ਡੇਰਾਬੱਸੀ 'ਚ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਚਾਲਕ ਦੀ ਮੌਤ

By : GAGANDEEP

Published : Dec 1, 2022, 11:36 am IST
Updated : Dec 1, 2022, 11:36 am IST
SHARE ARTICLE
Accident
Accident

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਰੋਡ ਕੀਤਾ ਜਾਮ

 

ਡੇਰਾਬੱਸੀ : ਡੇਰਾਬੱਸੀ 'ਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਮੁਬਾਰਕਪੁਰ ਰਾਮਗੜ੍ਹ ਰੋਡ ’ਤੇ  ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਸੁੰਦਰ ਵਾਸੀ ਫੇਜ਼ 11 ਮੁਹਾਲੀ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਰਾਮਗੜ੍ਹ ਰੋਡ ਜਾਮ ਕਰ ਦਿੱਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾਇਆ।

ਮ੍ਰਿਤਕ ਸੁੰਦਰ ਮੋੜ ਪਿੰਡ ਠੀਕਰੀ ਸਥਿਤ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਸੀ। ਸਵੇਰੇ ਉਹ ਮੋਟਰਸਾਈਕਲ ’ਤੇ ਪਿੰਡ ਮੋੜ ਠੀਕਰੀ ਜਾ ਰਿਹਾ ਸੀ। ਜਦੋਂ ਉਹ ਰਾਮਗੜ੍ਹ ਰੋਡ ’ਤੇ ਪੁੱਜਿਆ ਤਾਂ ਇੱਕ ਟਿੱਪਰ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਸੁੰਦਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

ਉੱਥੇ ਪਹੁੰਚ ਕੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮੁਬਾਰਕਪੁਰ ਥਾਣਾ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਟਿੱਪਰ ਨੂੰ ਕਬਜ਼ੇ 'ਚ ਲੈ ਕੇ ਫਰਾਰ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement