰ ਨੇ ਹਲਕੇ ਦੇ ਕਿਸਾਨਾਂ ਦੀ ਦੱਸਿਆ ਕਿ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਹੋਰ ਦੱਸਿਆ ਕਿ ਹਲਕੇ ਵਿੱਚ ਨਵੀਂ ਆਈ.ਟੀ.ਆਈ., 1600 ਕਰੋੜ ਰੁਪਏ ਦਾ ਆਈ.ਟੀ ਪਾਰਕ ਪ੍ਰਾਜੈਕਟ, 255 ਏਕੜ ਵਿੱਚ ਕੁਆਰਕ ਸਿਟੀ, ਪੀਣ ਵਾਲੇ ਪਾਣੀ ਦੇ ਪ੍ਰਜੈਕਟ 374 ਕਰੋੜ ਰੁਪਏ, ਸੀਵਰੇਜ ਟਰੀਟਮੈਂਟ ਪਲਾਂਟ, ਹਸਪਤਾਲ ਦੇ ਨਵੀਨੀਕਰਨ, ਨਵਾਂ ਸ਼ੰਭੂ ਬਲਾਕ ਸਮੇਤ ਹੋਰ ਅਨੇਕਾਂ ਵਿਕਾਸ ਪ੍ਰਾਜੈਕਟ ਮੁਕੰਮਲ ਕਰਵਾ ਕੇ ਘਨੌਰ ਹਲਕੇ ਨੂੰ ਪੰਜਾਬ ਵਿਚੋਂ ਇਕ ਨੰਬਰ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

Raja Warring Launchers upgradation of Ghanaur bus stand Raja Warring Launchers upgradation of Ghanaur bus stand

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਨਵ-ਨਿਯੁਕਤ ਡਾਇਰੈਕਟਰ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਘਨੌਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ। ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ ਨੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੇ ਜਾ ਰਹੇ ਕਰਾਂਤੀਕਾਰੀ ਕਾਰਜਾਂ ਦਾ ਵਰਨਣ ਕਰਦਿਆਂ ਸ. ਵੜਿੰਗ ਦੀ ਸ਼ਲਾਘਾ ਕੀਤੀ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰਸਟ ਸਮਾਣਾ ਸ਼ੰਕਰ ਜਿੰਦਲ, ਚੇਅਰਮੈਨ ਬਲਾਕ ਸੰਮਤੀ ਡਿੰਪਲ ਚਪੜ, ਚੇਅਰਮੈਨ ਮਾਰਕੀਟ ਕਮੇਟੀ ਬਲਜੀਤ ਸਿੰਘ ਗਿੱਲ, ਹਰਦੀਪ ਸਿੰਘ ਲਾਡਾ, ਹੈਪੀ ਸਿਹਰਾ, ਹਰਪ੍ਰੀਤ ਸਿੰਘ ਚਮਾਰੂ, ਰਾਜੇਸ਼ ਨੰਦਾ, ਕੌਂਸਲਰ, ਪੰਚ, ਸਰਪੰਚ ਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇਜਿੰਦਰ ਸਿੰਘ ਮੁਲਤਾਨੀ ਵੀ ਮੌਜੂਦ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement