ਸਿਰਸਾ ਦੇ BJP ’ਚ ਸ਼ਾਮਲ ਹੋਣ ’ਤੇ SAD ਦਾ ਬਿਆਨ- ਸਿਰਸਾ ਨੇ ਦਬਾਅ ਹੇਠ ਆ ਕੇ ਪੰਥ ਨਾਲ ਗੱਦਾਰੀ ਕੀਤੀ
Published : Dec 1, 2021, 9:10 pm IST
Updated : Dec 1, 2021, 9:10 pm IST
SHARE ARTICLE
Akali Dal's reaction to Sirsa joining BJP
Akali Dal's reaction to Sirsa joining BJP

ਅਕਾਲੀ ਦਲ ਨੇ ਕਿਹਾ ਕਿ ਸਿਰਸਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ ਹੋਰ ਮੈਂਬਰਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ। ਇਹ ਸਿੱਖ ਕੌਮ ਦੇ ਖਿਲਾਫ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾਣ ਅਤੇ ਸਰਕਾਰ ਦੀ ਤਾਕਤ ਦੀ ਦੁਰਵਰਤੋਂ ਤੇ ਝੂਠੇ ਕੇਸ ਦਰਜ ਕਰ ਕੇ  ਖਾਲਸਾ ਪੰਥ  ਦੀ ਧਾਰਮਿਕ ਪ੍ਰਭੂਸੱਤਾ ’ਤੇ ਇਕ ਹੋਰ ਸਿੱਧਾ ਹਮਲਾ ਹੈ। ਸਿੱਖ ਪੰਥ ਨੁੰ ਇਹ ਚੁਣੌਤੀ ਪ੍ਰਵਾਨ ਹੈ ਤੇ ਪੰਥ ਸਿੱਧਾ ਹੋ ਕੇ ਇਸ ਦਾ ਮੁਕਾਬਲਾ ਕਰੇਗਾ।

Manjinder Singh SirsaManjinder Singh Sirsa Joins BJP

ਅਕਾਲੀ ਦਲ ਨੇ ਜਾਰੀ ਬਿਆਨ ਵਿਚ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜਥੇਦਾਰ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ 11 ਹੋਰ ਮੈਂਬਰਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ। ਕਾਲਕਾ ਤੇ ਹੋਰ ਮੈਂਬਰ ਸਿੱਖ ਰਵਾਇਤਾਂ ’ਤੇ ਡਟੇ ਰਹੇ ਤੇ ਜ਼ਬਰ ਦਾ ਟਕਾਰਾ ਕੀਤਾ ਪਰ ਮੰਦਭਾਗੀ ਗੱਲ ਹੈ ਕਿ ਸਿਰਸਾ ਦਬਾਅ ਹੇਠ ਆ ਗਏ ਅਤੇ ਸਿੱਖ ਪੰਥ ਤੇ ਇਸ ਦੀ ਭਾਵਨਾ ਨਾਲ ਗੱਦਾਰੀ ਕੀਤੀ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਕਿ ਖਾਲਸਾ ਪੰਥ ਕਿਸੇ ਇਕ ਵਿਅਕਤੀ ਨਾਲੋਂ ਬਹੁਤ ਜ਼ਿਆਦਾ ਵੱਡਾ ਹੈ। ਵਿਅਕਤੀ ਆਉਂਦੇ ਜਾਂਦੇ ਰਹਿੰਦੇ ਹਨ। ਖਾਲਸਾ ਪੰਥ ਹਮੇਸ਼ਾ ਚੜ੍ਹਦੀਕਲਾ ਵਿਚ ਰਿਹਾ ਹੈ ਤੇ ਹਮੇਸ਼ਾ ਰਹੇਗਾ।

shiromani akali dalShiromani akali dal

ਖਾਲਸਾ ਪੰਥ ਇਸ ਦੀ ਸਿਰਜਣਾ ਵੇਲੇ ਤੋਂ ਹਮਲਿਆਂ ਦਾ ਸ਼ਿਕਾਰ ਹੋਇਆ ਹੈ। ਆਧੁਨਿਕ ਦੌਰ ਵਿਚ ਪਹਿਲਾਂ ਅੰਗਰੇਜ਼ਾਂ ਨੇ ਤੇ ਫਿਰ ਇੰਦਰਾ ਗਾਂਧੀ ਤੇ ਹੋਰ ਕਾਂਗਰਸੀ ਸਰਕਾਰਾਂ ਨੇ ਸਾਜ਼ਿਸ਼ਾਂ ਰਚ ਕੇ ਜ਼ਬਰ ਕਰ ਕੇ ਤੇ ਸਾਬੋਤਾਜ ਕਰ ਕੇ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਨੂੰ ਢਹਿ ਢੇਰੀ ਕਰਨ ਦਾ ਯਤਨ ਕੀਤਾ ਹੈ। ਜਿੱਥੇ ਖਾਲਸਾ ਪੰਥ ਨੇ ਹਮੇਸ਼ਾ ਅਕਾਲੀ ਦਲ ਦੀ ਹਮਾਇਤ ਕੀਤੀ ਤੇ ਹਰ ਸਾਜ਼ਿਸ਼ਕਾਰ ਤੇ ਦੋਖੀ ਨੂੰ ਮਾਤ ਦਿੱਤੀ, ਉੱਥੇ ਹੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਪਿਛਲੇ ਦਰਵਾਜ਼ਿਓਂ ਕਬਜ਼ਾ ਕਰਨ ਦੇ ਯਤਨ ਹੋਏ। ਹੁਣ ਮੌਜੂਦਾ ਕੇਂਦਰ ਸਰਕਾਰ ਨੇ ਉਹਨਾਂ ਕਾਂਗਰਸੀ ਸਰਕਾਰਾਂ ਦੀ ਭੂਮਿਕਾ ਅਖ਼ਤਿਆਰ ਕਰ ਲਈ ਹੈ ਜੋ ਕੇਂਦਰ ਵਿਚ ਸੱਤਾ ਵਿਚ ਹੁੰਦਿਆਂ ਬੀਤੇ ਸਮੇਂ ਵਿਚ ਨਿਭਾਉਂਦੀਆਂ ਰਹੀਆਂ ਹਨ ਪਰ ਖਾਲਸਾ ਪੰਥ ਨੇ ਪਹਿਲਾਂ ਵੀ ਇਹਨਾਂ ਸਾਜ਼ਿਸ਼ਾਂ ਨੂੰ ਮਾਤ ਪਾਈ ਹੈ ਤੇ ਹੁਣ ਵੀ ਇਹਨਾਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Manjinder Singh SirsaManjinder Singh Sirsa

ਬਿਆਨ ਵਿਚ ਹੋਰ ਕਿਹਾ ਗਿਆ ਕਿ ਇਹ ਸਪਸ਼ਟ ਹੈ ਕਿ ਪੰਥ ਦੇ ਦੁਸ਼ਮਣ ਕਦੇ ਵੀ ਸਿੱਖ ਕੌਮ ’ਤੇ ਜਿੱਤ ਹਾਸਲ ਨਹੀਂ ਕਰ ਸਕਦੇ। ਇਸ ਲਈ ਉਹ ਹਮੇਸ਼ਾ ਅਜਿਹੀਆਂ ਸਾਜ਼ਿਸ਼ਾਂ ਨਾਲ ਕੌਮ ਨੁੰ ਕਮਜ਼ੋਰ ਕਰਨ ਦਾ ਯਤਨ ਕਰਦੇ ਰਹਿੰਦੇ ਹਨ। ਜਿਵੇਂ ਬੀਤੇ ਸਮੇਂ ਵਿਚ ਅਕਾਲ ਪੁਰਖ ਤੇ ਮਹਾਨ ਗੁਰੂ ਸਾਹਿਬਾਨ ਦੀ ਰਹਿਮਤ ਤੇ ਗੁਰੂ ਪੰਥ ਦੇ ਆਸ਼ੀਰਵਾਦ ਨਾਲ ਇਹ ਸਾਜ਼ਿਸ਼ਾਂ ਹਮੇਸ਼ਾਂ ਫੇਲ੍ਹ ਕੀਤੀਆਂ ਜਾਂਦੀਆਂ ਰਹਿੰਦੀਆਂ, ਭਵਿੱਖ ਵਿਚ ਵੀ ਇਹ ਬੇਨਕਾਬ ਹੁੰਦੀਆਂ ਰਹਿਣਗੀਆਂ ਤੇ ਇਹਨਾਂ ਨੁੰ ਮਾਤ ਪੈਂਦੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement