
ਪੁਲਿਸ ਨੇ 188 IPC ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ
ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਥਿਆਰਾਂ ਨੂੰ ਪ੍ਰਮੋਟ ਤੇ ਪਾਬੰਦੀ ਲੱਗੀ ਹੋਣ ਦੇ ਬਾਵਜੂਦ ਆਪਣੇ ਗਾਣਿਆਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ 'ਤੇ ਬਾਘਾਪੁਰਾਣਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਗਾਇਕ ਕੁਲਜੀਤ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਇਕ ਗਾਣਾ ਪੋਸਟ ਕੀਤਾ ਗਿਆ ਹੈ। ਜਿਸ ਦਾ ਨਾਮ ਮਹਾਂਕਾਲ ਹੈ। ਉਸ ਨੇ ਗਾਣੇ ਵਿਚ ਹਥਿਆਰਾਂ ਬਾਰੇ ਗੱਲ ਕੀਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ 188 IPC ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ
ਤੁਹਾਨੂੰ ਦੱਸ ਦਈਏ ਕਿ ਕੁਲਜੀਤ ਸਿੰਘ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਅਤੇ ਮੋਗਾ ਵਿਚ ਬਤੌਰ ਪੀਸੀਆਰ ਤੇ ਤਾਇਨਾਤ ਹੈ।
ਦੱਸਣਯੋਗ ਹੈ ਕਿ ਪੰਜਾਬ 'ਚ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਸੂਬੇ 'ਚ ਹੁਣ ਤੱਕ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਕਾਫ਼ੀ ਐੱਫ. ਆਈ. ਆਰਜ਼ ਦਰਜ ਹੋ ਚੁੱਕੀਆਂ ਹਨ।