
ਚਾਰੋਂ ਨੌਜਵਾਨ ਪ੍ਰਾਈਵੇਟ ਬੈਂਕ ਵਿੱਚ ਕਰਦੇ ਸਨ ਕੰਮ
ਫਿਰੋਜ਼ਪੁਰ: ਸੂਬੇ ਅੰਦਰ ਧੁੰਦ ਪੈਣੀ ਸ਼ੁਰੂ ਹੋ ਚੁੱਕੀ, ਜਿਸ ਨਾਲ ਸੜਕੀ ਹਾਦਸੇ ਵੀ ਹੋਣੇ ਸ਼ੁਰੂ ਹੋ ਚੁੱਕੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ, ਜਿਥੋਂ ਦੇ ਪਿੰਡ ਪਿਆਰੇਆਣਾ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਸ ਹਾਦਸੇ ਵਿੱਚ ਇੱਕ ਟਰੱਕ ਅਤੇ ਕਾਰ ਦੀ ਟੱਕਰ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰੋਂ ਨੌਜਵਾਨ ਅਲੱਗ ਅਲੱਗ ਪ੍ਰਾਇਵੇਟ ਬੈਂਕਾਂ ਵਿੱਚ ਬਾਗੇਪੁਰਾਣੇ ਕੰਮ ਕਰਦੇ ਸਨ। ਸਵੇਰ ਦੇ ਸਮੇਂ ਉਹ ਡਿਉਟੀ ’ਤੇ ਜਾ ਰਹੇ ਸਨ। ਕਿ ਰਸਤੇ ਵਿੱਚ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਨਜ਼ਦੀਕ ਫਿਰੋਜ਼ਪੁਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਉਨ੍ਹਾਂ ਦੀ ਕਾਰ ਦੀ ਟਰੱਕ ਟਰਾਲੇ ਨਾਲ ਟੱਕਰ ਹੋ ਗਈ ਜਿਸ ਵਿੱਚ ਫਿਰੋਜ਼ਪੁਰ ਦੇ ਰਹਿਣ ਵਾਲੇ ਦੀਪਾਸ਼ੂ ਅਗਰਵਾਲ ਨਾਮ ਦੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਬਾਕੀ ਦੇ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹਾਦਸੇ ਦਾ ਮੁੱਖ ਕਾਰਨ ਟਰੱਕ ਵਾਲੇ ਦੀ ਲਾਪਰਵਾਹੀ ਸੀ ਕਿਉਂਕਿ ਟਰੱਕ ਮੋੜਨ ਲੱਗੇ ਟਰੱਕ ਚਾਲਕ ਨੇ ਸੜਕ ਤੋਂ ਇੱਕ ਦਮ ਟਰੱਕ ਮੋੜ ਦਿੱਤਾ ਅਤੇ ਪਿਛੋਂ ਆ ਰਹੀ ਕਾਰ ਟਰੱਕ ਨਾਲ ਟਕਰਾਅ ਗਈ।
ਉਧਰ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।