
ਉਹਨਾਂ ਕਿਹਾ ਮੈਂ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਵੀ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਸੁਰੱਖਿਆ 'ਤੇ ਚਿੰਤਾ ਪ੍ਰਗਟਾਈ ਹੈ। ਰਾਜਪਾਲ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਡਰੋਨ ਗਤੀਵਿਧੀਆਂ ਬਹੁਤ ਚਿੰਤਾ ਦਾ ਵਿਸ਼ਾ ਹਨ। ਉਹਨਾਂ ਕਿਹਾ ਮੈਂ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਵੀ ਕੀਤਾ ਹੈ।
ਰਾਜਪਾਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਸ਼ਰਾਰਤੀ ਅਨਸਰਾਂ ਉੱਥੇ ਨੱਥ ਪਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸਾਨੂੰ ਚੌਕਸ ਰਹਿਣਾ ਪਵੇਗਾ ਤੇ ਪੁਲਿਸ ਨੂੰ ਵੀ ਸੁਰੱਖਿਆ ਸਖ਼ਤ ਕਰਨੀ ਚਾਹੀਦੀ ਹੈ।
ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਮਾਮਲੇ ਸਬੰਧੀ ਇਕ ਸਵਾਲ ਦਾ ਜਵਾਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਇਸ ਸਬੰਧੀ ਕੋਈ ਫੈਸਲਾ ਨਹੀਂ ਹੋਇਆ ਹੈ। ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਦੋਵੇਂ ਸੂਬਿਆਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਜਾਵੇਗਾ।