
ਪਰਿਵਾਰ 'ਤੇ ਟੁੱਟਿਆ ਦੁੱਖ ਦਾ ਪਹਾੜ
ਖੰਨਾ: ਖੰਨਾ ਦੇ ਸਨਸਿਟੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਰੇਤ ਨਾਲ ਭਰੇ ਟਿੱਪਰ ਨੇ ਇੱਕ 60 ਸਾਲਾ ਵਿਅਕਤੀ ਨੂੰ ਕੁਚਲ ਦਿੱਤਾ। ਮ੍ਰਿਤਕ ਗੁਰਚਰਨ ਸਿੰਘ ਭਾਦਲਾ ਦਾ ਰਹਿਣ ਵਾਲਾ ਸੀ, ਜੋ ਖੰਨਾ 'ਚ ਸੁਰੱਖਿਆ ਗਾਰਡ ਦਾ ਕੰਮ ਕਰਦਾ ਸੀ।
Tragic accident in Khanna, tipper crushes security guard on bicycle
ਚਸ਼ਮਦੀਦਾਂ ਅਨੁਸਾਰ ਜਦੋਂ ਗੁਰਚਰਨ ਆਪਣੇ ਸਾਈਕਲ ’ਤੇ ਸੜਕ ਪਾਰ ਕਰਨ ਲੱਗਾ ਤਾਂ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਬਿਮਾਰ ਚੱਲ ਰਹੀ ਹੈ ਅਤੇ ਉਸ ਦੀ ਮੌਤ ਨਾਲ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।
Tragic accident in Khanna, tipper crushes security guard on bicycle
ਲੋਕਾਂ ਨੇ ਪ੍ਰਸ਼ਾਸਨ 'ਤੇ ਇਹ ਦੋਸ਼ ਲਾਏ
ਲੋਕਾਂ ਦਾ ਕਹਿਣਾ ਹੈ ਕਿ ਅਸੀਂ ਅਮਲੋਹ ਰੋਡ 'ਤੇ ਤੇਜ਼ ਰਫ਼ਤਾਰ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਉਣ ਲਈ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨ ਨੂੰ ਮਿੰਨਤਾਂ ਕਰ ਰਹੇ ਹਾਂ ਪਰ ਨਾ ਤਾਂ ਪ੍ਰਸ਼ਾਸਨ ਅਤੇ ਨਾ ਹੀ ਪੁਲਿਸ ਕੁਝ ਕਰ ਰਹੀ ਹੈ|
Tragic accident in Khanna, tipper crushes security guard on bicycle
ਹਾਦਸੇ ਤੋਂ ਇੱਕ ਦਿਨ ਪਹਿਲਾਂ ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਜਾਮ ਕਰਕੇ ਧਰਨਾ ਵੀ ਦਿੱਤਾ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਬਜ਼ੁਰਗ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।